Tuesday, November 18, 2025

Chandigarh

‘ਸਵੱਛ ਭਾਰਤ’ ਮੁਹਿੰਮ : ਜ਼ਿਲ੍ਹਾ ਹਸਪਤਾਲ ਮੋਹਾਲੀ ਪੰਜਾਬ ਭਰ ਵਿਚੋਂ ਦੂਜੇ ਸਥਾਨ ’ਤੇ

May 27, 2021 06:38 PM
SehajTimes

ਮੋਹਾਲੀ  : ‘ਸਵੱਛ ਭਾਰਤ’ ਮੁਹਿੰਮ ਤਹਿਤ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਅਧੀਨ ਵੱਡੀ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹੇ ਦੀਆਂ ਅੱਠ ਹੋਰ ਸਰਕਾਰੀ ਸਿਹਤ ਸੰਸਥਾਵਾਂ ਨੇ ਵੀ ਵੱਡੀਆਂ ਮੱਲਾਂ ਮਾਰੀਆਂ ਹਨ। ਇਹ ਵੱਕਾਰੀ ਰੁਤਬੇ ਹਾਸਲ ਹੋਣ ’ਤੇ ਕੇਕ ਕੱਟ ਕੇ ਖ਼ੁਸ਼ੀ ਮਨਾਉਂਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਜਾਂਚਿਆ ਜਾਂਦਾ ਹੈ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਣ ਆਦਿ ਸ਼ਾਮਲ ਹੁੰਦੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪੈਮਾਨਿਆਂ ’ਤੇ ਜ਼ਿਲ੍ਹਾ ਹਸਪਤਾਲ ਨੇ 100 ਵਿਚੋਂ 80.2 ਫ਼ੀਸਦੀ ਅੰਕ ਹਾਸਲ ਕੀਤੇ ਹਨ। ਮੁਢਲਾ ਸਿਹਤ ਕੇਂਦਰਾਂ ਦੀ ਸ਼੍ਰੇਣੀ ਵਿਚ ਪੀ.ਐਚ.ਸੀ. ਬੂਥਗੜ੍ਹ ਨੇ 81 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਭਰ ਵਿਚੋਂ ਪਹਿਲਾ ਅਤੇ ਪੰਜਾਬ ਭਰ ਵਿਚੋਂ ਅੱਠਵਾਂ ਸਥਾਨ ਸਥਾਨ ਮੱਲਿਆ ਹੈ। ਇਸੇ ਤਰ੍ਹਾਂ ਖਰੜ ਸਬ-ਡਵੀਜ਼ਨਲ ਹਸਪਤਾਲ ਨੇ 81.1 ਫੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ 10ਵਾਂ ਸਥਾਨ ਅਤੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਨੇ 76.3 ਅੰਕਾਂ ਨਾਲ 17 ਵਾਂ ਸਥਾਨ ਹਾਸਲ ਕੀਤਾ ਹੈ। ਕਮਿਊਨਿਟੀ ਹੈਲਥ ਸੈਂਟਰ ਸ਼੍ਰੇਣੀ ਵਿਚ ਲਾਲੜੂੂ ਅਤੇ ਢਕੋਲੀ ਦੇ ਹਸਪਤਾਲਾਂ ਨੇ 77.30 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ 34ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਸ਼ਹਿਰੀ ਮੁਢਲਾ ਸਿਹਤ ਕੇਂਦਰ ਦੀ ਸ਼੍ਰੇਣੀ ਵਿਚ ਮਜਾਤ ਅਤੇ ਮੁੱਲਾਂਪੁਰ ਗ਼ਰੀਬਦਾਸ ਦੇ ਸਿਹਤ ਕੇਂਦਰਾਂ ਨੇ ਪੰਜਾਬ ਭਰ ਵਿਚੋਂ ਕ੍ਰਮਵਾਰ ਚੌਥਾ ਅਤੇ 12ਵਾਂ ਸਥਾਨ ਮੱਲਿਆ ਹੈ। ਹੈਲਥ ਐਂਡ ਵੈਲਨੈਥ ਕੇਂਦਰ ਸਨੇਟਾ ਨੂੰ 74 ਫ਼ੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ ਚੌਥਾ ਸਥਾਨ ਮਿਲਿਆ ਹੈ।
ਸਿਵਲ ਸਰਜਨ ਨੇ ਇਨ੍ਹਾਂ ਅਹਿਮ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਨ ਵਾਲੇ ਅਧਿਕਾਰੀਆਂ ਦੀ ਭਰਵੀਂ ਸ਼ਲਾਘਾ ਕੀਤੀ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ, ਐਸ.ਐਮ.ਓ. ਡਾ. ਵਿਜੇ ਭਗਤ, ਡਾ. ਐਚ.ਐਸ.ਚੀਮਾ, ਡਾ. ਸੰਗੀਤਾ ਜੈਨ, ਡਾ. ਮਨੋਹਰ ਸਿੰਘ, ਡਾ. ਪੋਮੀ ਚਤਰਥ, ਡਾ. ਜਸਕਿਰਨਦੀਪ ਕੌਰ, ਡਾ. ਨਵੀਨ ਕੌਸ਼ਿਕ, ਡਾ. ਸੁਰਿੰਦਰਪਾਲ ਕੌਰ, ਡਾ. ਬਬਨਦੀਪ ਕੌਰ, ਡਾ. ਅਰੁਣ ਬਾਂਸਲ ਆਦਿ ਸ਼ਾਮਲ ਹਨ। ਸਿਵਲ ਸਰਜਨ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਕਾਇਆਕਲਪ ਪ੍ਰੋਗਰਾਤ ਤਹਿਤ ਹਸਪਤਾਲਾਂ ਦੀ ਚੈਕਿੰਗ ਹੋ ਰਹੀ ਸੀ ਤਾਂ ਉਸ ਵੇਲੇ ਵੀ ਕੋਵਿਡ ਮਹਾਂਮਾਰੀ ਦਾ ਦੌਰ ਚੱਲ ਰਿਹਾ ਸੀ। ਉਸ ਵੇਲੇ ਸਮੁੱਚਾ ਸਿਹਤ ਅਮਲਾ ਇਸ ਬੀਮਾਰੀ ਦੇ ਖ਼ਾਤਮੇ ਲਈ ਜੱਦੋਜਹਿਦ ਕਰ ਰਿਹਾ ਸੀ ਪਰ ਸਮੁੱਚੇ ਸਟਾਫ਼ ਖ਼ਾਸਕਰ ਅਧਿਕਾਰੀਆਂ ਨੇ ਕੋਵਿਡ ਡਿਊਟੀ ਦੇ ਨਾਲ-ਨਾਲ ਹਸਪਤਾਲਾਂ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਿਸ ਕਾਰਨ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਨੂੰ ਹੀ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਕਾਰੀ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਵਲ ਨੰਬਰ ’ਤੇ ਲਿਆਉਣਗੇ ਤਾਕਿ ਲੋਕਾਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਹੋਰ ਚੰਗੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ