Tuesday, September 16, 2025

Chandigarh

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

April 04, 2025 04:57 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ 'ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਨੇ ਮੈਸਰਜ਼ ਜਨਕ ਰਾਜ ਨਰਿੰਦਰ ਕੁਮਾਰ, ਨਵੀਂ ਅਨਾਜ ਮੰਡੀ, ਹੁਸ਼ਿਆਰਪੁਰ ਵਿਖੇ ਅਚਨਚੇਤ ਛਾਪਾ ਮਾਰਿਆ ਅਤੇ ਜਾਂਚ ਦੌਰਾਨ ਟੀਮ ਨੂੰ ਆਈਪ੍ਰੋਕੈਮ ਐਗਰੀ ਕੇਅਰ, ਪੰਚਕੂਲਾ, ਹਰਿਆਣਾ ਵੱਲੋਂ ਬਣਾਏ ਅਤੇ ਮਾਰਕੀਟ ਕੀਤੇ ਗਏ ਪਾਬੰਦੀਸ਼ੁਦਾ ਅਮੋਨੀਅਮ ਸਾਲਟ- ਗਲਾਈਫੋਸੇਟ 71% ਐਸ.ਜੀ. ਦੇ 99 ਪੈਕੇਟ (ਹਰੇਕ 100 ਗ੍ਰਾਮ) ਬਰਾਮਦ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਮਿਆਦ ਪੁੱਗ ਚੁੱਕੇ ਅਤੇ ਗੈਰ-ਮਿਆਰੀ ਕੀਟਨਾਸ਼ਕ ਵੀ ਬਰਾਮਦ ਕੀਤੇ ਗਏ ਜਿਨ੍ਹਾਂ ਵਿੱਚ 20 ਪੈਕੇਟ ਪੈਂਡੀਮੇਥਾਲਿਨ (1 ਲੀਟਰ), 10 ਪੈਕੇਟ ਪ੍ਰੋਫੇਨੋਫੋਸ + ਸਾਈਪਰਮੇਥਰਿਨ (1 ਲੀਟਰ), 40 ਪੈਕੇਟ ਥਿਆਮੇਥੋਕਸਮ (250 ਗ੍ਰਾਮ), ਪੰਜ ਪੈਕੇਟ ਕਾਰਬੈਂਡਾਜ਼ਿਮ (250 ਗ੍ਰਾਮ), 75 ਪੈਕੇਟ ਕਲੋਡੀਨਾਫੌਪ ਪ੍ਰੋਪਾਰਗਿਲ (160 ਗ੍ਰਾਮ), 23 ਪੈਕੇਟ ਐਟਰਾਜ਼ੀਨ (500 ਗ੍ਰਾਮ), ਪੰਜ ਪੈਕੇਟ ਮੈਟਾਲੈਕਸਿਲ + ਮੈਨਕੋਜ਼ੇਬ (250 ਗ੍ਰਾਮ) ਅਤੇ 10 ਪੈਕੇਟ ਮੈਨਕੋਜ਼ੇਬ (1 ਲੀਟਰ) ਸ਼ਾਮਲ ਹਨ।

ਸ. ਖੁੱਡੀਆਂ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਨਮੂਨੇ ਲਏ ਗਏ ਅਤੇ ਕੀਟਨਾਸ਼ਕ ਐਕਟ, 1968 ਅਤੇ ਨਿਯਮ, 1971 ਦੀਆਂ ਸਬੰਧਿਤ ਧਾਰਾਵਾਂ ਤਹਿਤ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਟੀਮ ਵੱਲੋਂ ਇਸੇ ਬਾਜ਼ਾਰ ਵਿੱਚ ਮੈਸਰਜ਼ ਵਿਜ ਟਰੇਡਰਜ਼ ਦਾ ਵੀ ਨਿਰੀਖਣ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਦੋ-ਦੋ ਨਮੂਨੇ ਲਏ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕਾਂ ਅਤੇ ਬੀਜਾਂ ਦੀ ਵਿਕਰੀ ਤੁਰੰਤ ਬੰਦ ਕਰ ਦਿੱਤੀ ਗਈ ਹੈ ਕਿਉਂਕਿ ਇਹ ਫਰਮ ਸਬੰਧਤ ਐਕਟਾਂ ਤਹਿਤ ਸਹੀ ਲਾਇਸੈਂਸ ਐਡੋਰਸਮੈਂਟ ਤੋਂ ਬਿਨਾਂ ਕੰਮ ਕਰ ਰਹੀ ਸੀ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਸਬੰਧੀ ਉਤਪਾਦ ਖਰੀਦਣ ਅਤੇ ਖਰੀਦੇ ਗਏ ਉਤਪਾਦਾਂ ਦਾ ਬਿੱਲ ਜ਼ਰੂਰ ਲੈਣ।

ਪ੍ਰਬੰਧਕੀ ਸਕੱਤਰ (ਖੇਤੀਬਾੜੀ) ਡਾ. ਬਸੰਤ ਗਰਗ ਨੇ ਕਿਹਾ ਕਿ ਸੂਬੇ ਦੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖੇਤੀਬਾੜੀ ਲਾਗਤਾਂ ਨਾਲ ਸਬੰਧਤ ਡੀਲਰਾਂ/ਨਿਰਮਾਤਾਵਾਂ/ਮਾਰਕੀਟਿੰਗ ਕੰਪਨੀਆਂ 'ਤੇ ਨਿਯਮਤ ਨਜ਼ਰ ਰੱਖਣ ਤਾਂ ਜੋ ਕਿਸਾਨਾਂ ਲਈ ਗੁਣਵੱਤਾ ਵਾਲੇ ਉਤਪਾਦ ਯਕੀਨੀ ਬਣਾਏ ਜਾ ਸਕਣ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ