Tuesday, September 16, 2025

Chandigarh

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

April 03, 2025 12:15 PM
SehajTimes

ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਕੀਤੀ ਵਿਚਾਰ-ਚਰਚਾ

ਸ਼ਾਨਦਾਰ ਕਾਰਗੁਜਾਰੀ ਲਈ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ। ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ।

ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਹਰਿਆਲੀ ਵਧੇ ਅਤੇ ਕਿਸਾਨਾਂ ਦੀ ਵਾਧੂ ਆਮਦਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਯਤਨ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲਾਭ ਪਹੁੰਚਾਉਣਗੇ ਬਲਕਿ ਵਾਤਾਵਰਣ ਸਥਿਰਤਾ ਵਿੱਚ ਵੀ ਯੋਗਦਾਨ ਪਾਉਣਗੇ। ਮੀਟਿੰਗ ਵਿੱਚ, ਵਧੀਕ ਡਾਇਰੈਕਟਰ ਪੇਂਡੂ ਵਿਕਾਸ ਸੰਦੀਪ ਸਿੰਘ ਨੇ ਇਨ੍ਹਾਂ ਪਹਿਲਕਦਮੀਆਂ ਲਈ ਪੰਚਾਇਤੀ ਜ਼ਮੀਨਾਂ ਦੀ ਉਪਲਬਧਤਾ ਅਤੇ ਵਰਤੋਂ ਬਾਰੇ ਵੇਰਵੇ ਸਾਂਝੇ ਕੀਤੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਵੀ ਮੌਜੂਦ ਰਹੇ।

ਅਧਿਕਾਰੀਆਂ ਵੱਲੋਂ ਉਨ੍ਹਾ ਦੇ ਕੰਮ ਪ੍ਰਤੀ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਸ੍ਰੀ ਭਗਤ ਨੇ ਬਾਗ਼ਬਾਨੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਵਿਭਾਗ ਦੇ ਕਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਨ੍ਹਾਂ ਸਨਮਾਨਿਤ ਕੀਤੇ ਜਾਣ ਵਾਲਿਆਂ ਵਿੱਚ ਐਚ.ਡੀ.ਓ. ਬਲਵਿੰਦਰਜੀਤ ਕੌਰ, ਏ.ਸੀ.ਐਫ.ਏ. ਗੁਰਪ੍ਰੀਤ ਕੌਰ, ਸੀਨੀਅਰ ਸਹਾਇਕ ਸੁਮੀਤ ਕਪੂਰ ਅਤੇ ਰਾਜਿੰਦਰ ਕੁਮਾਰ, ਸਟੈਨੋ ਨਵਜੀਤ ਕੁਮਾਰ, ਕਲਰਕ ਹਰਪ੍ਰੀਤ ਸਿੰਘ ਰੁਪਿੰਦਰਜੀਤ ਸਿੰਘ ਅਤੇ ਹੋਰ ਸਟਾਫ ਮਹਾਦੇਵ ਗੁਪਤਾ ਤੇ ਤੁਲਾ ਰਾਮ ਸ਼ਾਮਲ ਸਨ।

ਇਸ ਮੌਕੇ ਮੰਤਰੀ ਨੇ ਵਿਕਾਸਸ਼ੀਲ ਨੀਤੀਆਂ ਅਤੇ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ