Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Education

ਪੰਜਾਬ ਸਰਕਾਰ ਵੱਲੋਂ 'ਸਕੂਲ ਮੈਂਟਰਸ਼ਿਪ ਪ੍ਰੋਗਰਾਮ' ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

April 04, 2025 06:21 PM
SehajTimes

ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਨ ਵਾਸਤੇ ਸੀਨੀਅਰ ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦਾ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਲਈ ਮਾਰਗਦਰਸ਼ਨ ਕਰਨ ਵਾਸਤੇ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਹੋਰ ਸਿਵਲ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਹਰ ਸਫ਼ਲ ਬੱਚੇ ਦੇ ਪਿੱਛੇ ਕੋਈ ਨਾ ਕੋਈ ਅਜਿਹਾ ਵਿਅਕਤੀ ਹੁੰਦਾ ਹੈ ਜਿਸ ਨੇ ਉਸ ਬੱਚੇ ਵਿੱਚ ਕਦੇ ਨਾ ਕਦੇ ਆਪਣਾ ਵਿਸ਼ਵਾਸ ਜਤਾਇਆ ਸੀ। ਇਸ ਪ੍ਰੋਗਰਾਮ ਰਾਹੀਂ ਸਫ਼ਲ ਅਧਿਕਾਰੀ ਅਜਿਹੇ ਸਕੂਲਾਂ ਦੇ ਰਾਹ ਦਸੇਰੇ ਬਣਨਗੇ। ਇਹ ਕਾਰਜ ਸਿਵਲ ਅਧਿਕਾਰੀਆਂ ਲਈ ਪ੍ਰਸ਼ਾਸਕੀ ਫ਼ਰਜ਼ਾਂ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਨੂੰ ਰੁਸ਼ਨਾਉਣ ਦਾ ਮੌਕਾ ਹੈ।

ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮਾਰਗਦਰਸ਼ਨ ਕਰਨ ਲਈ ਸੀਨੀਅਰ ਨੌਕਰਸ਼ਾਹ ਸਵੈ-ਇੱਛਾ ਨਾਲ ਇੱਕ ਸਰਕਾਰੀ ਸਕੂਲ ਦੀ ਚੋਣ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਧਿਕਾਰੀ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨਾਲ ਜੁੜਨਗੇ ਤਾਂ ਜੋ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਨਾਲ ਅਧਿਆਪਕਾਂ ਨੂੰ ਨਵੀਨਤਾਕਾਰੀ ਸਿੱਖਿਆ ਪ੍ਰਣਾਲੀ ਅਪਣਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਸਕੂਲ ਦੇ ਬੁਨਿਆਦੀ ਢਾਂਚੇ, ਸਰੋਤਾਂ ਅਤੇ ਮੌਕਿਆਂ ਵਿੱਚ ਸੁਧਾਰ ਲਿਆਉਣ ਲਈ ਉਨ੍ਹਾਂ ਦੇ ਤਜ਼ਰਬੇ ਅਤੇ ਨੈੱਟਵਰਕ ਦੀ ਵਰਤੋਂ ਕੀਤੀ ਜਾ ਸਕੇਗੀ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਕਾਰੀਆਂ ਨੂੰ ਦੂਰ-ਦੁਰਾਡੇ, ਪੇਂਡੂ ਜਾਂ ਚੁਣੌਤੀਪੂਰਨ ਸਥਿਤੀਆਂ ਵਾਲੇ ਸਕੂਲਾਂ ਨੂੰ ਚੁਣਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇੱਕ ਵਾਰ ਸਕੂਲ ਚੁਣਨ ਬਾਅਦ ਅਧਿਕਾਰੀ ਘੱਟੋ-ਘੱਟ ਪੰਜ ਸਾਲਾਂ ਲਈ ਮਾਰਗਦਰਸ਼ਨ ਕਰਨਗੇ ਜੋ ਲੰਬੇ ਸਮੇਂ ਲਈ ਆਪਣੀ ਸ਼ਮੂਲੀਅਤ ਅਤੇ ਸਲਾਹ ਦੇਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਕਾਰੀ ਆਪਣੇ ਤਬਾਦਲਿਆਂ ਅਤੇ ਤਾਇਨਾਤੀਆਂ ਦੇ ਬਾਵਜੂਦ ਸਬੰਧਤ ਸਕੂਲਾਂ ਦੇ ਮੈਂਟਰ ਦੀ ਭੂਮਿਕਾ ਨਿਭਾਉਂਦੇ ਰਹਿਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਸਰਵਿਸ ਅਫ਼ਸਰ ਆਪਣੇ ਨਾਲ ਵਿਸ਼ਾਲ ਤਜਰਬਾ, ਪ੍ਰਸ਼ਾਸਨ ਚਲਾਉਣ ਦਾ ਅਨੁਭਵ ਅਤੇ ਉੱਤਮਤਾ ਦਾ ਟਰੈਕ ਰਿਕਾਰਡ ਲੈ ਕੇ ਆਉਂਦੇ ਹਨ। ਉਨ੍ਹਾਂ ਦਾ ਅਨੁਭਵ ਵਿਦਿਆਰਥੀਆਂ ਨੂੰ ਆਈ.ਆਈ.ਟੀਜ਼, ਏਮਜ਼, ਐਨ.ਡੀ.ਏ. ਅਤੇ ਯੂ.ਪੀ.ਐਸ.ਸੀ. ਵਰਗੇ ਸੰਸਥਾਨਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰ ਸਕਦਾ ਹੈ, ਜਦੋਂ ਕਿ ਉਨ੍ਹਾਂ ਦੇ ਨੈੱਟਵਰਕ ਸਕੂਲਾਂ ਨੂੰ ਸਰੋਤਾਂ, ਭਾਈਵਾਲੀ ਅਤੇ ਨਵੇਂ ਸਿੱਖਣ ਦੇ ਮੌਕਿਆਂ ਤੱਕ ਪਹੁੰਚ ਕਰਨ ਵਿੱਚ ਮਦਦ ਕਰ ਸਕਦੇ ਹਨ।

ਅਧਿਕਾਰੀਆਂ ਨੂੰ ਸਰਕਾਰੀ ਸਕੂਲਾਂ ਨੂੰ ਚੁਣਨ ਦੀ ਅਪੀਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨਸਾ ਦੇ ਸਕੂਲ, ਫਾਜ਼ਿਲਕਾ ਦੇ ਪਿੰਡ ਜਾਂ ਤਰਨ ਤਾਰਨ ਦੇ ਸਰਹੱਦੀ ਜ਼ਿਲ੍ਹੇ ਦੇ ਹਰ ਬੱਚੇ ਦੇ ਭਵਿੱਖੀ ਸੁਪਨੇ ਹੁੰਦੇ ਹਨ, ਪਰ ਉਹਨਾਂ ਕੋਲ ਅਕਸਰ ਮਾਰਗਦਰਸ਼ਨ ਦੀ ਘਾਟ ਹੁੰਦੀ ਹੈ ਅਤੇ ਸਿਵਲ ਅਫ਼ਸਰਾਂ ਦੀ ਸੇਧ ਉਹਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਸਕਦੀ ਹੈ। ਉਹਨਾਂ ਅੱਗੇ ਕਿਹਾ ਕਿ ਸਿਰਫ਼ ਇੱਕ ਸੈਸ਼ਨ, ਇੱਕ ਸਕਾਲਰਸ਼ਿਪ ਜਾਂ ਇੱਕ ਯੂਨੀਵਰਸਿਟੀ ਦੌਰੇ ਰਾਹੀਂ ਨੌਕਰਸ਼ਾਹ ਕਿਸੇ ਬੱਚੇ ਦੇ ਭਵਿੱਖ ਨੂੰ ਬਦਲ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਨੁਭਵੀ ਅਧਿਕਾਰੀ ਆਪਣੇ ਸਕੂਲ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਨਾਲ ਸਹਿਯੋਗ ਕਰਨਗੇ ਅਤੇ ਵਿਦਿਆਰਥੀਆਂ ਦੀ ਕਰੀਅਰ ਕਾਉਂਸਲਿੰਗ, ਐਕਸਪੋਜ਼ਰ ਵਿਜ਼ਿਟ, ਨਵੀਨਤਾਕਾਰੀ ਸਿੱਖਿਆ ਪ੍ਰਣਾਲੀ ਲਈ ਅਧਿਆਪਕਾਂ ਦੀ ਸਿਖਲਾਈ, ਸਕੂਲ ਵਿੱਚ ਮਾਪਿਆਂ ਦੀ ਭਾਗੀਦਾਰੀ ਵਧਾਉਣਾ, ਨਵੀਨਤਾਕਾਰੀ ਵਿਚਾਰਾਂ ਨੂੰ ਉਭਾਰਨਾ ਅਤੇ ਸਕੂਲਾਂ ਦੇ ਸਿੱਖਣ ਦੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹੁੰਚ ਨਤੀਜਾ-ਮੁਖੀ ਹੋਵੇਗੀ।

ਦੱਸਣਯੋਗ ਹੈ ਕਿ ਅਨੁਭਵੀ ਅਧਿਕਾਰੀਆਂ ਦੇ ਯਤਨਾਂ ਦਾ ਸਨਮਾਨ ਕਰਨ ਲਈ ਰਾਜ-ਪੱਧਰੀ ਸਿੱਖਿਆ ਸਮਾਗਮਾਂ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨਾਂ ਨੂੰ ਮਾਨਤਾ ਦਿੱਤੀ ਜਾਵੇਗੀ। ਇੱਛੁਕ ਅਧਿਕਾਰੀ 20 ਅਪ੍ਰੈਲ, 2025 ਤੱਕ ਗੂਗਲ ਫਾਰਮ (ਲਿੰਕ: https://forms.gle/V4kcHjjVfsomdJz9A) ਭਰ ਕੇ ਕਿਸੇ ਵੀ ਸਕੂਲ ਦੀ ਚੋਣ ਕਰ ਸਕਦੇ ਹਨ।

Have something to say? Post your comment

 

More in Education

ਅਕੇਡੀਆ ਸਕੂਲ 'ਚ ਕਹਾਣੀ ਉਚਾਰਨ ਮੁਕਾਬਲਾ ਕਰਾਇਆ 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਮੁੱਖ ਮੰਤਰੀ ਦੇ ਪਿੰਡ ਸਤੌਜ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲ਼ੀ ਟੈਂਕੀ ਤੇ ਚੜ੍ਹੇ 

ਪੰਜਾਬੀ ਯੂਨੀਵਰਸਿਟੀ ਵਿਖੇ ਪੰਜ ਦਿਨਾ ਬਹੁ-ਅਨੁਸ਼ਾਸਨੀ ਫ਼ੈਕਲਟੀ ਵਿਕਾਸ ਪ੍ਰੋਗਰਾਮ ਸੰਪੰਨ

ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ: ਲੋਕ ਸਭਾ ਸਪੀਕਰ

ਦੌਲਤ ਸਿੰਘ ਵਾਲ਼ਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅਧਿਆਪਕ ਮਾਰਚ ਮਹੀਨੇ ਦੀ ਤਨਖਾਹ ਤੋਂ ਵਾਂਝੇ