Tuesday, May 14, 2024

Chandigarh

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ

February 23, 2021 09:21 AM
Surjeet Singh Talwandi
ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਹਾਲ ਹੀ ਵਿੱਚ ਹੋਈਆਂ ਮਿਊਂਸਪਲ ਚੋਣਾਂ ਵਿੱਚ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਸਮਰਥਨ ਵਿੱਚ ਸਪੱਸ਼ਟ ਫਤਵਾ ਦੇ ਕੇ ਮੁੱਖ ਮੰਤਰੀ ਦੀ ਲੀਡਰਸ਼ਿਪ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ।  
ਮੁੱਖ ਮੰਤਰੀ ਵੱਲੋਂ ਸਮਾਰਟ ਸਿਟੀ ਅਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੇ ਜਾਣ ਲਈ ਹੋਏ ਇਕ ਸਮਾਗਮ ਦੌਰਾਨ ਸ੍ਰੀ ਜਾਖੜ ਨੇ ਕਿਹਾ,‘‘ਮਿਊਂਸਪਲ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨਾਲ ਵੋਟਰਾਂ ਨੇ ਨਾ ਸਿਰਫ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਮੁੜ ਪ੍ਰਵਾਨਿਤ ਕੀਤਾ ਹੈ ਸਗੋਂ ਉਨਾਂ ਦੀ ਭਵਿੱਖੀ ਅਗਵਾਈ ਵਿੱਚ ਵੀ ਪੰਜਾਬੀਆਂ ਨੇੇ ਭਰੋਸਗੀ ਜ਼ਾਹਰ ਕੀਤੀ ਹੈ।’’ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮਿਸ਼ਨ ‘2022 ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਅਗਲੀਆਂ ਚੋਣਾਂ ਵੀ ਉਨਾਂ ਦੀ ਅਗਵਾਈ ਵਿੱਚ ਹੀ ਲੜੇਗੀ।
ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਹੀ ਔਖੇ ਸਮਿਆਂ ਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈ ਅਤੇ ਪੰਜਾਬ ਦੇ ਲੋਕ ਸੂਬੇ ਪ੍ਰਤੀ ਉਨਾਂ ਦੇ ਯੋਗਦਾਨ ਨੂੰ ਭਲੀ-ਭਾਂਤ ਜਾਣਦੇ ਹਨ। ਉਨਾਂ ਕਿਹਾ,‘‘ਪੰਜਾਬ ਸ਼ਾਇਦ ਇਸ ਵੇਲੇ ਬਹੁਤ ਬੁਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਭਾਵੇਂ ਕੋਵਿਡ ਦੀ ਗੱਲ ਹੋਵੇ, ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਬੇਚੈਨੀ ਦੀ ਗੱਲ ਹੋਵੇ ਜਾਂ ਫਿਰ ਕੇਂਦਰ ਸਰਕਾਰ ਦੇ ਸੂਬੇ ਪ੍ਰਤੀ ਬੇਰੁਖੀ ਵਾਲੇ ਵਿਹਾਰ ਦੀ, ਸਿਰਫ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਵਾਲੀ ਪਹੁੰਚ ਹੀ ਸੂਬੇ ਨੂੰ ਇਸ ਤੋਂ ਬਾਹਰ ਕੱਢਣ ਦੇ ਸਮਰੱਥਵਾਨ ਹੈ।
ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੇ ਕੇਂਦਰ ਸਰਕਾਰ ’ਤੇ ਵਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦੇ ਇਵਜ਼ ਵਿੱਚ ਸੂਬੇ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਸਮੇਤ ਹਰੇਕ ਤਰਾਂ ਦਾ ਹਰਬਾ ਵਰਤਿਆ ਹੈ। ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਮੁਲਕ ਦਾ ਸੰਘੀ ਢਾਂਚਾ ਖ਼ਤਰੇ ਹੇਠ ਹੈ। ਉਨਾਂ ਨੇ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਕੇਂਦਰ ਸੂਬੇ ਵਿਰੁੱਧ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ।
  ਸ਼ਹਿਰੀ ਇਲਾਕਿਆਂ ਵਿੱਚ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਸ੍ਰੀ ਜਾਖੜ ਨੂੰ ਕਿਹਾ ਕਿ ਇਹ ਗ਼ਲਤ ਧਾਰਨਾ ਪਾਈ ਜਾ ਰਹੀ ਸੀ ਕਿ ਉਨਾਂ ਦੀ ਸਰਕਾਰ ਸਿਰਫ ਪੇਂਡੂ ਇਲਾਕਿਆਂ ਲਈ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਭਾਵੇਂ ਪੰਜਾਬ ਇਕ ਖੇਤੀ ਅਰਥਚਾਰੇ ਵਾਲਾ ਸੂਬਾ ਹੈ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨਾਲ ਇਹ ਧਾਰਨਾ ਵੀ ਦੂਰ ਹੋਵੇਗੀ।
ਸ੍ਰੀ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਲ 2022 ਲਈ ਕਾਂਗਰਸ ਦੇ ਮੈਨੀਫੈਸਟੋ ਵਿੱਚ ਅੰਮਿ੍ਰਤਸਰ-‘ਗੁਰੂ ਕੀ ਨਗਰੀ’ ਨੂੰ ਸਰਵੋਤਮ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ ਜਾਵੇ। ਉਨਾਂ ਕਿਹਾ, ‘‘ਅੰਮਿ੍ਰਤਸਰ ਨੂੰ ਵੈਟੀਕਨ ਸਿਟੀ ਦੀ ਤਰਜ਼ ਉਤੇ ਦੁਨੀਆਂ ਦੇ ਸਰਵੋਤਮ ਸ਼ਹਿਰਾਂ ਵਿੱਚੋਂ ਇਕ ਬਣਾਇਆ ਜਾਣਾ ਚਾਹੀਦਾ ਹੈ।’’
ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮਿਉਸਪਲ ਚੋਣਾਂ ਵਿੱਚ ਜਿੱਤ ਤੋਂ ਬਾਅਦ ਇਨਾਂ ਪ੍ਰਾਜੈਕਟਾਂ ਦੇ ਆਗਾਜ਼ ਨੂੰ ਸ਼ਾਨਦਾਰ ਸ਼ੁਰੂਆਤ ਦੱਸਿਆ। ਉਨਾਂ ਕਿਹਾ ਕਿ ਸ਼ਾਨਦਾਰ ਜਿੱਤ ਇਹ ਦਰਸਾਉਦੀ ਹੈ ਕਿ ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਦੀ ਲੀਡਰਸ਼ਿਪ ਵਿੱਚ ਬਹੁਤ ਜ਼ਿਆਦਾ ਵਿਸ਼ਵਾਸ ਹੈ। ਉਨਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਸੂਬੇ ਨੂੰ ਅੱਗੇ ਲਿਜਾ ਸਕਦੇ ਹਨ ਅਤੇ ਸਮਾਜਿਕ ਤੇ ਫਿਰਕੂ ਸਦਭਾਵਨਾ ਕਾਇਮ ਰੱਖ ਸਕਦੇ ਹਨ। ਬਰਿੰਦਰ ਸਿੰਘ ਢਿੱਲੋਂ ਨੇ ਕਿਹਾ, ‘‘ਤੁਹਾਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹੋਣਗੀਆਂ ਕਿਉਕਿ ਪੰਜਾਬ ਨੂੰ ਤੁਹਾਡੀ ਅਗਵਾਈ ਦੀ ਲੋੜ ਹੈ।’’

Have something to say? Post your comment

 

More in Chandigarh

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ