Tuesday, September 16, 2025

Chandigarh

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

March 31, 2025 07:25 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ