Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸੂਬੇ ’ਚ ਬਲੈਕ ਫੰਗਸ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਬਦਲਵੀਆਂ ਦਵਾਈਆਂ ਦੀ ਮਾਤਰਾ ਵਧਾਉਣ ਦੇ ਹੁਕਮ

May 27, 2021 06:20 PM
SehajTimes

ਚੰਡੀਗੜ: ਸੂਬੇ ਵਿਚ ਹੁਣ ਤੱਕ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਦੇ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹੁਕਮ ਦਿੱਤੇ ਕਿ ਇਸ ਬਿਮਾਰੀ ਦੇ ਇਲਾਜ ਲਈ ਐਮਫੋਟੇਰੀਸਿਨ ਦਵਾਈ ਦੀ ਥੁੜ ਨੂੰ ਦੇਖਦੇ ਹੋਏ ਸੂਬੇ ਵਿਚ ਬਦਲਵੀਆਂ ਦਵਾਈਆਂ ਦੇ ਸਟਾਕ ਦੀ ਮਾਤਰਾ ਵਧਾਈ ਜਾਵੇ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਸੂਬੇ ਕੋਲ ਸਿਰਫ ਲੀਪੋਸੋਮਲ ਐਮਫੋਟੇਰੀਸਿਨ ਬੀ ਦੇ ਟੀਕੇ ਸਟਾਕ ਵਿਚ ਰਹਿ ਜਾਣ ਅਤੇ ਅੱਜ ਇਸੇ ਦੇ ਮਹਿਜ਼ 880 ਹੋਰ ਟੀਕੇ ਮਿਲਣ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਬਦਲਵੀਆਂ ਦਵਾਈਆਂ ਦਾ ਸਟਾਕ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜੋ ਕਿ ਇਸ ਸੰਕਟ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਗਠਿਤ ਕੀਤੇ ਗਏ ਮਾਹਰਾਂ ਦੇ ਸਮੂਹ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੈ। ਇਹ ਯਕੀਨੀ ਬਣਾਉਣ ਉੱਤੇ ਜ਼ੋਰ ਦਿੰਦੇ ਹੋਏ ਕਿ ਹਰੇਕ ਮਰੀਜ਼ ਨੂੰ ਬਲੈਕ ਫੰਗਸਜੋ ਕਿ ਕੋਵਿਡ ਦੇ ਮਰੀਜ਼ਾਂ ਖਾਸ ਕਰਕੇ ਜਿਨਾਂ ਨੂੰ ਡਾਇਬਿਟੀਜ਼ ਹੋਵੇ ਉਨਾਂ ਉੱਤੇ ਸਟੀਰਾਇਡ ਦੇ ਲੋੜੋਂ ਵੱਧ ਇਸਤੇਮਾਲ ਨਾਲ ਹੁੰਦਾ ਹੈਤੋਂ ਉਭਰਣ ਦਾ ਮੌਕਾ ਮਿਲਣਾ ਚਾਹੀਦਾ ਹੈਮੁੱਖ ਮੰਤਰੀ ਨੇ ਕਿਹਾ ਕਿ ਐਮਫੋਟੇਰੀਸਿਨ ਨੂੰ ਭਰਪੂਰ ਮਾਤਰਾ ਵਿਚ ਹਾਸਲ ਕਰਨ ਦੇ ਯਤਨਾਂ ਤੋਂ ਇਲਾਵਾ ਸੂਬਾ ਸਰਕਾਰ ਨੇ ਮਾਹਿਰ ਸਮੂਹ ਦੀ ਸਲਾਹ ਅਨੁਸਾਰ ਪਹਿਲਾਂ ਹੀ ਬਦਲਵੀਆਂ ਦਵਾਈਆਂ ਜਿਵੇਂ ਕਿ ਇਟਰਾਕੋਨਾਜ਼ੋਲ (4000 ਗੋਲੀਆਂ) ਅਤੇ ਪੋਸਾਕੋਨਾਜ਼ੋਲ (500 ਗੋਲੀਆਂ) ਉਪਲਬਧ ਕਰਵਾ ਦਿੱਤੀਆਂ ਹਨ। ਮੁੱਖ ਮੰਤਰੀ ਨੇ ਇਸ ਗੱਲ ਉੱਤੇ ਵੀ ਤਸੱਲੀ ਪ੍ਰਗਟ ਕੀਤੀ ਕਿ ਛੇ ਮੈਂਬਰੀ ਮਾਹਰ ਸਮੂਹ ਨੇ ਹਸਪਤਾਲਾਂ ਨੂੰ ਇਲਾਜ ਸਬੰਧੀ ਪ੍ਰੋਟੋਕਾਲ ਬਾਰੇ ਸਲਾਹ ਦੇਣ ਅਤੇ ਹਸਪਤਾਲਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖੋ-ਵੱਖ ਦਵਾਈਆਂ ਦੇ ਇਸਤੇਮਾਲ ਬਾਰੇ ਵੀ ਜਾਣੂੰ ਕਰਵਾਉਣ ਦਾ ਕਾਰਜ ਆਰੰਭ ਦਿੱਤਾ ਹੈ। ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ 188 ਵਿਚੋਂ 40 ਮਾਮਲੇ ਕੋਵਿਡ ਨਾਲ ਜੁੜੇ ਨਹੀਂ ਹਨ ਜਦੋਂ ਕਿ 148 ਵਿਅਕਤੀ ਕੋਵਿਡ ਪੀੜਤ ਹਨ ਅਤੇ 133 ਵਿਅਕਤੀਆਂ ਨੂੰ ਸਟੀਰਾਇਡ ਥੈਰੇਪੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 122 ਵਿਅਕਤੀ ਮਿਊਕੋਮਾਈਕੋਸਿਸ ਦੀ ਆਮਦ ਤੋਂ ਪਹਿਲਾਂ ਆਕਸੀਜਨ ਉੱਤੇ ਸਨ। ਕੁੱਲ 154 ਵਿਅਕਤੀਆਂ ਨੂੰ ਡਾਇਬਿਟੀਜ਼ ਸੀ ਜਦੋਂ ਕਿ 56 ਵਿਅਕਤੀਆਂ ਦੀ ਰੋਗਾਂ ਨਾਲ ਲੜਣ ਦੀ ਸਮਰੱਥਾ ਘੱਟ ਸੀ ਅਤੇ 47 ਵਿਅਕਤੀ ਸਹਿ-ਬਿਮਾਰੀਆਂ ਵਾਲੇ ਸਨ। ਮੌਜੂਦਾ ਸਮੇਂ ਦੌਰਾਨ 156 ਵਿਅਕਤੀ ਇਲਾਜ ਅਧੀਨ ਹਨ ਜਦੋਂ ਕਿ 9 ਵਿਅਕਤੀ ਠੀਕ ਹੋ ਚੁੱਕੇ ਹਨ ਅਤੇ 23 ਦੀ ਮੌਤ ਹੋ ਚੁੱਕੀ ਹੈ।

        ਸੂਬਾ ਸਰਕਾਰ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਦੇਸ਼ੀ ਸਪੈਸ਼ਲਿਸਟਾਂ ਦੀ ਮਦਦ ਲਈ ਜਾ ਰਹੀ ਹੈ। ਪ੍ਰੋਟੋਕਾਲ ਨਿਰਧਾਰਤ ਕਰਨ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਾਹਿਰਾਂ ਨਾਲ ਦੋ ਸੈਸ਼ਨ ਹੋ ਚੁੱਕੇ ਹਨ ਅਤੇ ਮਰੀਜ਼ਾਂ ਉੱਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨਾਂ ਨੂੰ ਮਦਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਹੁਣ ਤੱਕ ਦੇ ਪੁਸ਼ਟੀ ਹੋਏ ਬਲੈਕ ਫੰਗਸ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੈਡੀਕਲ ਸਿੱਖਿਆ ਸਕੱਤਰ ਡੀ.ਕੇ. ਤਿਵਾੜੀ ਨੇ ਅੱਜ ਖੁਲਾਸਾ ਕੀਤਾ ਕਿ ਸਭ ਤੋਂ ਵੱਧ 16 ਮਾਮਲੇ ਜੀ.ਐਮ.ਸੀਪਟਿਆਲਾ ਵਿਖੇ ਸਾਹਮਣੇ ਆਏ ਹਨ ਜਦੋਂ ਕਿ ਜੀ.ਐਮ.ਸੀਅੰਮਿ੍ਤਸਰ ਵਿਖੇ 10, ਫਰੀਦਕੋਟ ਵਿਖੇ 8 ਅਤੇ ਮੋਹਾਲੀ ਵਿਖੇ 2 ਮਾਮਲੇ ਸਾਹਮਣੇ ਆਏ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ