Monday, November 03, 2025

Chandigarh

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

April 03, 2025 04:24 PM
SehajTimes

ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।

ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ ਮੁੱਲ (ਐਮ.ਐਸ.ਪੀ.) ਦਾ ਢਾਈ ਫੀਸਦੀ ਨਿਰਧਾਰਤ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਨੂੰ ਬਦਲ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਉਦੋਂ ਤੋਂ ਇਹੋ ਦਰ ਚੱਲ ਰਹੀ ਹੈ ਜਦੋਂਕਿ ਮਹਿੰਗਾਈ ਹੋਰ ਵਧ ਗਈ ਪਰ ਕਮਿਸ਼ਨ ਜਿਉਂ ਦਾ ਤਿਉਂ ਰਿਹਾ ਜਿਸ ਕਾਰਨ ਪਿਛਲੇ ਸਮੇਂ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਗਈ ਜਿਸ ਦਾ ਸਿੱਧਾ ਅਸਰ ਪੰਜਾਬ ਵਿੱਚ ਫਸਲ ਦੀ ਖ਼ਰੀਦ ਉਪਰ ਪਿਆ।

ਮੀਤ ਹੇਅਰ ਨੇ ਆੜ੍ਹਤੀਆਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਕਮਿਸ਼ਨ ਮੁੜ ਤੋਂ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ ਰੱਖੀ। ਉਨ੍ਹਾਂ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਰੱਖੀ।

ਇਸ ਦੇ ਨਾਲ ਹੀ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਰਾਈਸ ਮਿੱਲਰਾਂ ਦਾ ਮੁੱਦਾ ਵੀ ਉਠਾਉਂਦਿਆਂ ਪੰਜਾਬ ਲਈ ਸਪੈਸ਼ਲਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਮਾਰਚ ਅਪਰੈਲ ਤੱਕ ਪੰਜਾਬ ਵਿੱਚੋਂ ਝੋਨੇ ਦੀ ਲਿਫਟਿੰਗ ਹੋ ਜਾਂਦੀ ਸੀ ਪਰ ਹੁਣ ਛੇ ਮਹੀਨੇ ਬੀਤ ਜਾਣ ਤੱਕ ਵੀ ਨਹੀਂ ਹੋ ਰਹੀ। ਇਸ ਨਾਲ ਜਿੱਥੇ ਭੰਡਾਰਨ ਦੀ ਸਮੱਸਿਆ ਹੋ ਰਹੀ ਹੈ ਉੱਥੇ ਦਾਣਾ ਟੁੱਟਣ ਨਾਲ ਕਰੋੜਾਂ ਦੀ ਫਸਲ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦਾ ਸਿੱਧਾ ਖ਼ਮਿਆਜ਼ਾ ਸ਼ੈਲਰ ਮਾਲਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਇਸੇ ਕਾਰਨ ਸੈਂਕੜੇ ਸ਼ੈਲਰ ਬੰਦ ਹੋ ਰਹੇ ਹਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ