Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਕਨਵੋਕੇਸ਼ਨ ਹੋਈ

April 02, 2025 04:51 PM
SehajTimes

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਉਣ ਲਈ ਕੀਤਾ ਪ੍ਰੇਰਿਤ

ਵਿਦਿਆਰਥੀ ਜ਼ਿੰਦਗੀ ਦੀ ਹਰੇਕ ਚੁਣੌਤੀ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ : ਡਾ. ਪ੍ਰੀਤੀ ਯਾਦਵ

ਪਟਿਆਲਾ : ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਵਿੱਚ ਸ਼ੈਸ਼ਨ 2023-24 ਲਈ ਕਨਵੋਕੇਸ਼ਨ 2025 ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਰਜਿਸਟਰਾਰ ਘਰੇਲੂ ਪ੍ਰੀਖਿਆਵਾਂ ਡਾ. ਜਸਪ੍ਰੀਤ ਕੌਰ ਦੇ ਸੰਚਾਲਨ ਤਹਿਤ ਇਸ ਸਮਾਰੋਹ ਦੀ ਸ਼ੁਰੂਆਤ ਅਕਾਦਮਿਕ ਪ੍ਰੋਸੈਸ਼ਨ ਦੇ ਆਗਮਨ ਅਤੇ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਨਾਲ ਹੋਈ। ਕਾਲਜ ਪ੍ਰਿੰਸੀਪਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਕਾਲਜ ਦੀ ਰਿਪੋਰਟ ਪੇਸ਼ ਕੀਤੀ, ਵਿਦਿਆਰਥੀਆਂ ਦੀ ਵਿਦਿਅਕ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਖੇਡਾਂ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ।
  ਇਸ ਸਮਾਰੋਹ ਵਿੱਚ ਕੁੱਲ 302 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 269 ਗ੍ਰੈਜੁਏਸ਼ਨ ਅਤੇ 33 ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀ ਸ਼ਾਮਲ ਸਨ ਜਿਹਨਾਂ ਵਿੱਚੋਂ 219 ਲੜਕੀਆਂ ਅਤੇ 83 ਲੜਕੇ ਸਨ।
  ਮੁੱਖ ਮਹਿਮਾਨ ਡਾ. ਪ੍ਰੀਤੀ ਯਾਦਵ ਨੇ ਆਪਣੇ ਸੰਬੋਧਨ ਵਿੱਚ ਉਚੇਰੀ ਸਿੱਖਿਆ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਹਰ ਚੁਣੌਤੀ ਨੂੰ ਵਿਸ਼ਵਾਸ ਅਤੇ ਦ੍ਰਿੜਤਾ ਨਾਲ ਸਵੀਕਾਰ ਕਰਨ ਦੀ ਪ੍ਰੇਰਣਾ ਦਿੱਤੀ।
ਕਾਲਜ ਪ੍ਰਿੰਸੀਪਲ ਪ੍ਰੋ (ਡਾ) ਕੁਸੁਮ ਲਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਹਾਸਿਲ ਕਰਨ ਤੱਕ ਹੀ ਸੀਮਿਤ ਨਹੀਂ ਰਹਿੰਦੀ, ਬਲਕਿ ਇਹ ਜੀਵਨ ਭਰ ਜਾਰੀ ਰਹਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਤਬਦੀਲੀ ਦੀ ਅਗਵਾਈ ਕਰਨ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ।
ਸਮਾਰੋਹ ਦੀ ਸਮਾਪਤੀ ਰਜਿਸਟਰਾਰ ਘਰੇਲੂ ਪ੍ਰੀਖਿਆਵਾਂ ਵੱਲੋਂ ਦਿੱਤੇ ਗਏ ਧੰਨਵਾਦੀ ਭਾਸ਼ਣ ਨਾਲ ਹੋਈ, ਜਿਸ ਵਿੱਚ ਉਨ੍ਹਾਂ ਨੇ ਮੁੱਖ ਮਹਿਮਾਨ ਦਾ ਕੀਮਤੀ ਸਮਾਂ ਦੇਣ ਲਈ, ਕਾਲਜ ਪ੍ਰਸ਼ਾਸਨ ਦੇ ਸਹਿਯੋਗ ਲਈ ਅਤੇ ਫ਼ੈਕਲਟੀ ਮੈਂਬਰਾਂ ਦੀ ਸਮਰਪਣ ਭਾਵਨਾ ਲਈ ਧੰਨਵਾਦ ਕੀਤਾ।
  ਇਸ ਸਮਾਰੋਹ ਦੇ ਸੰਚਾਲਨ ਵਿੱਚ ਡਾ. ਰੇਖਾ ਰਾਣੀ, ਡਾ. ਰੀਤੂ ਕਪੂਰ, ਡਾ. ਪਰਮਜੀਤ ਸਿੰਘ ਅਤੇ ਬਿਕਰਮ ਕਾਲਜ ਦੇ ਸਮੁੱਚੇ ਸਟਾਫ਼ ਨੇ ਸਹਿਯੋਗ ਕੀਤਾ। ਇਸ ਮੌਕੇ ’ਤੇ ਵਿਭਿੰਨ ਕਾਲਜਾਂ ਦੇ ਪ੍ਰਿੰਸੀਪਲ, ਸੇਵਾਮੁਕਤ ਪ੍ਰੋਫ਼ੈਸਰ, ਐਲੂਮਨੀ ਮੈਂਬਰ, ਪੀ.ਟੀ.ਏ. ਪ੍ਰਤਿਨਿਧੀ, ਐਚ ਈ ਆਈ ਐਸ ਗਵਰਨਿੰਗ ਬਾਡੀ ਦੇ ਮੈਂਬਰ ਅਤੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਵਿਅਕਤੀ ਵੀ ਹਾਜ਼ਰ ਸਨ।

 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ