Sunday, November 02, 2025

Chandigarh

ਸੀ ਐਮ ਦੀ ਯੋਗਸ਼ਾਲਾ” ਨੇ ਮਿਊਂਸੀਪਲ ਹਾਈਟਸ, ਐਸ ਏ ਐਸ ਨਗਰ ਵਿਖੇ ਇੱਕ ਸਾਲ ਪੂਰਾ ਕੀਤਾ

April 01, 2025 01:35 PM
SehajTimes

ਐਸ ਏ ਐਸ ਨਗਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ; ਇੱਕ ਸਿਹਤਮੰਦ ਪੰਜਾਬ ਵੱਲ ਯਾਤਰਾ, ਨੇ ਮਿਊਂਸੀਪਲ ਹਾਈਟਸ (ਦ ਗ੍ਰੇਟਰ ਮੋਹਾਲੀ ਮਿਊਂਸੀਪਲ ਅਫਸਰ ਅਤੇ ਹੋਰ ਵੈਲਫੇਅਰ ਕੋ-ਆਪਰੇਟਿਵ ਹਾਊਸਿੰਗ ਬਿਲਡਿੰਗ ਸੋਸਾਇਟੀ ਲਿਮਟਿਡ), ਸੈਕਟਰ 104, ਐਸਏਐਸ ਨਗਰ ਵਿਖੇ ਆਪਣੀ ਇੱਕ ਸਾਲ ਦੀ ਯਾਤਰਾ ਪੂਰੀ ਕੀਤੀ।

ਜਾਣਕਾਰੀ ਹੋਏ, ਯੋਗਾ ਇੰਸਟ੍ਰਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਸਾਰੇ ਭਾਗੀਦਾਰ ਸੁਸਾਇਟੀ ਵਿਖੇ “ਸੀਐਮ ਦੀ ਯੋਗਸ਼ਾਲਾ” ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਬਹੁਤ ਉਤਸ਼ਾਹਿਤ ਸਨ। ਇਹ ਸਮਾਗਮ ਕੇਕ ਕੱਟਣ ਦੀ ਰਸਮ ਨਾਲ ਸ਼ੁਰੂ ਹੋਇਆ, ਜਿੱਥੇ ਕੇਕ ਨੂੰ ਯੋਗਾ ਥੀਮ ਨਾਲ ਸਜਾਇਆ ਗਿਆ, ਜੋ ਯੋਗਾ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਪ੍ਰੋਗਰਾਮ ਦੇ ਮਿਸ਼ਨ ਦਾ ਪ੍ਰਤੀਕ ਹੈ।

ਮੁਹਿੰਮ ਦੇ ਹਿੱਸੇ ਵਜੋਂ, ਯੋਗਾ ਇੰਸਟ੍ਰਕਟਰ ਸ਼੍ਰੀਮਤੀ ਰੁਪਿੰਦਰ ਕੌਰ ਨੂੰ “ਮਿਊਨਿਸੀਪਲ ਹਾਈਟਸ” ਵਿਖੇ ਯੋਗਾ ਇੰਸਟ੍ਰਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਸੀਨੀਅਰ ਨਾਗਰਿਕਾਂ ਸਮੇਤ ਸਾਡੇ ਸਾਰੇ ਭਾਗੀਦਾਰਾਂ ਨੂੰ ਸਿਖਲਾਈ ਦੇ ਰਹੀ ਹੈ। ਸਾਰੇ ਲੋਕ ਖੁਸ਼ੀ ਦੇ ਮੂਡ ਵਿੱਚ ਸਨ, ਨੇ ਪ੍ਰੋਗਰਾਮ ਦੇ ਸਪਾਂਸਰ ਗ੍ਰੀਨੂ ਮਾਈਕ੍ਰੋਗ੍ਰੀਨਜ਼, ਯੋਗਾ ਇੰਸਟ੍ਰਕਟਰ ਅਤੇ ਰਾਜ ਸਰਕਾਰ ਦਾ ਧੰਨਵਾਦ ਕਰ ਰਹੇ ਸਨ ਕਿ ਉਨ੍ਹਾਂ ਨੇ ਯੋਗ ਨੂੰ ਹਰ ਨਾਗਰਿਕ ਲਈ ਪਹੁੰਚਯੋਗ ਬਣਾਇਆ ਤੇ ਸਿਹਤ ਅਤੇ ਤੰਦਰੁਸਤੀ ਦੇ ਸਭਿਆਚਾਰ ਨੂੰ ਉਤਸ਼ਾਹਿਤ ਕੀਤਾ।

ਸਾਰੇ ਨਿਯਮਤ ਭਾਗੀਦਾਰਾਂ ਨੂੰ ਉਨ੍ਹਾਂ ਦੀ ਰੈਗੂਲਰ ਹਾਜ਼ਰੀ ਲਈ ਸਨਮਾਨਿਤ ਵੀ ਕੀਤਾ ਗਿਆ। ਸੁਸਾਇਟੀ ਦੇ ਡਾ. ਗੁਰਮੀਤ ਸਿੰਘ ਅਤੇ ਸ਼੍ਰੀ ਬਿਪਿਨਜੀਤ ਰਾਹੀ ਨੇ ਇਸ ਸਿਹਤਮੰਦ ਜੀਵਨ ਸ਼ੈਲੀ ਨੂੰ ਸੋਸਾਇਟੀ ਵਿੱਚ ਸ਼ੁਰੂ ਕਰਨ ਲਈ ਵਿਸ਼ੇਸ਼ ਯਤਨ ਕੀਤੇ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ