Sunday, June 15, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

April 03, 2025 12:51 PM
SehajTimes

91 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 33ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 33 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4765 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ , ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 497 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ’ਚ 36 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਚਾਰ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ, ਦੇ ਇਲਾਜ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ