Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Delhi

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

April 03, 2025 02:07 PM
SehajTimes

ਸੱਚਰ ਕਮੇਟੀ ਦੀਆਂ ਸਾਰੀਆਂ ਸਿਫ਼ਾਰਸ਼ਾਂ ਕਿਉਂ ਅਣਗੌਲੀਆ ਕੀਤੀਆਂ

ਇਸ ਬਿੱਲ ਨੂੰ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਉਣ ਦੀ ਗੱਲ ਆਖੀ

ਮਾਲੇਰਕੋਟਲਾ ਦੇ ਆਪਸੀ ਭਾਈਚਾਰੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਵੰਡੀਆਂ ਪਾਉਣ ਤੋਂ ਵਰਜਿਆ

ਨਵੀਂ ਦਿੱਲੀ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।

ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿੱਚ ਸਾਫ ਪਤਾ ਲੱਗਦਾ। ਇਹ ਰਵੱਈਆ ਲੱਛੇਦਾਰ ਭਾਸ਼ਣਾਂ ਦੀ ਬਜਾਏ ਕੰਮਾਂ ਤੋਂ ਪਤਾ ਲੱਗਦਾ ਹੈ। ਗ੍ਰਹਿ ਮੰਤਰੀ ਸਰਕਾਰ ਨੂੰ ਮੁਸਲਮਾਨਾਂ ਪ੍ਰਤੀ ਸੰਜੀਦਾ ਆਖਦੇ ਹਨ ਪਰ ਭਾਜਪਾ ਦਾ ਇਕ ਵੀ ਲੋਕ ਸਭਾ ਮੈਂਬਰ ਮੁਸਲਮਾਨ ਨਹੀਂ ਅਤੇ ਨਾ ਹੀ ਉੱਤਰ ਪ੍ਰਦੇਸ਼ ਵਿੱਚ ਕੋਈ ਮੁਸਲਮਾਨ ਵਿਧਾਇਕ ਹੈ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਦਲੀਲ ਦਿੱਤੀ ਗਈ ਹੈ ਪਰ ਸੱਚਰ ਕਮੇਟੀ ਦੀ ਰਿਪੋਰਟ ਵਿੱਚ ਤਾਂ ਇਹ ਵੀ ਆਖਿਆ ਗਿਆ ਹੈ ਕਿ ਦੇਸ਼ ਵਿੱਚ 70 ਫੀਸਦੀ ਵਕਫ ਬੋਰਡ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕੀਤਾ ਗਿਆ ਹੈ ਅਤੇ 355 ਉੱਪਰ ਤਾਂ ਸਰਕਾਰ ਦਾ ਹੀ ਕਬਜ਼ਾ ਹੈ। ਇਸ ਬਾਰੇ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਨੇਕਾਂ ਇਤਿਹਾਸਿਕ ਇਮਾਰਤਾਂ, ਮਸਜਿਦਾਂ, ਵਿਦਿਅਕ ਸੰਸਥਾਵਾਂ ਸੈਂਕੜੇ ਸਾਲ ਪੁਰਾਣੀਆਂ ਹਨ, ਉਹ ਕਿੱਥੋਂ ਕਾਗਜ਼ ਲੈ ਕੇ ਆਉਣਗੇ।

ਮੀਤ ਹੇਅਰ ਨੇ ਆਪਣੇ ਸੰਸਦੀ ਹਲਕੇ ਦੇ ਸ਼ਹਿਰ ਮਾਲੇਰਕੋਟਲਾ ਦੀ ਨਵਾਬ ਸ਼ੇਰ ਮੁਹੰਮਦ ਖਾਨ ਦੇ ਹਾਅ ਦੇ ਨਾਅਰੇ ਦੇ ਵੇਲੇ ਤੋਂ ਹੁਣ ਤੱਕ ਸਭ ਧਰਮਾਂ ਦੇ ਆਪਸੀ ਭਾਈਚਾਰੇ ਤੇ ਏਕੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਧਰਮ ਦੇ ਆਧਾਰ ਉਤੇ ਵੰਡੀਆਂ ਪਾਉਣ ਤੋਂ ਵੀ ਵਰਜਿਆ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾਉਂਦੇ ਹੋਏ ਇਸ ਬਿੱਲ ਦਾ ਵਿਰੋਧ ਕਰਨਗੇ।

ਆਪ ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਬਿੱਲ ਨਾਲ ਦੇਸ਼ ਦੇ ਸੰਵਿਧਾਨ ਉੱਤੇ ਹਮਲਾ ਕੀਤਾ ਗਿਆ ਹੈ। ਆਰਟੀਕਲ 26 ਤਹਿਤ ਆਪਣੀ ਸੰਸਥਾ ਬਣਾ ਵੀ ਸਕਦੇ ਹਨ ਤੇ ਉਸ ਨੂੰ ਚਲਾ ਵੀ ਸਕਦੇ ਹਨ ਅਤੇ ਅੱਜ ਇਸ ਉੱਪਰ ਹੀ ਹਮਲਾ ਕੀਤਾ ਗਿਆ ਹੈ।

Have something to say? Post your comment

More in Delhi

ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ

ਸਿੱਖ ਨਸਲਕੁਸ਼ੀ : ਹਰਦੀਪ ਪੁਰੀ ਵਲੋਂ ਨਵੰਬਰ 1984 ਦੀ ਵਰ੍ਹੇਗੰਢ ’ਤੇ ਚਲੋ ਦਿੱਲੀ ਰੈਲੀ ’ਤੇ ਕਾਂਗਰਸ ਦੀ ਨਿੰਦਾ

ਸਿੱਖ ਵਿਰੋਧੀ ਹਿੰਸਾ : ਹਮਲੇ ਯੋਜਨਾਬੱਧ ਸਨ : ਸਾਹਨੀ

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ