Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

April 01, 2025 05:12 PM
SehajTimes

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਕਰਦਾਤਾ ਪੱਖੀ ਪਹਿਲਕਦਮੀਆਂ ਸਿਰ ਬੰਨ੍ਹਿਆਂ ਵਧੇ ਹੋਏ ਮਾਲੀਏ ਦਾ ਸਿਹਰਾ

ਕਿਹਾ, ਵਧੇ ਹੋਏ ਕਰ ਮਾਲੀਆ ਸਦਕਾ ਹੀ 'ਬਦਲਦਾ ਪੰਜਾਬ' ਬਜ਼ਟ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਦੇਵੇਗਾ ਰਫਤਾਰ

ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ ਬੋਝ ਪਾਏ ਬਿਨਾਂ ਮਾਲੀਆ ਪ੍ਰਾਪਤੀਆਂ ਵਿੱਚ ਵਾਧਾ ਰੱਖਿਆ ਜਾਵੇਗਾ ਜਾਰੀ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਰਾਜ ਦਾ ਕੁੱਲ ਮਾਲੀਆ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 40,000 ਕਰੋੜ ਰੁਪਏ ਦੀ ਸੀਮਾ ਨੂੰ ਪਾਰ ਕਰਦੇ 12.47 ਫੀਸਦੀ ਵਾਧਾ ਦਰ ਨਾਲ 42289.97 ਕਰੋੜ ਰੁਪਏ ਰਿਹਾ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਫਲ ਆਬਕਾਰੀ ਨੀਤੀਆਂ ਸਿਰ ਆਬਕਾਰੀ ਵਸੂਲੀ ਵਿੱਚ ਹੋਏ ਜ਼ਿਕਰਯੋਗ ਵਾਧੇ ਦਾ ਸਿਹਰਾ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2024-25 ਦੇ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਦਿਆਂ ਟੀਚੇ ਦੇ ਮੁਕਾਬਲੇ ਆਬਕਾਰੀ ਮਾਲੀਏ ਵਿੱਚ 598.72 ਕਰੋੜ ਰੁਪਏ ਦਾ ਜ਼ਿਕਰਯੋਗ ਵਾਧੇ ਦੀ ਗਵਾਹੀ ਭਰੀ ਹੈ। ਮਾਰਚ 2025 ਵਿੱਚ, ਪੰਜਾਬ ਨੇ ਆਬਕਾਰੀ ਮਾਲੀਏ ਵਿੱਚ 30.67 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਲ ਕੀਤੀ, ਜਿਸ ਨਾਲ 1477.04 ਕਰੋੜ ਰੁਪਏ ਪ੍ਰਾਪਤ ਹੋਏ, ਜੋ ਮਾਰਚ 2024 ਵਿੱਚ ਪ੍ਰਾਪਤ ਹੋਏ 1130.37 ਕਰੋੜ ਰੁਪਏ ਤੋਂ ਇੱਕ ਮਹੱਤਵਪੂਰਨ ਵਾਧਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੇ ਆਬਕਾਰੀ ਮਾਲੀਏ ਵਿੱਚ ਪੰਜ ਅੰਕਾਂ ਦਾ ਅੰਕੜਾ ਪਾਰ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਖੁਲਾਸਾ ਕੀਤਾ ਕਿ ਸੂਬੇ ਨੇ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਉਗਰਾਹੀ ਵਿੱਚ ਵੀ 12.99 ਪ੍ਰਤੀਸ਼ਤ ਦੀ ਸ਼ੁੱਧ ਸਲਾਨਾ ਵਾਧਾ ਦਰ ਦੇਖੀ ਹੈ, ਜੋ ਪਿਛਲੇ ਵਿੱਤੀ ਸਾਲ ਦੇ 20,923.37 ਕਰੋੜ ਰੁਪਏ ਦੇ ਮੁਕਾਬਲੇ 23,642.15 ਕਰੋੜ ਰੁਪਏ ਦੀ ਸ਼ੁੱਧ ਸਾਲਾਨਾ ਪ੍ਰਾਪਤੀ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਮਾਰਚ 2025 ਵਿੱਚ ਸੂਬੇ ਨੇ 1,913.82 ਕਰੋੜ ਰੁਪਏ ਦੀ ਸ਼ੁੱਧ ਜੀਐਸਟੀ ਪ੍ਰਾਪਤੀ ਦਰਜ ਕੀਤਾ, ਜੋ ਮਾਰਚ 2024 ਵਿੱਚ 1,761.70 ਕਰੋੜ ਰੁਪਏ ਦੇ ਮੁਕਾਬਲੇ 8.63 ਪ੍ਰਤੀਸ਼ਤ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕ ਇਸ ਤੋਂ ਇਲਾਵਾ ਸੂਬੇ ਨੇ ਇਸ ਵਿੱਤੀ ਵਰ੍ਹੇ ਦੌਰਾਨ ਵੈਟ ਵਿੱਚ ਵੀ 5.42 ਫੀਸਦੀ ਦੀ ਵਾਧਾ ਦਰ ਦਰਜ ਕਰਦਿਆਂ 7,353.32 ਕਰੋੜ ਰੁਪਏ ਦੀ ਸਾਲਾਨਾ ਪ੍ਰਾਪਤੀ ਕੀਤੀ ਹੈ ਜੋ ਇਸ ਤੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 6,975.3 ਕਰੋੜ ਰੁਪਏ ਸੀ।

ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀਆਂ ਉਨ੍ਹਾਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਦਿੱਤਾ ਜਿਨ੍ਹਾਂ ਸਦਕਾ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਗਈ। ਉਨ੍ਹਾਂ ਕਿਹਾ ਕਿ ਵਿਭਾਗ ਨੇ "ਬਿੱਲ ਲਿਆਓ ਇਨਾਮ ਪਾਓ" ਸਕੀਮ ਵਰਗੀਆਂ ਪਹਿਲਕਦਮੀਆਂ ਰਾਹੀਂ ਅਤੇ ਤਕਨੀਕੀ ਹੱਲਾਂ ਤੇ ਟੈਕਸ ਇੰਟੈਲੀਜੈਂਸ ਯੂਨਿਟ ਦਾ ਲਾਭ ਉਠਾ ਕੇ ਕਰ ਪਾਲਣਾ ਨੂੰ ਉਤਸ਼ਾਹਿਤ ਕਰਕੇ ਜੀਐਸਟੀ ਮਾਲੀਏ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਦੋ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਵਿੱਚ ਇਮਾਨਦਾਰ ਕਰਦਾਤਾਵਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ, ਜਿਸ ਸਦਕਾ ਇੱਕ ਨਿਰਪੱਖ ਅਤੇ ਪਾਰਦਰਸ਼ੀ ਕਰ ਪ੍ਰਣਾਲੀ ਨੂੰ ਯਕੀਨੀ ਬਣਾਇਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਕਰ ਮਾਲੀਏ ਨੂੰ ਹੁਲਾਰਾ ਦੇਣ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਤਿਹਾਸਕ 'ਬਦਲਦਾ ਪੰਜਾਬ' ਬਜਟ ਪੇਸ਼ ਕਰਨ ਦੇ ਯੋਗ ਬਣਾਇਆ ਹੈ, ਜਿਸ ਦਾ ਉਦੇਸ਼ ਸੂਬੇ ਲਈ ਆਰਥਿਕ ਅਤੇ ਸਮਾਜਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ 'ਤੇ ਕਿਸੇ ਨਵੇਂ ਕਰ ਦਾ ਬੋਝ ਪਾਏ ਬਿਨਾਂ ਕਰ ਮਾਲੀਏ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਨੂੰ ਜਾਰੀ ਰੱਖੇਗੀ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ