Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

March 31, 2025 06:37 PM
SehajTimes

ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ: ਡੀਜੀਪੀ ਗੌਰਵ ਯਾਦਵ

ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅਭਿਮਨਿਊ ਰਾਣਾ

ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ।

ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ 'ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ 'ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ