Monday, June 16, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

April 02, 2025 05:17 PM
SehajTimes

ਚੰਡੀਗੜ੍ਹ : ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ ਅਤੇ ਮਿਹਨਤੀ ਕਰਮਚਾਰੀਆਂ ਦੀ ਨਿਯੁਕਤੀ ਨਾਲ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜੋ ਪ੍ਰਭਾਵਸ਼ਾਲੀ ਮਾਲੀਆ ਉਗਰਾਹੀ ਅਤੇ ਪ੍ਰਬੰਧਨ ਵਿੱਚ ਸਹਾਈ ਹੋਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੁਜ਼ਗਾਰ ਸਿਰਜਣ ਅਤੇ ਕੁਸ਼ਲ ਮਾਲੀਆ ਪ੍ਰਬੰਧਨ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਨਾ ਸਿਰਫ ਆਬਕਾਰੀ ਅਤੇ ਕਰ ਵਿਭਾਗ ਨੂੰ ਮਜ਼ਬੂਤ ਕਰਦੀ ਹੈ ਬਲਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸਿਰਜਣ, ਆਰਥਿਕ ਵਿਕਾਸ ਅਤੇ ਸਸ਼ਕਤੀਕਰਨ 'ਤੇ ਜ਼ੋਰ ਦੇ ਕੇ ਪੰਜਾਬ ਸਰਕਾਰ ਸੂਬੇ ਭਰ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰ ਰਹੀ ਹੈ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ