Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

April 04, 2025 03:51 PM
SehajTimes

ਪੁਲਿਸ ਟੀਮਾਂ ਵੱਲੋਂ ਮੁਲਜ਼ਮ ਦੀਆਂ ਜਾਇਦਾਦਾਂ ਦੀ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਜਾਂਚ: ਆਈਜੀਪੀ ਸੁਖਚੈਨ ਗਿੱਲ

ਐਸਐਸਪੀ ਬਠਿੰਡਾ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈਡਕੁਆਰਟਰ ਡਾ. ਸੁਖਚੈਨ ਸਿੰਘ ਨੇ ਦਿੱਤੀ।

ਇਹ ਕਾਰਵਾਈ ਬਠਿੰਡਾ ਪੁਲਿਸ ਦੀਆਂ ਟੀਮਾਂ ਵੱਲੋਂ ਮੁਲਜ਼ਮ ਅਮਨਦੀਪ ਕੌਰ ਨੂੰ ਉਸ ਦੀ ਕਾਲੇ ਰੰਗ ਮਹਿੰਦਰਾ ਥਾਰ, ਜਿਸਨੂੰ ਉਹ ਚਲਾ ਰਹੀ ਸੀ, ਵਿੱਚੋਂ 17.71 ਗ੍ਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰਨ ਤੋਂ ਇਕ ਦਿਨ ਬਾਅਦ ਹੀ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਟੀਮਾਂ ਨੇ ਉਸਦੀ ਥਾਰ ਗੱਡੀ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 05 ਏਕਿਊ 7720 ਹੈ, ਵੀ ਜ਼ਬਤ ਕਰ ਲਈ ਹੈ। ਦੋਸ਼ੀ ਮਹਿਲਾ ਕਾਂਸਟੇਬਲ ਆਰਜ਼ੀ ਤੌਰ 'ਤੇ ਪੁਲਿਸ ਲਾਈਨ ਬਠਿੰਡਾ ਵਿਖੇ ਤਾਇਨਾਤ ਸੀ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨਾਲ ਸਬੰਧਤ ਕੇਸਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਹਰ ਮੁਲਾਜ਼ਮ ਨੂੰ ਬਰਖਾਸਤ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦਿਆਂ ਮਾਨਸਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਭਾਗੀਰਥ ਮੀਨਾ ਨੇ ਬਣਦੀ ਕਾਰਵਾਈ ਕੀਤੀ ਅਤੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।

ਆਈਜੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੁਲਜ਼ਮ ਦੀਆਂ ਜਾਇਦਾਦਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਜਾਇਜ਼ ਤੌਰ 'ਤੇ ਬਣਾਈ ਜਾਇਦਾਦ ਪਾਈ ਗਈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ ਦੀ ਪੂਰੀ ਤਹਿ ਤੱਕ ਪਹੁੰਚਣ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ