Wednesday, December 17, 2025

Chandigarh

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ

March 31, 2025 06:12 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਐਨ.ਜੀ.ਓਜ਼ ਰਾਹੀਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ, ਕੰਪਿਊਟਰ, ਟੈਲੀ ਟ੍ਰੇਨਿੰਗ ਅਤੇ ਬਿਊਟੀ ਥੈਰੇਪਿਸਟ ਟ੍ਰੇਨਿੰਗ ਵਰਗੀਆਂ ਕੋਰਸਾਂ ਰਾਹੀਂ ਸਵੈ-ਰੋਜ਼ਗਾਰ ਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 3 ਗੈਰ ਸਰਕਾਰੀ ਸੰਸਥਾਵਾਂ ਨੂੰ ਇਨ੍ਹਾਂ ਕੋਰਸਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ, ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਆਜੀਵਿਕਾ ਕਮਾਉਣ ਲਈ ਸਮੱਰਥ ਬਣ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ