Wednesday, September 17, 2025

Haryana

15 ਜੂਨ ਤੱਕ ਸਾਰੀ ਖਰਾਬ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇ ਪੂਰਾ : ਮੁੱਖ ਮੰਤਰੀ

April 02, 2025 01:03 PM
SehajTimes

ਤੈਅ ਸਮੇਂ ਵਿੱਚ ਸਾਰੀ ਸੜਕਾਂ ਦਾ ਗੁਣਵੱਤਾਪੂਰਣ ਨਿਰਮਾਣ ਕੰਮ ਕੀਤਾ ਜਾਵੇ

ਸਾਰੀ ਮੰਡੀਆਂ ਦੇ ਅੰਦਰ ਦੀ ਸੜਕਾਂ ਦੇ ਰੱਖਰਖਾਵ ਦਾ ਕੰਮ ਵੀ ਯਕੀਨੀ ਕੀਤਾ ਜਾਵੇ

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀ ਸਾਰੀ ਸੜਕਾਂ ਦੀ ਮੁਰੰਮਤ ਦਾ ਕੰਮ 15 ਜੂਨ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਧਿਕਾਰੀ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਇਸ ਸਬੰਧ ਵਿੱਚ ਟੈਂਡਰ ਆਦਿ ਦਾ ਸਾਰੀ ਪ੍ਰਕ੍ਰਿਆਵਾਂ 15 ਦਿਨਾਂ ਦੇ ਅੰਦਰ ਪੂਰਾ ਕਰਨਾ ਯਕੀਨੀ ਕਰਨ ਤਾਂ ਜੋ ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਸਾਰੀ ਸੜਕਾਂ ਦੀ ਮੁਰੰਮਤ ਦਾ ਕੰਮ ਚੰਗੀ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾ ਸਕੇ।

ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ।

ਖਰਾਬ ਸੜਕਾਂ ਦੀ ਮੁਰੰਮਤ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਸੜਕਾਂ ਨੂੰ ਚੋਣ ਕਰ 15 ਦਿਨ ਦੇ ਅੰਦਰ ਮੁਰੰਮਤ ਕੰਮ ਸ਼ੁਰੂ ਕਰਵਾਉਣਾ ਯਕੀਨੀ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ, ਪੰਜ ਜਿਲ੍ਹਿਆਂ ਵਿੱਚ ਜਿਲ੍ਹਾ ਪਰਿਸ਼ਦ ਨੂੰ ਟ੍ਰਾਂਸਫਰ ਕੀਤੀ ਗਈ ਸਾਰੀ ਸੜਕਾਂ ਦੀ ਰਿਪੇਅਰ ਅਤੇ ਮੁਰੰਮਤ ਵੀ ਤੈਅ ਸਮੇਂ ਵਿੱਚ ਪੂਰੀ ਕਰਵਾਈ ਜਾਵੇ। ਨਾਲ ਹੀ, ਮੁਰੰਮਤ ਕੰਮਾਂ ਵਿੱਚ ਗੁਣਵੱਤਾ ਵੀ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕਾਂ ਦੀ ਮੁਰੰਮਤ ਦੇ ਸਬੰਧ ਵਿੱਚ ਕੋਈ ਲਾਪ੍ਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਰਨਣਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਧਾਨਸਭਾ ਬਜਟ ਸੈਸ਼ਨ ਦੌਰਾਨ ਐਲਾਨ ਕਰਦੇ ਹੋਏ ਕਿਹਾ ਸੀ ਕਿ ਆਉਣ ਵਾਲੇ 6 ਮਹੀਨਿਆਂ ਵਿੱਚ ਹਰਿਆਣਾ ਸੂਬੇ ਦੀ ਸਾਰੀ ਸੜਕਾਂ ਦਾ ਨਵੀਨੀਕਰਣ ਕੀਤਾ ਜਾਵੇਗਾ। ਇਸ ਦੇ ਬਾਅਦ ਸੂਬੇ ਵਿੱਚ ਇੱਕ ਵੀ ਸੜਕ ਟੁੱਟੀ ਨਹੀਂ ਮਿਲੇਗੀ।

ਮੁੱਖ ਮੰਤਰੀ ਨੇ ਰਾਜ ਵਿੱਚ ਸੜਕਾਂ ਦੇ ਚੌੜੀਕਰਣ ਕੰਮਾਂ ਵਿੱਚ ਤੇਜੀ ਲਿਆਉਣ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਰਿਆਣਾ ਸੂਬੇ ਖੇਤੀਬਾੜੀ ਮਾਰਕਟਿੰਗ ਬੋਰਡ ਵੱਲੋਂ ਮੇਨਟੇਨ ਕੀਤੀ ਜਾ ਰਹੀ ਸੜਕਾਂ ਨੂੰ 12 ਫੁੱਟ ਤੋਂ 18 ਫੁੱਟ ਕਰਨ ਦੀ ਦਿਸ਼ਾ ਵਿੱਚ ਵੀ ਕਾਰਜ ਕੀਤਾ ਜਾਣਾ ਚਾਹੀਦਾ ਹੈ। ਸੜਕਾਂ 'ਤੇ ਵੱਧਦੀ ਹੋਈ ਆਵਾਜਾਈ ਨੂੰ ਦੇਖਦੇ ਹੋਏ ਇਹ ਬਹੁਤ ਜਰੂਰੀ ਹੈ। ਨਾਲ ਹੀ, ਸੂਬੇ ਦੀ ਸਾਰੀ ਮੰਡੀਆਂ ਦੇ ਅੰਦਰ ਦੀ ਸੜਕਾਂ ਦੀ ਮੁਰੰਮਤ ਅਤੇ ਰੱਖਰਖਾਵ ਦਾ ਕੰਮ ਵੀ ਯਕੀਨੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮੰਡੀ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਹੋਵੇ।

ਮੀਟਿੰਗ ਵਿੱਚ ਦਸਿਆ ਗਿਆ ਹੈ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਵੱਲੋਂ ਮੇਨਟੇਨ ਕੀਤੀ ਜਾ ਰਹੀ 4313 ਸੜਕਾਂ ਵਿੱਚੋਂ 465 ਸੜਕਾਂ 18 ਫੁੱਟ ਦੀਆਂ ਹਨ। 34 ਹੋਰ ਸੜਕਾਂ ਦੇ ਚੌੜੀਕਰਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ, 118 ਕਿਲੋਮੀਟਰ ਦੀ 35 ਸੜਕਾਂ ਦੇ ਚੌੜਾਕਰਣ ਲਈ ਟੇਂਡਰ ਪ੍ਰਕ੍ਰਿਆਧੀਨ ਹਨ।

ਮੁੱਖ ਮੰਤਰੀ ਐਲਾਨਾਂ ਦੀ ਸਮੀਖਿਆ ਕਰਦੇ ਹੋਏ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਯਕੀਨੀ ਕਰਨ ਕਿ ਸਾਰੇ ਐਲਾਨ ਤੈਅ ਸਮੇਂ ਵਿੱਚ ਪੂਰੇ ਹੋਣ। ਇਸ ਦੇ ਲਈ ਸਾਰੀ ਸਬੰਧਿਤ ਵਿਭਾਗ ਬਿਹਤਰ ਤਾਲਮੇਲ ਕਰ ਕੰਮ ਕਰਨ, ਜਿਸ ਨਾਲ ਵਿਕਾਸ ਕੰਮਾਂ ਨੁੰ ਸੁਚਾਰੂ ਰੂਪ ਨਾਲ ਸਪੰਨ ਕਰਾਇਆ ਜਾ ਸਕੇ।

ਮੁੱਖ ਮੰਤਰੀ ਨੇ ਬਜਟ ਵਿੱਚ ਕੀਤੇ ਗਏ ਐਲਾਨਾਂ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ੰਿਦੇ ਹੋਏ ਕਿਹਾ ਕਿ ਸਬੰਧਿਤ ਵਿਭਾਗ ਯੋਜਨਾ ਬਣਾ ਕੇ ਤੈਅ ਸਮੇਂ ਵਿੱਚ ਤੇਜ ਗਤੀ ਨਾਲ ਕੰਮ ਕਰਦੇ ਹੋਏ ਸੌ-ਫੀਸਦੀ ਯੋਜਨਾਵਾਂ ਨੂੰ ਜਮੀਨੀ ਪੱਧਰ 'ਤੇ ਉਤਾਰਣਾ ਯਕੀਨੀ ਕਰਨ ਤਾਂ ਜੋ ਜਨਤਾ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਉਨ੍ਹਾਂ ਨੇ ਪਿੰਜੌਰ ਵਿੱਚ ਸਥਾਪਿਤ ਸੇਬ ਮੰਡੀ, ਗੁਰੂਗ੍ਰਾਮ ਵਿੱਚ ਸਥਾਪਿਤ ਕੀਤੀ ਜਾਣ ਵਾਲੀ ਫੁੱਲ ਮੰਡੀ, ਗਨੌਰ ਵਿੱਚ ਯਥਾਪਿਤ ਕੀਤੀ ਜਾ ਰਹੀ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ, ਅਟੱਲ ਕਿਸਾਨ ਮਜਦੂਰ ਕੈਂਟੀਨ ਸਮੇਤ ਹੋਰ ਪਰਿਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਕਿਸਾਨ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਹਰਿਆਣਾ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੂਜਾ, ਖੇਤੀਬਾੜੀ ਨਿਦੇਸ਼ਕ ਸ੍ਰੀ ਰਾਜ ਨਰਾਇਣ ਕੌਸ਼ਿਕ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜੇਸ਼ ਜਗਪਾਲ, ਹੈਫੇਡ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਮੁਕੁਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ