Sunday, June 15, 2025

Chandigarh

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

April 02, 2025 05:12 PM
SehajTimes

ਚੰਡੀਗੜ੍ਹ : ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ ਕੀਤੀ ਗਈ ਸੀ।

ਬੁਲਾਰੇ ਨੇ ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ। ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ, ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ