Monday, November 03, 2025

Chandigarh

18-45 ਉਮਰ ਵਰਗ ਵਿਚ ਹੁਣ ਕਈ ਹੋਰ ਵਿਅਕਤੀ ਵੀ ਲਗਵਾ ਸਕਣਗੇ ਟੀਕੇ

May 27, 2021 05:57 PM
SehajTimes

ਚੰਡੀਗੜ੍ਹ ਸੂਬੇ ਵਿੱਚ ਇਕ ਜੂਨ ਤੋਂ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਖੇਤਰ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟ, ਬੱਸ/ਕੈਬ ਡਰਾਈਵਰ/ਕੰਡਕਟਰ ਅਤੇ ਸਥਾਨਕ ਸਰਕਾਰਾਂ ਦੇ ਮੈਂਬਰ ਸ਼ਾਮਲ ਕੀਤੇ ਜਾਣਗੇ।ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਉਮਰ ਸਮੂਹ ਵਿੱਚ ਉਸਾਰੀ ਕਿਰਤੀਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਦੀ ਟੀਕਾਕਰਨ ਲਈ ਮੌਜੂਦਾ ਤਰਜੀਹੀ ਸੂਚੀ ਵਿੱਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇੱਥੇ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਪਟਨ ਅਮਰਿੰਦਰ ਨੇ ਇਸ ਤੱਥ `ਤੇ ਖੁਸ਼ੀ ਜ਼ਾਹਰ ਕੀਤੀ ਕਿ ਸੂਬੇ ਵਿੱਚ ਬਹੁਤ ਸਾਰੇ ਦਾਨੀਆਂ ਨੇ ਟੀਕਾਕਰਨ ਫੰਡ ਵਿੱਚ ਯੋਗਦਾਨ ਪਾਇਆ ਹੈ।

          ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ ਮੈਂਬਰਾਂ ਦੇ ਨਾਲ-ਨਾਲ ਉਦਯੋਗਿਕ ਕਿਰਤੀਆਂ ਤੋਂ ਇਲਾਵਾ 1 ਜੂਨ ਤੋਂ ਲਾਗੂ ਹੋਣ ਵਾਲੀ ਇਸ ਵਿਸਥਾਰਤ ਤਰਜੀਹੀ ਸੂਚੀ ਵਿੱਚ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਵਿੱਚ ਕੰਮ ਕਰਨ ਵਾਲਾ ਸਟਾਫ਼ ਅਤੇ ਕੇਟਰਰਜ਼, ਕੁੱਕ, ਬੈਰ੍ਹੇ ਆਦਿ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰੇਹੜੀਵਾਲੇ, ਹੋਰ ਸਟਰੀਟ ਵੈਂਡਰਜ਼ ਜੋ ਵਿਸ਼ੇਸ਼ ਤੌਰ `ਤੇ ਜੂਸ, ਚਾਟ, ਫਲ ਆਦਿ ਖੁਰਾਕੀ ਵਸਤਾਂ ਵੇਚਦੇ ਹਨ, ਡਲਿਵਰੀ ਏਜੰਟ, ਐਲ.ਪੀ.ਜੀ. ਸਿਲੰਡਰ ਵੰਡਣ ਵਾਲੇ ਵਿਅਕਤੀ ਵੀ ਇਸ ਟੀਕਾਕਰਨ ਅਧੀਨ ਯੋਗ ਹੋਣਗੇ। ਇਸ ਦੇ ਨਾਲ ਹੀ ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਮੇਅਰ, ਕੌਂਸਲਰ, ਸਰਪੰਚ ਅਤੇ ਪੰਚਾਂ ਨੂੰ ਵੀ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੇ ਪੜਾਅ ਵਿੱਚ ਕਵਰ ਕੀਤਾ ਜਾਵੇਗਾ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਜਿੱਥੋਂ ਤੱਕ ਵੈਕਸੀਨ ਦੇ ਮੌਜੂਦਾ ਸਟਾਕ ਦਾ ਸਬੰਧ ਹੈ, ਸੂਬੇ ਕੋਲ 45 ਸਾਲ ਤੋਂ ਵੱਧ ਉਮਰ ਵਰਗ ਲਈ ਸਿਰਫ਼ ਕੋਵੀਸ਼ੀਲਡ ਦੀਆਂ 36000 ਅਤੇ ਕੋਵੈਕਸੀਨ ਦੀਆਂ 50000 ਖੁਰਾਕਾਂ (ਭਾਰਤ ਸਰਕਾਰ ਤੋਂ ਪ੍ਰਾਪਤ ਕੀਤੀਆਂ ਖੁਰਾਕਾਂ ਵਿੱਚੋਂ) ਬਚੀਆਂ ਹਨ ਜੋ ਕਿ ਸਿਰਫ ਇਕ ਦਿਨ ਲਈ ਹੀ ਕਾਫ਼ੀ ਹਨ। 18-45 ਸਾਲ ਦੇ ਉਮਰ ਵਰਗ ਲਈ ਸੂਬੇ ਨੂੰ ਹੁਣ ਤਕ ਆਰਡਰ ਕੀਤੀਆਂ ਗਈਆਂ 30 ਲੱਖ ਖੁਰਾਕਾਂ ਵਿੱਚੋਂ 4,29,780 ਖੁਰਾਕਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 1,14,190 ਖੁਰਾਕਾਂ ਲਈ ਅਗਾਊਂ ਅਦਾਇਗੀ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ  ਕੋਵੈਕਸਿਨ ਦੀ ਕੋਈ ਖੁਰਾਕ ਪ੍ਰਾਪਤ ਨਹੀਂ ਹੋਈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ