Monday, September 15, 2025

Chandigarh

ਪੰਜਾਬ ਸਰਕਾਰ ਵੱਲੋਂ ਛੱਪੜਾਂ ਦੀ ਸਫ਼ਾਈ ਲਈ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ

May 27, 2021 07:26 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਸੂਬੇ ਭਰ ਦੇ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਮੁਹਿੰਮ ਪਿੰਡਾਂ ਵਿੱਚ ਖੁਸ਼ਹਾਲ ਅਤੇ ਸਾਫ਼ ਕੁਦਰਤੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਿਭਾਗੀ ਅਧਿਕਾਰੀਆਂ ਨੂੰ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ 10 ਜੂਨ, 2021 ਤੱਕ ਇਹ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ 12,296 ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ 12,184 ਛੱਪੜਾਂ ਵਿਚੋਂ ਪਾਣੀ ਕੱਢਿਆ ਗਿਆ ਅਤੇ 6,332 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਸਾਲ ਇਹ ਕਾਰਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਮੁਹਿੰਮ ਲਈ 90 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਦੇ ਅਨੁਸਾਰ 5724 ਛੱਪੜਾਂ ਵਿੱਚੋਂ ਪਾਣੀ ਕੱਢਣ ਦੀ ਜ਼ਰੂਰਤ ਹੈ ਜਿਸ ਵਿਚੋਂ 1646 ਛੱਪੜਾਂ ਵਿੱਚ ਕੰਮ ਸ਼ੁਰੂ ਹੋ ਗਿਆ ਹੈ ਜਦਕਿ 746 ਛੱਪੜਾਂ ਵਿਚ ਇਹ ਕੰਮ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ 3847 ਛੱਪੜਾਂ ਵਿੱਚੋਂ ਗਾਰ ਕੱਢਣ ਦੀ ਵੀ ਜ਼ਰੂਰਤ ਹੈ ਜਿਨ੍ਹਾਂ ਵਿਚੋਂ 839 ਛੱਪੜਾਂ ਵਿਚ ਕੰਮ ਸ਼ੁਰੂ ਹੋ ਗਿਆ ਹੈ ਅਤੇ 172 ਛੱਪੜਾਂ ਵਿੱਚ ਇਹ ਕੰਮ ਮੁਕੰਮਲ ਹੋ ਗਿਆ ਹੈ।

ਇਹ ਜ਼ਿਕਰ ਕਰਦਿਆਂ ਕਿ ਕੋਵਿਡ-19 ਮਹਾਂਮਾਰੀ ਕਰਕੇ ਬਣੇ ਹਾਲਾਤਾਂ ਦੌਰਾਨ ਇਹ ਮੁਹਿੰਮ ਪਿੰਡਾਂ ਦੇ ਗਰੀਬ ਲੋਕਾਂ ਲਈ ਆਪਣੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਆਮਦਨ ਦਾ ਮੁੱਖ ਸਰੋਤ ਰਹੀ ਹੈ, ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਰੁਜ਼ਗਾਰ ਦੇਣ ਲਈ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਹੁਣ ਤੱਕ 3,38,123  ਮਾਨਵੀ ਦਿਹਾੜੀਆਂ ਦਿੱਤੀਆਂ ਗਈਆਂ ਹਨ ਅਤੇ ਲਾਭਪਾਤਰੀਆਂ ਦੇ ਖਾਤਿਆ ਵਿੱਚ 8.58 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ।

ਇਸ ਦੌਰਾਨ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਨਾਲ ਸਬੰਧਤ ਪ੍ਰਾਜੈਕਟ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੰਮ ਦੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਸਾਈਟਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ 'ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ : ਹਰਪਾਲ ਸਿੰਘ ਚੀਮਾ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ : ਮੁੱਖ ਮੰਤਰੀ