Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਐਸਸੀ ਸਮਾਜ ਪੰਨੂੰ ਨੂੰ ਅਜਿਹਾ ਸਬਕ ਸਿਖਾਏਗਾ ਕਿ ਪੰਨੂੰ ਦੀਆਂ ਸੱਤ ਪੀੜੀਆਂ ਨਹੀਂ ਭੁੱਲ ਸਕਣਗੀਆਂ : ਬੇਗਮਪੁਰਾ ਟਾਈਗਰ ਫੋਰਸ 

April 03, 2025 02:51 PM
SehajTimes

ਹੁਸ਼ਿਆਰਪੁਰ : ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਵੱਲੋਂ ਮਿੰਨੀ ਸੈਕਟਰੀਏਟ ਦੇ ਬਿਲਕੁਲ ਸਾਹਮਣੇ ਵਿਦੇਸ਼ ਵਿੱਚ ਰਹਿ ਰਹੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਪੁਤਲਾ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੋਆਬਾ ਪ੍ਰਧਾਨ ਨੇਕੂ ਅਜਨੋਹਾਂ, ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਤੀਸ ਕੁਮਾਰ ਸ਼ੇਰਗ੍ਹੜ ਦੀ ਪ੍ਰਧਾਨਗੀ ਹੇਠ ਫੂਕਿਆ ਗਿਆ! ਇਸ ਮੌਕੇ ਫੋਰਸ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦੇਸ਼ ਵਿੱਚ ਰਹਿ ਰਿਹਾ ਇੱਕ ਅਖੌਤੀ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਉਕਸਾਵੇ 'ਤੇ ਭਾਰਤ ਰਤਨ ਅਤੇ ਭਾਰਤ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੀ ਮੂਰਤੀ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਭੜਕਾਉ ਸ਼ਬਦਾਵਲੀ ਲਿਖਣ ਦਾ ਐਸਸੀ ਸਮਾਜ ਨੇ ਸਖ਼ਤ ਨੋਟਿਸ ਲਿਆ ਹੈ ਉਹਨਾਂ ਕਿਹਾ ਕਿ ਪੰਨੂ ਹੱਦਾਂ ਪਾਰ ਕਰ ਰਿਹਾ ਹੈ ਪ੍ਰੰਤੂ ਉਸਨੂੰ ਉਹਦੇ ਵਲੋਂ ਹੀ ਕੀਤੇ ਗਏ ਕਮੀਨੇਪੰਨ ਦੇ ਇੱਕ ਨਾ ਇੱਕ ਦਿਨ ਨਤੀਜੇ ਭੁਗਤਣੇ ਪੈਣਗੇ। ਉਹਨਾਂ ਕਿਹਾ ਕਿ ਖਾਲਿਸਤਾਨੀ ਸੁਪਨੇ ਦਾ ਬੀਮਾਰ ਪੰਨੂ ਐਸਸੀ ਅਤੇ ਸਿੱਖ ਭਾਈਚਾਰੇ ਵਿੱਚ ਦਰਾਰ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ ਜਿਹੜੀ ਕਿ ਸਫਲ ਨਹੀਂ ਹੋਣ ਦਿੱਤੀ ਜਾਵੇਗੀ ਉਹਨਾਂ ਪੰਨੂ ਵੱਲੋਂ ਜਾਰੀ ਕੀਤੀ ਗਈ ਵੀਡੀਓ ਨੂੰ ਬਹੁਤ ਹੀ ਨਿੰਦਣਯੋਗ ਕਰਾਰ ਦਿੱਤਾ ਅਤੇ ਕਿਹਾ ਕਿ ਦੇਸ ਧ੍ਰੋਹੀ ਪੰਨੂੰ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਨਾਮ ਵੀ ਸਤਿਕਾਰ ਨਾਲ ਨਹੀਂ ਲਿਆ ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਹਨਾਂ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਤੇਰੀਆਂ ਆਪਣੀਆਂ ਲੱਤਾਂ ਭਾਰ ਝੱਲਦੀਆਂ ਹਨ ਤਾਂ ਪੰਜਾਬ ਵਿੱਚ ਆਕੇ ਬਾਬਾ ਸਾਹਿਬ ਜੀ ਦੇ ਬੁੱਤ ਨੂੰ ਹੱਥ ਲਾ ਕੇ ਦਿਖਾ ਫਿਰ ਤੈਨੂੰ ਪਤਾ ਲੱਗ ਜਾਵੇਗਾ ਕਿ ਐਸੀ ਸਮਾਜ ਕਿੱਥੇ ਤੱਕ ਜਾ ਸਕਦਾ ਹੈ ਉਹਨਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਕੇ ਇਹੋ ਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲਾ ਬੁਝਦਿਲ ਅਤੇ ਕਾਇਰ ਅਖਵਾਉਂਦਾ ਹੈ! ਆਗੂਆਂ ਨੇ ਭਾਰਤ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਇਸ ਮਾਮਲੇ ਨੂੰ ਅਮਰੀਕੀ ਸਰਕਾਰ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ ਅਤੇ ਪੰਨੂ ਦੀ ਹਵਾਲਗੀ ਦੀ ਮੰਗ ਕੀਤੀ ਜਾਵੇ। ਕਿਉਂਕਿ ਪੰਨੂ ਨੇ ਇਹ ਵੀਡੀਓ ਪੰਜਾਬ ਵਿੱਚ ਹਿੰਸਾ ਭੜਕਾਉਣ ਲਈ ਪਾਇਆ ਹੈ। ਆਗੂਆਂ ਨੇ ਬੁਜਦਿਲ ਗਵਾਰ ਅਨਪੜ੍ਹ ਅਤੇ ਦੇਸ਼ਧ੍ਰੋਹੀ ਪੰਨੂੰ ਨੂੰ ਚੇਤਾਵਨੀ ਦਿੱਤੀ ਕਿ ਜੇਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਜੀ ਦੀ ਮੂਰਤੀ ਨਾਲ ਪੂਰੇ ਪੰਜਾਬ ਵਿੱਚ ਕਿਤੇ ਵੀ ਛੇੜਛਾੜ ਕਰਨ ਦੀ ਕਿਸੇ ਨੇ ਗੁਸਤਾਖੀ ਕੀਤੀ ਤਾਂ ਉਸਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼ਰਾਰਤੀ ਅਨਸਰ ਖਾਲਿਸਤਾਨੀ ਸਮਰਥਕ ਪੰਨੂ ਪੰਜਾਬ ਵਿੱਚ ਬੇਗੁਨਾਹ ਮੁੰਡਿਆਂ ਨੂੰ ਮਰਵਾ ਕੇ ਖੂਨ-ਖਰਾਬਾ ਕਰਵਾਉਣਾ ਚਾਹੁੰਦਾ ਹੈ। ਜਿਸ ਲਈ ਉਹ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ 'ਤੇ ਅਮਰੀਕਾ ਵਿੱਚ ਬੈਠ ਕੇ ਖੁੱਲ੍ਹੇਆਮ ਪੰਜਾਬੀ ਨੌਜਵਾਨਾਂ ਨੂੰ ਭੜਕਾ ਰਿਹਾ ਹੈ।
ਉਹਨਾਂ ਗੁਰਪਤਵੰਤ ਪੰਨੂ ਨੂੰ ਪੰਜਾਬ ਆਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਜੇਕਰ ਪੰਨੂ ਤੇਰੇ ਵਿੱਚ ਹਿੰਮਤ ਹੈ ਤਾਂ ਤੂੰ ਖੁਦ ਪੰਜਾਬ ਆ ਕੇ ਡਾ. ਅੰਬੇਡਕਰ ਜੀ ਦੀ ਕਿਸੇ ਵੀ ਮੂਰਤੀ ਨੂੰ ਹਟਾਉਣਾ ਤਾਂ ਦੂਰ ਦਿ ਗੱਲ ਹੈ ਹੱਥ ਲਾ ਕੇ ਹੀ ਦਿਖਾ। ਐਸਸੀ ਸਮਾਜ ਪੰਨੂੰ ਨੂੰ ਅਜਿਹਾ ਸਬਕ ਸਿਖਾਏਗਾ ਕਿ ਉਸਦੀਆਂ ਸੱਤ ਪੀੜੀਆਂ ਭੁੱਲ ਨਹੀਂ ਸਕਣਗੀਆਂ। ਇਸ ਮੌਕੇ ਹੋਰਨਾਂ ਇਲਾਵਾ ਜਤਿੰਦਰ ਭੋਲੂ, ਸਾਬਕਾ ਸਰਪੰਚ ਚੱਗਰਾ ਗੋਪਾ ਸੁੰਦਰ ਨਗਰ, ਨਵੀ ਸੁੰਦਰ ਨਗਰ, ਰਵੀ ਸੁੰਦਰ ਨਗਰ, ਸੁਖਵਿੰਦਰ ਸੁੱਖੀ ਫਤਿਹਗੜ੍ਹ ਇਕਬਾਲ ਤੇ ਲੈਬੀ ਫਤਿਹਗੜ੍ਹ ਲਵਪ੍ਰੀਤ ਤੇ ਵਿਸ਼ਾਲ ਸੁੰਦਰ ਨਗਰ ਸਾਬੀ ਸੁੰਦਰ ਨਗਰ,
ਵਿੱਕੀ ਪੁਰਹੀਰਾ, ਵਿਸ਼ਾਲ ਬਜਵਾੜਾ, ਨੇਕੀ ਨਸਰਾਲਾ, ਵਿੱਕੀ, ਜਤਿੰਦਰਪੁਰ ਹੀਰਾ, ਬਲਾਕ ਪ੍ਰਧਾਨ ਬੰਟੀ ਹਰਿਆਣਾ, ਰਾਹੁਲ ਕਲੋਤਾ, ਮਨਪ੍ਰੀਤ ਕਲੋਤਾ, ਅਮਰੀਕ ਸਿੰਘ, ਸਤੀਸ਼ ਰਵਿੰਦਾ ਹਰਿਆਣਾ, ਕਲਸੀ ਹਰਿਆਣਾ, ਤਜਿੰਦਰ ਸਿੰਘ, ਰਕੇਸ਼ ਕੁਮਾਰ, ਸੁਨੀਲ ਕੁਮਾਰ, ਜੱਸੀ ਹਰਿਆਣਾ, ਰਮਨ, ਅਨੁਰਾਗ, ਸੁਮਿਤ ਹਰਿਆਣਾ, ਹਰੀ ਰਾਮ ਆਦੀਆ, ਸੰਦੀਪ ਹਰਿਆਣਾ, ਸਤੀਸ਼ ਕੁਮਾਰ ਸ਼ੇਰਗੜ੍ਹ, ਕਰਨ ਸੰਧੂ ਸ਼ੇਰਗੜ੍ਹ, ਗੁਰਪਾਲ ਸ਼ੇਰਗੜ੍ਹ, ਸਾਜਨ ਸ਼ੇਰਗੜ੍ਹ, ਸੁਨੀਲ ਸ਼ੇਰਗੜ੍ਹ, ਰਾਜੂ ਸ਼ੇਰਗੜ੍ਹ, ਜੱਗੂ ਸ਼ੇਰਗੜ੍ਹ, ਅਜੇ ਸ਼ੇਰਗੜ੍ਹ, ਹੈਪੀ ਸ਼ੇਰਗੜ, ਲਾਡੀ ਸ਼ੇਰਗੜ੍ਹ, ਅਵਿਨਾਸ਼ ਸਿੰਘ ਸ਼ੇਰਗੜ, ਜਿੰਦਰ ਪਾਲ ਸ਼ੇਰਗੜ੍ਹ, ਮੰਗਾ ਸ਼ੇਰਗੜ, ਜਸ ਸ਼ੇਰਗੜ੍ਹ, ਕਮਲਜੀਤ ਡਾਡਾ, ਅਮਨਦੀਪ, ਵਿਸ਼ਾਲ, ਪਿੰਕਾ, ਦਵਿੰਦਰ, ਸ਼ੁਭਮ, ਗੌਰਵ, ਸੁਖ, ਪਵਨ, ਪ੍ਰਿੰਸ, ਰਾਜਾ, ਵਿਸ਼ਾਲ, ਨੋਨੀ, ਰੋਹਿਤ ਨਾਰਾ, ਢਿੱਲੋ ਬੱਧਣ, ਗੋਪੀ, ਲੱਕੀ, ਕੁਲਦੀਪ ਸਿੰਘ, ਆਕਾਸ਼, ਅਮਰੀਕ ਸਿੰਘ, ਬਿਸ਼ਨ ਪਾਲ, ਨਾਨਕ ਚੰਦ, ਲੱਕੀ, ਸੁਖਦੇਵ, ਬਲਦੇਵ ਸਿੰਘ ਆਦਿ ਹਾਜ਼ਰ ਸਨ!

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼