Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ

April 03, 2025 11:42 AM
SehajTimes

ਔਟਿਸਟਿਕ ਬੱਚਿਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਵਿਕਸਿਤ ਕਰਕੇ ਉਨ੍ਹਾਂ ਨੂੰ ਸਮਾਜ ’ਚ ਅੱਗੇ ਵਧਣ ਦਾ ਮੌਕਾ ਦੇਵੇਗੀ ਇਹ ਸੰਸਥਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਹਤਰੀਨ ਸਿਹਤ ਸੇਵਾਵਾਂ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ’ਤੇ ਕੰਮ ਕਰ ਰਹੀ ਹੈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿਖਿਆ ਅਤੇ ਖੋਜ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਬੇਹਤਰੀਨ ਸਿਹਤ ਸੇਵਾਵਾਂ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ’ਤੇ ਕੰਮ ਕਰ ਰਹੀ ਹੈ।

 ਉਹ ਅੱਜ ਇੱਥੇ ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਸੈਕਟਰ 79 ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਇਸ ਸੈਂਟਰ ਨੂੰ ਪੰਜਾਬ ਦੇ ਔਟਿਸਟਿਕ ਬੱਚਿਆਂ ਦੇ ਇਲਾਜ ਅਤੇ ਅੰਦਰੂਨੀ ਬਹੁਪੱਖੀ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਰਾਜ ਦੇ ਸਰਵੋਤਮ ਅਤੇ ਬੇਹਤਰੀਨ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।

ਉਨ੍ਹਾਂ ਔਟਿਸਟਿਕ ਬੱਚਿਆਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਐਲਨ ਮਸਕ ਅਤੇ ਥਾਮਸ ਐਡੀਸਨ ਦੀ ਪ੍ਰਸਿੱਧੀ ਤੋਂ ਅਜ ਹਰ ਕੋਈ ਵਾਕਿਫ਼ ਹੈ। ਇੱਕ ਦੁਨੀਆ ਦੇ ਸਫ਼ਲ ਕਾਰੋਬਾਰੀ ਵਜੋਂ ਨਾਮਾਣ ਖੱਟ ਰਿਹਾ ਹੈ ਅਤੇ ਦੂਸਰੇ ਨੇ ਬਲਬ ਦੀ ਖੋਜ ਕਰਕੇ ਆਪਣੀ ਜ਼ਹੀਨ ਬੁੱਧੀ ਦਾ ਲੋਹਾ ਮਨਵਾਇਆ ਸੀ। ਉਨ੍ਹਾਂ ਆਖਿਆ ਕਿ ਇਹ ਦੋਵੇ ਹੀ ਔਟਿਸਟਿਕ ਬਾਲ ਸਨ। ਥਾਮਸ ਐਡੀਸਨ ਦੀ ਮਾਂ ਨੇ ਸਕੂਲ ਵੱਲੋਂ ਆਪਣੇ ਬੱਚੇ ਦੀ ਬੁੱਧੀ ਬਾਰੇ ਭੇਜੇ ਨੋਟ ਨੂੰ ਸਾਰੀ ਉਮਰ ਲੁਕਾ ਕੇ ਆਪਣੇ ਪੁੱਤਰ ਨੂੰ ਇਸ ਮੁਕਾਮ ’ਤੇ ਪਹੁੰਚਾਇਆ ਗਿਆ ਕਿ ਉਹ ਦੁਨੀਆ ਦਾ ਮਹਾਨ ਸਾਇੰਸਦਾਨ ਅਤੇ ਖੋਜੀ ਹੋ ਕੇ ਉਭਰਿਆ।

ਸਿਹਤ ਮੰਤਰੀ ਨੇ ਕਿਹਾ ਕਿ ਔਟਿਜ਼ਮ ਤੋਂ ਪ੍ਰਭਾਵਿਤ ਬੱਚੇ ਅੰਤਰਮੁਖੀ ਸੁਭਾਅ ਦੇ ਹੋ ਜਾਂਦੇ ਹਨ। ਉਨ੍ਹਾਂ ਦੇ ਸਿੱਖਣ ਦੀ ਵੱਖਰੀ ਨਿਊਰੋਲੋਜੀ ਅਤੇ ਫ਼ਿਜ਼ਿਓਲੋਜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਮਾਨਸਿਕਤਾ ਉੁਨ੍ਹਾਂ ਦੀ ਮਾਵਾਂ ਬੜੇ ਹੀ ਚੰਗੇ ਢੰਗ ਨਾਲ ਸਮਝਦੀਆਂ ਹਨ ਅਤੇ ਉਨ੍ਹਾਂ ਨੂੰ ਜ਼ਿਹਨੀ ਤੌਰ ’ਤੇ ਮਜ਼ਬੂਤ ਕਰਕੇ ਸਮਾਜ ਵਿੱਚ ਆਪਣਾ ਵੱਖਰਾ ਸਥਾਨ ਬਣਾਉਣ ਦੇ ਕਾਬਲ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਪੂਰੀ ਤਰ੍ਹਾਂ ਚੱਲਣ ਨਾਲ ਪੰਜਾਬ ਭਰ ਤੋਂ ਅਜਿਹੇ ਬੱਚਿਆਂ ਨੂੰ ਲੋੜੀਂਦਾਂ ਇਲਾਜ ਦੇਣ ਅਤੇ ਉਨ੍ਹਾਂ ਦੇ ਅੰਤਰਮੁਖੀ ਸੁਭਾਅ ਨੂੰ ਤਬਦੀਲ ਕਰਕੇ ਬਾਹਰੀ ਸਮਾਜ ਦੀ ਚਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿੱਚ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਪੀਚ ਥਰੈਪੀ, ਸੈਂਸਰੀ ਇੰਟੈਗ੍ਰੇਸ਼ਨ ਥਰੈਪੀ, ਪਲੇਅ ਥਰੈਪੀ ਅਤੇ ਕਲੀਨੀਕਲ ਅਸੈਸਮੈਂਟ ਰੂਮ ਨਾਲ ਅੱਜ ਸ਼ੁਰੂ ਹੋਈ ਓ ਪੀ ਡੀ ਸੇਵਾ ਦਾ ਭਵਿੱਖ ਵਿੱਚ ਹੋਰ ਵਿਸਤਾਰ ਕਰਕੇ ਅਗਲੇ ਪੱਧਰ ਦੀਆਂ ਸੇਵਾਵਾਂ ਅਤੇ ਖੋਜ ਇਸ ਸੰਸਥਾਂ ਨੂੰ ਪੰਜਾਬ ਦੀ ਕੇਂਦਰੀ ਸੰਸਥਾ ਵਜੋਂ ਉਭਾਰੇਗੀ।

ਉਨ੍ਹਾਂ ਨੇ ਡਾ. ਬੀ ਆਰ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਇਸ ਕੇਂਦਰ ਨੂੰ ਚਲਾਉਣ ਵਿੱਚ ਦਿਖਾਈ ਗੰਭੀਰਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਇਸ ਦੀ ਕਾਮਯਾਬੀ ਲਈ ਹਰ ਸੰਭਵ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਇੱਥੇ ਸਿਖਲਾਈ, ਰਹਿਣ ਲਈ ਹੋਸਟਲ ਆਦਿ ਸੁਵਿਧਾਵਾਂ ਵੀ ਅਗਲੇ ਦਿਨਾਂ ’ਚ ਸ਼ੁਰੂ ਕੀਤੀਆਂ ਜਾਣਗੀਆਂ।

 ਡਾ. ਬਲਬੀਰ ਸਿੰਘ ਨੇ ਕਿਹਾ ਕਿ  ਸਾਲ 2016 ’ਚ ਬਣਨੇ ਸ਼ੁਰੂ ਹੋਏ ਇਸ ਸੈਂਟਰ ਦੇ ਦੇਰੀ ਨਾਲ ਕਾਰਜਸ਼ੀਲ ਹੋਣ ਪਿੱਛੇ ਪਿਛਲੀਆਂ ਸਰਕਾਰਾਂ ਦੀ ਉਦਾਸੀਨਤਾ ਭਾਰੂ ਰਹੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਹੁਣ ਇਸ ਨੂੰ ਹਰ ਤਰ੍ਹਾਂ ਦੀ ਸੁੱਖ-ਸੁਵਿਧਾ ਨਾਲ ਲੈਸ ਕਰਕੇ, ਇਸ ਨੂੰ ਸੂਬੇ ਦੇ ਸਮੁੱਚੇ ਔਟਿਸਟਿਕ ਬੱਚਿਆਂ ਲਈ ਆਸ ਦੀ ਵੱਡੀ ਕਿਰਨ ਦੇ ਕੇਂਦਰ ਵਜੋਂ ਵਿਕਸਿਤ ਕਰੇਗੀ। ਉਨ੍ਹਾਂ ਮੌਕੇ ’ਤੇ ਹੀ ਆਦੇਸ਼ ਦਿੱਤੇ ਕਿ ਇਸ ਸੰਸਥਾ ਦੇ ਜੋ ਥੋੜ੍ਹੇ-ਬਹੁਤ ਕੰਮ ਬਾਕੀ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਕੇਂਦਰ ਦਾ ਔਟਿਸਟਿਕ ਬੱਚਿਆਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਮੈਡੀਕਲ ਸਿਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਡਾਇਰੈਕਟਰ ਮੈਡੀਕਲ ਸਿਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਭਵਨੀਤ ਭਾਰਤੀ ਵੀ ਹਾਜ਼ਿਰ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ