Tuesday, September 16, 2025

Malwa

ਖ਼ਰੀਦ ਕੇਂਦਰਾਂ 'ਚ ਸਫ਼ਾਈ ਪ੍ਰਬੰਧਾਂ ਨੂੰ ਲੈਕੇ ਹਰਕਤ 'ਚ ਆਇਆ ਪ੍ਰਸ਼ਾਸਨ 

April 02, 2025 07:25 PM
ਦਰਸ਼ਨ ਸਿੰਘ ਚੌਹਾਨ
ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਾਫ ਸਫਾਈ ਪ੍ਰਬੰਧਾਂ, ਰੌਸ਼ਨੀ, ਬੈਠਣ ਵਿਵਸਥਾ ਦਾ ਲਿਆ ਜਾਇਜ਼ਾ 
 
 ਸੁਨਾਮ : ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਐਨ ਪਹਿਲਾਂ ਖਰੀਦ ਕੇਂਦਰਾਂ ਵਿੱਚ ਸਫ਼ਾਈ ਦੇ ਪੁਖਤਾ ਪ੍ਰਬੰਧਾਂ ਦੀ ਘਾਟ ਨੂੰ ਲੈਕੇ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਤੋਂ ਬਾਅਦ ਸਿਵਲ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬੀ ਜਾਗਰਣ ਨੇ ਸੰਗਰੂਰ ਜ਼ਿਲ੍ਹੇ ਅਧੀਨ ਆਉਂਦੇ ਖਰੀਦ ਕੇਂਦਰਾਂ ਵਿੱਚ ਸਫ਼ਾਈ ਅਤੇ ਹੋਰ ਪ੍ਰਬੰਧਾਂ ਦੀ ਘਾਟ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਸੀ। ਬੁੱਧਵਾਰ ਨੂੰ ਸੁਨਾਮ ਦੇ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅਨਾਜ਼ ਮੰਡੀ ਸੁਨਾਮ ਅਤੇ ਮਹਿਲਾਂ ਦਾ ਅਚਨਚੇਤ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਵਿਕਰੀ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਕੇ ਕਿਸਾਨਾਂ, ਆੜ੍ਹਤੀਆਂ ਆਦਿ ਦੀ ਫੀਡਬੈਕ ਕਰਕੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਵੀ ਲੈਂਦੇ ਰਹਿਣਗੇ ਅਤੇ ਜੇਕਰ ਇਸ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਤਾਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਇਸ ਦੌਰਾਨ ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ, ਬਿਜਲੀ ਸਪਲਾਈ, ਸਾਫ ਸਫਾਈ, ਬੈਠਣ ਵਿਵਸਥਾ ਆਦਿ ਦਾ ਵੀ ਜਾਇਜ਼ਾ ਲਿਆ। ਉਹਨਾਂ ਨੇ ਅਨਾਜ ਮੰਡੀਆਂ ਵਿੱਚ ਬਣੇ ਗੁਸਲਖਾਨਿਆਂ ਦੀ ਵੀ ਰੋਜ਼ਾਨਾ ਦੇ ਆਧਾਰ ਤੇ ਸਾਫ ਸਫਾਈ ਕਰਦੇ ਰਹਿਣ ਦੀ ਹਦਾਇਤ ਕੀਤੀ।
ਐਸ ਡੀ ਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਵੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ।
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ