Tuesday, September 16, 2025

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

April 04, 2025 05:09 PM
SehajTimes

ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮੁਫ਼ਤ ਦਵਾਈਆਂ ਦੀ ਸਹੂਲਤ ਮਰੀਜਾਂ ਤੇ ਵਾਰਸਾਂ ਲਈ ਵਰਦਾਨ ਸਾਬਤ ਹੋਵੇਗੀ- ਡਾ. ਬਲਬੀਰ ਸਿੰਘ

ਪਟਿਆਲਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ.ਐਯ.ਏ ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ.ਸੀ.ਯੂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਗੁਰਦੇ ਦੇ ਮਰੀਜਾਂ ਦੇ ਡਾਇਲੇਸਿਸ ਲਈ ਨਵੀਂ ਮਸ਼ੀਨ ਅਤੇ ਹਸਪਤਾਲ ਅੰਦਰ ਨਵੇਂ ਲਗਾਏ ਗਏ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਖੇ ਹੁਣ ਮਰੀਜਾਂ ਦੇ ਵਾਰਸਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਮੰਗਵਾਉਣੀ ਪਵੇਗੀ, ਜਿਸ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਇੱਕ ਵਰਦਾਨ ਸਾਬਤ ਹੋਵੇਗੀ।
ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2022 'ਚ 80 ਦੇ ਕਰੀਬ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਸੂਬੇ ਵਿੱਚ ਸਿਹਤ ਕਰਾਂਤੀ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਤੋਂ ਕੀਤੀ ਗਈ ਸੀ, ਜਿੱਥੋਂ 3 ਕਰੋੜ ਲੋਕ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਇਸ ਤੋਂ ਬਾਅਦ 26 ਜਨਵਰੀ 2024 'ਚ ਸੈਕੰਡਰੀ ਹੈਲਥ ਕੇਅਰ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਾਂ 'ਚ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਟਰਸ਼ਰੀ ਕੇਅਰ ਤਹਿਤ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੋਂ 100 ਫ਼ੀਸਦੀ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੜਾਅਵਾਰ ਸਾਰੇ ਪੰਜਾਬ ਵਿੱਚ ਦਵਾਈਆਂ ਮੁਫ਼ਤ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਹਸਪਤਾਲ ਵਿਖੇ ਡਾਕਟਰ ਕੋਈ ਦਵਾਈ ਬਾਹਰੋਂ ਲਿਖਕੇ ਨਹੀਂ ਦੇ ਰਹੇ ਅਤੇ 276 ਜਰੂਰੀ ਦਵਾਈਆਂ ਦੀ ਸੂਚੀ 'ਚ ਸ਼ਾਮਲ ਸਾਰੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ ਪਰੰ ਜਿਹੜੀਆਂ ਦਵਾਈਆਂ ਇਸ ਸੂਚੀ ਤੋਂ ਬਾਹਰ ਹਨ, ਉਹ ਵੀ ਸਬੰਧਤ ਐਸ.ਐਮ.ਓਜ ਵੱਲੋਂ ਖਰੀਦ ਕੇ ਦਿੱਤੀਆਂ ਜਾ ਰਹੀਆਂ ਹਨ। ਪਰੰਤੂ ਜਿੱਥੇ ਕਿਤੇ ਇਹ ਦਵਾਈਆਂ ਨਹੀਂ ਮਿਲਦੀਆਂ, ਉਥੇ ਵੀ ਇਹ ਦਵਾਈਆਂ ਦਿਵਾਉਣ ਲਈ ਹੈਲਪਲਾਈਨ ਨੰਬਰ 73472-00994 ਲਿਖਕੇ ਲਗਾ ਦਿੱਤੇ ਗਏ ਹਨ ਅਤੇ ਜੇਕਰ ਦਵਾਈਆਂ ਨਹੀਂ ਮਿਲਦੀਆਂ ਤਾਂ ਐਸ.ਐਮ.ਓਜ ਜਵਾਬ ਦੇਹ ਹੋਣਗੇ।
ਸਿਹਤ ਮੰਤਰੀ ਨੇ ਦੱਸਿਆ ਕਿ ਟਰਸ਼ਰੀ ਕੇਅਰ 'ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ ਅਤੇ ਹੌਲੀ-ਹੌਲੀ ਸਾਰੇ ਵਿੰਗਜ 'ਚ ਇਹ ਦਵਾਈਆਂ ਮਿਲਣਗੀਆਂ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਗੀ ਕਲਿਆਣ ਸੰਮਤੀ, ਪਟਿਆਲਾ ਹੈਲਥ ਫਾਊਂਡੇਸ਼ਨ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਸਿਹਤ ਖੇਤਰ ਵਿੱਚ ਸਹਿਯੋਗ ਕਰ ਰਹੀਆਂ ਹਨ। ਪਟਿਆਲਾ ਹੈਲਥ ਫਾਊਂਡੇਸ਼ਨ ਯੂ.ਐਸ.ਏ. ਚੈਪਟਰ ਨੇ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਲਈ 11 ਲੱਖ ਰੁਪਏ ਖ਼ਰਚੇ ਹਨ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ 'ਚ 8 ਵਾਟਰ ਕੂਲਰ ਦੇਣ ਸਮੇਤ ਦੋ ਲਾਅਨ ਤਿਆਰ ਕਰਵਾਉਣ ਤੋਂ ਇਲਾਵਾ ਮੈਡੀਕਲ ਕਾਲਜ ਦਾ ਸਪੋਰਟਸ ਗਰਾਊਂਡ ਵੀ ਮੈਨੇਟੇਨ ਕੀਤਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਤਹਿਤ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਇਕ ਮੌਕੇ ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਸੁਧੀਰ ਵਰਮਾ ਤੇ ਡਾ. ਵਿਸ਼ਾਲ ਚੋਪੜਾ, ਕਰਨਲ ਕਰਮਿੰਦਰ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਵਿਸ਼ਾਲ ਚੋਪੜਾ, ਡਾ. ਆਰ.ਪੀ.ਐਸ. ਸਿਬੀਆ, ਡਾ. ਮਨਜਿੰਦਰ ਸਿੰਘ ਮਾਨ, ਡਾ. ਦੀਪਾਲੀ, ਡਾ. ਜਤਿੰਦਰ ਕਾਂਸਲ ਆਦਿ ਵੀ ਮੌਜੂਦ ਸਨ।
***
ਫੋਟੋ ਕੈਪਸ਼ਨ-ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸਹੂਲਤ ਦਾ ਉਦਘਾਟਨ ਕਰਦੇ ਹੋਏ।
* ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਦੇ ਆਈ.ਸੀ.ਯੂ. 'ਚ ਪਟਿਆਲਾ ਹੈਲਥ ਫਾਊਂਡੇਸ਼ਨ ਵੱਲੋਂ ਲਗਾਈ ਗਈ ਡਾਇਲੇਸਿਸ ਮਸ਼ੀਨ ਮਰੀਜਾਂ ਨੂੰ ਸਮਰਪਿਤ ਕਰਦੇ ਹੋਏ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ