Monday, June 16, 2025

Chandigarh

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 02, 2025 07:40 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ