Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਪੰਜਾਬ ਦੇ ਲੋਕ-ਆਪਣੀ ਵਿਰਾਸਤ, ਸੱਭਿਆਚਾਰ, ਪੁਰਾਣੇ ਵਿਰਸੇ ਅਤੇ ਪੰਜਾਬੀ ਭਾਸ਼ਾ ਤੋ ਵੀ ਦੂਰ ਹੋ ਰਹੇ ਹਨ : ਡਾ. ਆਸ਼ੀਸ਼ ਸਰੀਨ

April 02, 2025 03:12 PM
SehajTimes

ਹੁਸ਼ਿਆਰਪੁਰ : ਪੰਜਾਬੀ ਵਿਰਸਾ ਸਾਡੀ ਪਹਿਚਾਣ, ਇਤਿਹਾਸ, ਤੇ ਮੂਲ ਸੰਸਕਾਰਾਂ ਦੀ ਸ਼ਾਨ ਹੈ। ਇਹ ਸਾਡੇ ਵੱਡੇ-ਵਡੇਰਿਆਂ ਦੀ ਮਿਹਨਤ, ਭਾਸ਼ਾ, ਲੋਕ-ਧਾਰਾ ਅਤੇ ਰਿਵਾਜਾਂ ਨਾਲ ਜੁੜਿਆ ਹੋਇਆ ਹੈ। ਪਰ ਆਧੁਨਿਕਤਾ, ਪੱਛਮੀ ਸੰਸਕ੍ਰਿਤੀ ਦੇ ਵੱਧਦੇ ਪ੍ਰਭਾਵ ਅਤੇ ਨੌਜਵਾਨ ਪੀੜ੍ਹੀ ਦੀ ਬੇਰੁਖ਼ੀ ਕਾਰਨ · ਪੰਜਾਬੀ ਵਿਰਸਾ ਹੋਲੀ ਹੋਲੀ ਖਤਮ ਹੋ ਰਿਹਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਬੁੱਧੀਜੀਵੀ ਸ਼ਖਸ਼ੀਅਤ ਅਤੇ "ਹਿਜ਼ ਐਕਸੀਲੈਂਟ ਇੰਸਟੀਚਿਊਟ ਐਂਡ ਟ੍ਰੇਨਿੰਗ ਸੈਂਟਰ ਦੇ ਐਮਡੀ ਡਾ. ਆਸ਼ੀਸ਼ ਸਰੀਨ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਜੋ ਇੱਕ ਸਮੇਂ ਸਾਡੇ ਘਰਾਂ, ਗਲੀਆਂ ਤੇ ਵਿਦਿਆਲਿਆਂ ਦੀ ਮੁੱਖ ਭਾਸ਼ਾ ਸੀ ਹੁਣ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਅੱਗੇ ਹਾਸ਼ੀਏ 'ਤੇ ਪਈ ਹੋਈ ਹੈ। ਅੱਜ ਦੇ ਬੱਚੇ ਠੀਕ ਤਰੀਕੇ ਨਾਲ ਪੜ੍ਹਨ-ਲਿਖਣ ਜਾਂ ਬੋਲਣ ਵਿੱਚ ਦਿੱਲਚਸਪੀ ਨਹੀਂ ਲੈ ਰਹੇ ਜਿਸ ਨਾਲ ਭਵਿੱਖ ਵਿੱਚ ਇਹ ਭਾਸ਼ਾ ਬਹੁਤ ਗੰਭੀਰ ਸੰਕਟ ਵਿੱਚ ਆ ਸਕਦੀ ਹੈ।ਉਹਨਾਂ ਕਿਹਾ ਕਿ ਸਿਰਫ਼ ਭਾਸ਼ਾ ਹੀ ਨਹੀਂ ਪੰਜਾਬੀ ਲੋਕ-ਧਾਰਾ, ਰਵਾਇਤਾਂ ਅਤੇ ਬਹੁਤ ਸਾਰੇ ਬੱਚੇ ਪੰਜਾਬੀ ਭਾਸ਼ਾ ਤੋ ਵੀ ਦੂਰ ਹੋ ਰਹੇ ਹਨ ! ਉਹਨਾਂ ਕਿਹਾ ਕਿ ਪਹਿਲਾ ਗਿੱਧਾ, ਭੰਗੜਾ, ਜੁਗਨੀ ਤੇ ਲੋਕ-ਗੀਤ ਹਰ ਖੁਸ਼ੀ ਦੇ ਮੌਕੇ ਤੇ ਗਾਏ ਜਾਂਦੇ ਸਨ ਪਰ ਹੁਣ ਇਨ੍ਹਾਂ ਦੀ ਥਾਂ ਪੱਛਮੀ ਸੰਸਕ੍ਰਿਤੀ ਅਤੇ ਆਧੁਨਿਕ ਡੀ.ਜੇ.ਮਿਊਜ਼ਿਕ ਨੇ ਲੈ ਲਈ ਹੈ। ਉਹਨਾਂ ਕਿਹਾ ਕਿ ਪੰਜਾਬੀ ਵਿਆਹਾਂ ਵਿੱਚ ਪਹਿਲਾਂ ਪੁਰਾਣੀਆਂ ਰਵਾਇਤਾਂ ਜਿਵੇਂ ਕਿ ਵਾਰਾਂ, ਸੂਹਾ-ਸੁਹਾਗ, ਵਗੈਰਾ ਆਮ ਸਨ ਪਰ ਹੁਣ ਇਹ ਰਿਵਾਇਤਾਂ ਬਹੁਤ ਹੀ ਘੱਟ ਦੇਖਣ ਨੂੰ ਮਿਲਦੀਆਂ ਹਨ। ਨੌਜਵਾਨ ਪੀੜ੍ਹੀ ਪਿਛਲੀਆਂ ਪੀੜ੍ਹੀਆਂ ਦੀਆਂ ਕਦਰਾਂ-ਕੀਮਤਾਂ ਅਤੇ ਲੋਕ-ਰਿਵਾਜਾਂ ਨੂੰ ਪਿੱਛੜਿਆ ਸਮਝਣ ਲੱਗ ਪਈ ਹੈ ਜਿਸ ਕਾਰਨ ਇਹ ਵਿਰਸਾ ਹੌਲੀ-ਹੌਲੀ ਅਲੋਪ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬੀ ਪਹਿਰਾਵਾ ਵੀ ਵੱਡੇ ਬਦਲਾਅ ਹੇਠ ਆ ਚੁੱਕਾ ਹੈ ਕਿਉਂਕਿ ਪਹਿਲਾਂ ਸਾਫ਼ਾ, ਪਟਕਾ, ਕੁੜਤਾ-ਪਜਾਮਾ ਤੇ ਸੁਥਣੀ ਪੰਜਾਬੀ ਮਰਦਾਂ ਦੀ ਪਹਿਚਾਣ ਹੁੰਦੀ ਸੀ ਜਦਕਿ ਪੰਜਾਬੀ ਔਰਤਾਂ ਲਈ ਫੁਲਕਾਰੀ, ਪਰਾਂਦਾ ਤੇ ਸਲਵਾਰ-ਕਮੀਜ਼ ਆਮ ਹੁੰਦੇ ਸਨ ਪਰ ਹੁਣ ਵੈਸਟਰਨ ਲਿਬਾਸ ਨੇ ਪੰਜਾਬੀ ਪਹਿਰਾਵਿਆਂ ਨੂੰ ਪਿੱਛੇ ਧੱਕ ਦਿੱਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਖੇਤੀਬਾੜੀ ਪੰਜਾਬ ਦੀ ਮੁੱਖ ਪਹਿਚਾਣ ਸੀ ਪਰ ਹੁਣ ਨੌਜਵਾਨ ਵਿਦੇਸ਼ ਜਾਣ ਦੀ ਦੌੜ ਵਿੱਚ ਲੱਗੇ ਹੋਏ ਹਨ ਜਿਸ ਨਾਲ ਪਿੰਡਾਂ ਦੀ ਰੌਣਕ ਘੱਟ ਰਹਿ ਗਈ ਹੈ। ਉਹਨਾ ਕਿਹਾ ਕਿ ਹੁਣ ਪੁਰਾਣੀਆਂ ਖੇਤੀ ਤਕਨੀਕਾਂ ਦੀ ਥਾਂ ਨਵੀਆਂ ਤਕਨੀਕਾਂ ਨੇ ਲੈ ਲਈ ਹੈ ਪਰ ਸਮੇਂ ਦੇ ਨਾਲ ਨਾਲ ਖੇਤੀ ਨਾਲ ਜੁੜੀ ਪੰਜਾਬੀ ਵਿਰਾਸਤ ਵੀ ਮਿੱਟਦੀ ਜਾ ਰਹੀ ਹੈ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼