Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸਿੱਖਿਆ ਕ੍ਰਾਂਤੀ: 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ

April 04, 2025 04:35 PM
SehajTimes

ਚੰਡੀਗੜ੍ਹ : ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ 1,2000 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਫਲਤਾਪੂਰਵਕ ਅੱਪਗ੍ਰੇਡ ਕੀਤਾ ਹੈ। ਇਸ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਇਸ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ 6,812 ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ, ਜਿਸ ਦੀ ਲੰਬਾਈ ਲਗਭਗ 1,000 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ 5,399 ਨਵੇਂ ਕਲਾਸਰੂਮ ਬਣਾਏ ਗਏ ਹਨ, ਜਦਕਿ ਸਵੱਛਤਾ ਸਬੰਧੀ ਸੁਵਿਧਾਵਾਂ ਵਿੱਚ ਸੁਧਾਰ ਕਰਦਿਆਂ 2,934 ਸਕੂਲਾਂ ਵਿੱਚ 2,976 ਨਵੇਂ ਪਖਾਨੇ ਅਤੇ 4,889 ਸਕੂਲਾਂ ਵਿੱਚ 7,166 ਪਖਾਨਿਆਂ ਦੀ ਮੁਰੰਮਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਆਰਾਮ ਅਤੇ ਤੰਦਰੁਸਤੀ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਸਕੂਲਾਂ ਨੂੰ 1,16,901 ਡਿਊਲ ਡੈਸਕ, ਮੇਜ਼ ਅਤੇ ਕੁਰਸੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਹਰੇਕ ਵਿਦਿਆਰਥੀ ਦੇ ਸਿੱਖਣ ਲਈ ਇੱਕ ਸਾਜ਼ਗਾਰ ਮਾਹੌਲ ਨੂੰ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਲਈ 359 ਸਕੂਲ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ, ਸਿੱਖਿਆ ਨੂੰ ਆਧੁਨਿਕ ਬਣਾਉਣ ਲਈ, 1,886 ਸਕੂਲਾਂ ਵਿੱਚ ਇੰਟਰਐਕਟਿਵ ਪੈਨਲਾਂ ਵਾਲੇ 2,261 ਸਮਾਰਟ ਕਲਾਸਰੂਮ ਵੀ ਬਣਾਏ ਗਏ ਹਨ, ਜੋ ਕਿ ਸਿੱਖਿਆ ਖੇਤਰ ਵਿੱਚ ਤਕਨਾਲੋਜੀ ਨੂੰ ਵਰਤ ਕੇ ,ਵਿਦਿਆਰਥੀਆਂ ਵਿੱਚ ਸਿੱਖਣ ਦੇ ਰੁਝਾਨ ਅਤੇ ਦਿਲਚਸਪੀ ਨੂੰ ਹੋਰ ਪਕੇਰਾ ਕਰਦੇ ਹਨ।

ਇਨ੍ਹਾਂ ਸੁਧਾਰਾਂ ਦੇ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 7 ਅਪ੍ਰੈਲ ਤੋਂ ਉਦਘਾਟਨੀ ਸਮਾਰੋਹ ਕਰਵਾਏ ਜਾਣਗੇ, ਜੋ 31 ਮਈ ਤੱਕ ਚੱਲਣਗੇ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਕੀਤੇ ਕਾਰਜਾਂ ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ, ਟਾਇਲਟ ਬਲਾਕ, ਪੀਣ ਵਾਲੇ ਸਵੱਛ ਪਾਣੀ ਦੀ ਸਹੂਲਤ, ਲਾਇਬ੍ਰੇਰੀਆਂ, ਖੇਡ ਦੇ ਮੈਦਾਨ, ਸਮਾਰਟ ਕਲਾਸਰੂਮ ਅਤੇ ਹੋਰ ਮਹੱਤਵਪੂਰਨ ਸੁਧਾਰ ਕਰਨਾ ਸ਼ਾਮਲ ਹਨ ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ, ਅਤੇ ਸਿੱਖਿਆ ਵਿੱਚ ਇਸ ਨਿਵੇਸ਼ ਦਾ ਪੰਜਾਬ ਦੇ ਭਵਿੱਖ ’ਤੇ ਸਾਕਾਰਤਮਕ ਪ੍ਰਭਾਵ ਪੈਣ ਦੀ ਪੂਰਨ ਆਸ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ