Monday, June 16, 2025

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

April 01, 2025 06:59 PM
SehajTimes

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ।

ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ ਕਿਹਾ ਕਿ ਇਹ ਫੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਔਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ।

ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਰਾਜ ਮਹਿਲਾ ਕਮਿਸ਼ਨ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ, ਭਾਵਨਾਤਮਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਹੈ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਔਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।"

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ