Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਤਿੰਨ ਕਾਲੇ ਕਾਨੂੰਨਾਂ ਬਾਰੇ ਬਾਦਲ ਨੇ ਭਾਜਪਾ ਸਰਕਾਰ ਦੇ ਪੱਖ 'ਚ ਸਾਜ਼ਿਸ਼ੀ ਚੁੱਪ ਧਾਰੀ: ਸੰਧਵਾਂ

May 27, 2021 05:50 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨਾਂ ਖਲਿਾਫ ਕਿਸਾਨਾਂ ਦੇ ਅੰਦੋਲਨ ਨੂੰ 6 ਮਹੀਨੇ ਦਾ ਸਮਾਂ ਬੀਤ ਗਿਆ, ਪਰ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਕਿਸਾਨਾਂ ਦੇ ਝੰਡਾਬਰਦਾਰ ਅਖਵਾਉਣ ਵਾਲੇ ਪ੍ਰਕਾਸ ਸਿੰਘ ਬਾਦਲ ਨੇ ਭਾਜਪਾ ਸਰਕਾਰ ਦੇ ਪੱਖ 'ਚ ਸਾਜਿਸਮਈ ਚੁੱਪ ਧਾਰ ਰੱਖੀ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਂ 'ਤੇ ਸਿਆਸਤ ਕਰਕੇ ਪੰਜ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ ਸਿੰਘ ਬਾਦਲ ਨੇ ਕੇਂਦਰ ਵਿੱਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਖੇਤੀਬਾੜੀ ਨਾਲ ਸੰਬੰਧਤ ਬਣਾਏ ਨਵੇਂ ਤਿੰਨੇ ਕਾਨੂੰਨਾਂ ਦਾ  ੇ ਸਰੇਆਮ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਦੀ ਨੂੰਹ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅਖਬਾਰਾਂ ਅਤੇ ਟੀ.ਵੀ ਚੈਨਲਾਂ ਦੇ ਰਹੀਂ ਗੱਜਬੱਜ ਕੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਸੰਧਵਾਂ ਨੇ ਦੋਸ ਲਾਇਆ ਕਿ ਬਾਦਲ ਪਰਿਵਾਰ ਨੇ ਖੇਤੀ ਕਾਨੂੰਨਾਂ ਦੇ ਪੱਖ ਵਿੱਚ ਹਾਮੀ ਭਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਪ੍ਰਕਾਸ ਸਿੰਘ ਬਾਦਲ ਨੇ ਪੰਜਾਬ ਦੀ ਸੱਤਾ ਵਿੱਚ ਬਣੇ ਰਹਿਣ ਲਈ ਰਾਸਟਰੀ ਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਨਾਲ ਆਪਣੇ ਰਿਸਤੇ ਕਾਇਮ ਰੱਖੇ ਹੋਏ ਹਨ, ਇਸੇ ਲਈ ਪ੍ਰਕਾਸ ਸਿੰਘ ਬਾਦਲ ਕਿਸਾਨਾਂ ਦੇ ਹੱਕ ਵਿੱਚ ਕਦੇ ਨਹੀਂ ਬੋਲਦੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ  ਕਿ ਪੰਜਾਬ ਸਮੇਤ ਬਾਕੀ ਸੂਬਿਆਂ ਦੇ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ ਸੁਰੂ ਕੀਤਾ ਹੋਇਆ ਹੈ ਅਤੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਸਭ ਮਿਲ ਕੇ ਤਿੰਨੋਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਸੰਘਰਸ ਨੂੰ 6 ਮਹੀਨੇ ਬੀਤ ਗਏ ਹਨ ਅਤੇ 450 ਤੋਂ ਜਅਿਾਦਾ ਕਿਸਾਨ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ । ਪਰ ਪ੍ਰਕਾਸ ਸਿੰਘ ਬਾਦਲ ਨੇ ਆਪਣੇ ਮੂੰਹੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਆਰ. ਐੱਸ. ਐੱਸ. ਵਿਰੁੱਧ ਇੱਕ ਵੀ ਸਬਦ ਨਹੀਂ ਕੱਢਿਆ । ਉਨ੍ਹਾਂ ਦੋਸ ਲਾਇਆ ਕਿ ਕਿਸਾਨਾਂ ਦਾ ਮਸੀਹਾ ਬਣਨ ਦਾ ਢੌਂਗ ਕਰਨ ਵਾਲੇ ਪ੍ਰਕਾਸ ਸਿੰਘ ਬਾਦਲ ਨੂੰ ਕੇਵਲ ਆਪਣੇ ਰਾਜਨੀਤਿਕ ਹਿੱਤ ਪਿਆਰੇ ਹਨ, ਕਿਸਾਨਾਂ  ਅਤੇ ਮਜਦੂਰਾਂ ਦੀ ਕੋਈ ਪ੍ਰਵਾਹ ਨਹੀਂ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ