Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

April 03, 2025 11:46 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ਤੱਕ ਪਹੁੰਚ ਕਰਵਾਏਗਾ ਜਿਸ ਨਾਲ ਤੁਰੰਤ ਅਤੇ ਸਹੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਪੁਲਿਸ ਵੱਲੋਂ ਉਪਭੋਗਤਾਵਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਕਿਊਆਰ ਕੋਡ ਨੂੰ ਸਕੈਨ ਕਰਨ ਉਪਰੰਤ ਇਹ ਪੁਸ਼ਟੀ ਜ਼ਰੂਰ ਕਰਨ ਕਿ ਪੀਸੀਸੀ ਨੂੰ ਡਾਊਨਲੋਡ ਕਰਨ ਲਈ ਅਧਿਕਾਰਤ ਵੈੱਬਸਾਈਟ (https://certificate.ppsaanjh.in) ਹੀ ਕਨੈਕਟ ਹੋਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ