Sunday, June 15, 2025

Majha

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

April 01, 2025 05:49 PM
SehajTimes

ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਗੁਰਸੇਵਕ ਬਰਾੜ

ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-05-ਏਐਮ-5620) ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸੁੱਖੀ ਦੇ ਤਸਕਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਖੇਤਰ ਵਿੱਚ ਖੁਫੀਆ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਬੈਗ ਵਿੱਚ ਰੱਖੇ 500-500 ਗ੍ਰਾਮ ਦੇ ਹੈਰੋਇਨ ਦੇ 7 ਪੈਕਟ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕੀਤਾ, ਉਸ ਸਮੇਂ ਉਹ ਕਿਸੇ ਵਿਅਕਤੀ ਨੂੰ ਇਹ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਮੁਲਜ਼ਮ ਸੁਖਦੇਵ ਸੁੱਖੀ ਨੇ ਜਿਸ ਵਿਅਕਤੀ ਨੂੰ ਨਸ਼ੇ ਦੀ ਖੇਪ ਪਹੁੰਚਾਉਣੀ ਸੀ, ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 10 ਮਿਤੀ 31.03.2025 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ