Friday, May 17, 2024

Chandigarh

ASI ਵਲੋਂ ਕੀਤੇ ਬਲਾਤਕਾਰ ਦੇ ਮਾਮਲੇ ਦੀ ਜਾਂਚ ਲਈ ਨਵੀਂ ਸਿੱਟ ਬਣੀ

May 27, 2021 12:22 PM
SehajTimes

ਚੰਡੀਗੜ੍ਹ : ਪਿਛਲੇ ਦਿਨੀ ਇਕ ਠਾਣੇਦਾਰ ਵਲੋਂ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਮੌਕੇ ਬਣੀ ਵੀਡੀਓ ਵਾਇਰਲ ਹੋਈ ਸੀ ਜਿਸ ਉਪਰੰਤ ਠਾਣੇਦਾਰ ਨੂੰ ਨੌਕਰੀ ਤੋਂ ਬਾਹਰ ਤਾਂ ਕਰ ਦਿਤਾ ਗਿਆ ਸੀ ਪਰ ਇਸ ਮਾਮਲੇ ਲਈ ਇਕ ਕਮੇਟੀ ਵੀ ਗਠਤ ਕੀਤੀ ਗਈ ਸੀ। ਹੁਣ ਇਸ ਮਾਮਲੇ ਵਿਚ High Court ਨੇ ਬਠਿੰਡਾ ਪੁਲਿਸ ਵੱਲੋਂ ਬਣਾਈ ਐੱਸ.ਆਈ.ਟੀ. ਨੂੰ ਰੱਦ ਕਰਦੇ ਹੋਏ ਇਕ ਨਵੀਂ ਐੱਸ.ਆਈ.ਟੀ. ਦਾ ਗਠਨ ਕਰ ਦਿੱਤਾ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। ਹਾਈ ਕੋਰਟ ਵੱਲੋਂ ਗਠਿਤ ਕੀਤੀ ਗਈ ਐੱਸ.ਆਈ.ਟੀ.’ਚ ਏ. ਡੀ. ਜੀ. ਪੀ.ਗੁਰਪ੍ਰੀਤ ਦਿਓ, ਐੱਸ.ਐੱਸ.ਪੀ. ਮੁਕਤਸਰ, ਸੁਧਾਰਵਿਜ਼ੀ ਅਤੇ ਡੀ.ਐੱਸ.ਪੀ. ਬੁਢਲਾਡਾ ਪ੍ਰਭਜੋਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਭਸੀਨ ਨੇ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਉਨ੍ਹਾਂ ਉਕਤ ਮਾਮਲੇ ਦੀ ਆਈ.ਪੀ.ਐੱਸ.ਅਧਿਕਾਰੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਸੀ। ਪੀੜਤਾ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਮਹਿਲਾ ਨਾਲ ਏ.ਐੱਸ.ਆਈ.ਵੱਲੋਂ ਜਬਰ ਜ਼ਿਨਾਹ ਕਰਨ ਅਤੇ ਉਸ ਦੇ ਪੁੱਤਰ ’ਤੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕੀਤੇ ਗਏ ਕੇਸ ਦੀ ਜਾਂਚ ਦੇ ਲਈ ਐੱਸ.ਆਈ.ਟੀ. ਗਠਿਤ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਬਠਿੰਡਾ ਪੁਲਿਸ  ਵੱਲੋਂ ਬਣਾਈ ਗਈ ਐੱਸ.ਆਈ.ਟੀ.’ਚ ਕੋਈ ਵੀ ਔਰਤ ਅਧਿਕਾਰੀ ਸ਼ਾਮਲ ਨਹੀਂ ਸੀ। ਇਥੇ ਦਸਣਯੋਗ ਹੈ ਕਿ ਇਕ ਨੌਜਵਾਨ ਨੂੰ ਐੱਨ.ਡੀ.ਪੀ.ਸੀ. ਐੱਸ. ਐਕਟ ਤਹਿਤ ਨਾਮਜ਼ਦ ਕਰ ਕੇ ਉਸਦੀ ਵਿਧਵਾ ਮਾਂ ਨੂੰ ਬਲੈਕਮੇਲ ਕਰਨ ਵਾਲੇ ਏ.ਐੱਸ.ਆਈ. ਗੁਰਵਿੰਦਰ ਸਿੰਘ ਦੀ ਇਕ ਵੀਡੀਓ ਵਾਇਰਲ ਹੋਈ ਸੀ ਅਤੇ ਇਹ ਵੀਡੀਓ ਪਿੰਡ ਵਾਸੀਆਂ ਨੇ ਏਐਸਆਈ ਨੂੰ ਮੌਕੇ ਉਤੇ ਕਾਬੂ ਕਰਨ ਸਮੇਂ ਬਣਾਈ ਸੀ।

Have something to say? Post your comment

 

More in Chandigarh

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C