Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

April 04, 2025 03:29 PM
SehajTimes

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਅੱਜ ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਗਲੇ ਹਫਤੇ ਨਿੱਜੀ ਤੌਰ ‘ਤੇ ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਇਸੇ ਤਰ੍ਹਾਂ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਦਾ ਮਾਮਲਾ ਛੇਤੀ ਹੱਲ੍ਹ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਆਦਿ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ