Saturday, January 24, 2026
BREAKING NEWS
ਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘ

Entertainment

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

April 03, 2025 04:14 PM
SehajTimes

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰਦੀ ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਕਾਲ' ਆਗਾਮੀ 10 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਹੈ। ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਧਾਰਮਿਕ ਵਿਸ਼ੇ ਅਤੇ ਰੂਹਾਨੀਅਤ ਭਰੇ ਗੀਤ ਸੰਗੀਤ ਨਾਲ ਚਰਚਾ ਵਿੱਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ਦਾ ਬੀਤੇ ਦਿਨੀਂ ‘ਧਰਮਾ ਪ੍ਰੋਡਕਸ਼ਨਸ’ ਅਤੇ ‘ਹੰਬਲ ਮੋਸ਼ਨ ਪਿਕਚਰਸ’ ਵਲੋਂ ਬੰਬੇ ਚ ਵੱਡੇ ਪੱਧਰ ਤੇ ਰਿਲੀਜ਼ ਕੀਤਾ ਗਿਆ ਹੈ ਜਿਸ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਲੀਵੁੱਡ ਦੇ ਨਾਮੀ ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਕਰਨ ਜੌਹਰ, ਗਿੱਪੀ ਗਰੇਵਾਲ, ਨਿਕਿਤਿਨ ਧੀਰ, ਅਦਾਕਾਰਾ ਨਿਮਰਤ ਖਹਿਰਾ, ਗੁਰਪ੍ਰੀਤ ਘੁੱਗੀ, ਮੀਤਾ ਵਸ਼ਿਸ਼ਠ, ਭਾਨਾ ਐਲ ਏ ਅਤੇ ਸ਼ਿੰਦਾ ਗਰੇਵਾਲ ਆਦਿ ਵੀ ਮੌਜੂਦ ਰਹੇ।

ਦੱਸ ਦਈਏ ਕਿ ਫ਼ਿਲਮ ਦੇ ਟ੍ਰੇਲਰ ਵਿੱਚ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਅਤੇ ਯੋਧਿਆਂ ਦੀ ਵੀਰਤਾ ਨੂੰ ਜਜ਼ਬੇ ਨੂੰ ਦਿਖਾਇਆ ਗਿਆ ਹੈ। ਫਿਲਮ ਦੇ ਟ੍ਰੇਲਰ ਤੋਂ ਪਤਾ ਚਲਦਾ ਹੈ ਕਿ ਇਹ ਫ਼ਿਲਮ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਤੇ ਕੌਮ ਲਈ ਵਾਰ ਦਿੱਤੀ ਸੀ। ਇਹ ਫ਼ਿਲਮ ਪਿਆਰ, ਬਹਾਦਰੀ ਅਤੇ ਕੁਰਬਾਨੀ ਦੀ ਗਾਥਾ ਹੈ।ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ, ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਗਿੱਪੀ ਗਰੇਵਾਲ ਵਲੋਂ ਪੰਜਾਬੀ ਸਿਨੇਮਾ ਚ ਪੰਜਾਬ, ਪੰਜਾਬੀਅਤ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ, ਚੰਗੀ ਸੇਧ ਦੇਣ ਵਾਲੀਆਂ ਅਤੇ ਜ਼ਿੰਦਗੀ ਦੀਆਂ ਸੱਚਾਈਆਂ ਨਾਲ ਜੁੜੀਆਂ ਅਰਥ ਭਰਪੂਰ ਫ਼ਿਲਮਾਂ ਦੀ ਪੇਸ਼ਕਾਰੀ ਲਈ ਹਮੇਸ਼ਾਂ ਹੀ ਮੋਹਰੀ ਰਹਿੰਦੇ ਹਨ।

 ਇਸ ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਵਲੋਂ ਖੁਦ ਲਿਖੀ ਗਈ ਹੈ ਤੇ ਇਸ ਦਾ ਨਿਰਦੇਸ਼ਨ ਵੀ ਖ਼ੁਦ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ। ਇਸ ਫ਼ਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਵਲੋਂ ਕੀਤੀ ਗਈ ਹੈ।ਇਹ ਫ਼ਿਲਮ ‘ਹੰਬਲ ਮੋਸ਼ਨ ਪਿਕਚਰਸ’ ਅਤੇ ‘ਫਜ਼ਕੋ’ ਦੀ ਸਾਂਝੀ ਪੇਸ਼ਕਸ਼ ਹੈ ਜਿਸ ਦੇ ਨਿਰਮਾਤਾ ਖੁਦ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਧਰਮਪਤਨੀ ਰਵਨੀਤ ਕੌਰ ਗਰੇਵਾਲ ਹੈ ਜਦਕਿ ਸਹਿ ਨਿਰਮਾਤਾ ਭਾਨਾ ਐੱਲ. ਏ. ਅਤੇ ਕਾਰਜਕਾਰੀ ਨਿਰਮਾਤਾ ਹਰਦੀਪ ਦੁੱਲਟ ਹਨ। ਇਸ ਫਿਲਮ ਰਾਹੀਂ ਬਾਲੀਵੁੱਡ ਅਦਾਕਾਰ ਨਿਕਿਤਿਨ ਧੀਰ ਪਾਲੀਵੁੱਡ ਵਿੱਚ ਆਪਣਾ ਡੈਬਿਊ ਕਰਨ ਜਾ ਰਹੇ ਹਨ ਜੋ ਕਿ ਇੱਕ ਪ੍ਰਭਾਸ਼ਾਲੀ ਤੇ ਦਮਦਾਰ ਕਿਰਦਾਰ ‘ਚ ਨਜ਼ਰ ਆਉਣਗੇ। ਇਹ ਫਿਲਮ ਪੰਜਾਬੀ ਸਿਨੇਮਾ ‘ਚ ਹੀ ਨਹੀਂ ਬਲਕਿ ਹਿੰਦੀ ਸਿਨੇਮਾ

ਯਾਨੀ ਕਿ ਬਾਲੀਵੁੱਡ ਚ ਵੀ ਰਿਲੀਜ਼ ਹੋਵੇਗੀ। ਜਿਸ ਨੂੰ ਬਾਲੀਵੁੱਡ ਦੇ ਨਾਮੀ ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਕਰਨ ਜੋਹਰ ਦੀ ਪ੍ਰੋਡਕਸ਼ਨ ਕੰਪਨੀ ‘ਧਰਮਾ ਪ੍ਰੋਡਕਸ਼ਨਸ’ ਹੇਠ  ਹਿੰਦੀ ਸਿਨੇਮਾ ਚ ਰਿਲੀਜ਼ ਕੀਤਾ ਜਾਵੇਗਾ।ਜੋ ਕਿ ਪੰਜਾਬੀ ਫਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਮਿਲਾਪ ਨਾਲ ਪੰਜਾਬੀ ਇੰਡਸਟਰੀ ਦਾ ਕੱਦ ਹੋਰ ਵੱਡਾ ਹੋਵੇਗਾ। ਫਿਲਮ ਉਨ੍ਹਾਂ ਥਾਵਾਂ ’ਤੇ ਵੀ ਰਿਲੀਜ਼ ਕੀਤੀ ਜਾਵੇਗੀ, ਜਿੱਥੇ ਹੁਣ ਤੱਕ ਪੰਜਾਬੀ ਫ਼ਿਲਮਾਂ ਰਿਲੀਜ਼ ਨਹੀਂ ਹੁੰਦੀਆਂ ਸਨ। ਕਰਨ ਜੌਹਰ ਨੂੰ ਬਾਲੀਵੁੱਡ ’ਚ ਵੱਡੀਆਂ ਫ਼ਿਲਮਾਂ ਦੇਣ ਲਈ ਹੀ ਜਾਣਿਆ ਜਾਂਦਾ ਹੈ।ਫਿਲਮ ਦਾ ਸੰਗੀਤ ਸ਼ੰਕਰ-ਅਹਿਸਾਨ ਲੋਏ ਨੇ ਦਿੱਤਾ ਹੈ ਅਤੇ ਗੀਤ ਹੈਪੀ ਰਾਏਕੋਟੀ ਨੇ ਲਿਖੇ ਹਨ। ਇਸ ਫਿਲਮ ਚ ਗਿੱਪੀ ਗਰੇਵਾਲ ਤੋਂ ਇਲਾਵਾ ਅਦਾਕਾਰਾ ਨਿਮਰਤ ਖਹਿਰਾ, ਗੁਰਪ੍ਰੀਤ ਘੁੱਗੀ, ਮੀਤਾ ਵਸ਼ਿਸ਼ਠ, ਜੱਗੀ ਸਿੰਘ, ਭਾਨਾ ਐਲ ਏ, ਪ੍ਰਿੰਸ ਕੰਵਲਜੀਤ ਸਿੰਘ, ਜਰਨੈਲ ਸਿੰਘ, ਅਸ਼ੀਸ਼ ਦੁੱਗਲ, ਹਰਿੰਦਰ ਭੁੱਲਰ, ਸ਼ਿੰਦਾ ਗਰੇਵਾਲ ਅਤੇ ਏਕਮ ਗਰੇਵਾਲ ਆਦਿ ਕਲਾਕਾਰ ਅਹਿਮ ਕਿਰਦਾਰਾਂ ਚ ਨਜ਼ਰ ਆਉਣਗੇ।

ਜਿੰਦ ਜਵੰਦਾ 9463828000

 

 

 

Have something to say? Post your comment

 

More in Entertainment

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼