Sunday, June 15, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

March 31, 2025 07:06 PM
SehajTimes

99 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ "ਯੁੱਧ ਨਸ਼ਿਆਂ ਵਿਰੁੱਧ" ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4640 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸਦੇ ਚਲਦਿਆਂ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ