Saturday, December 13, 2025

Chandigarh

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

April 04, 2025 06:43 PM
SehajTimes

ਚੰਡੀਗੜ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ । ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਕੀਤੇ।

ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰੂਗਨ ਅਤੇ ਬ੍ਰਿਗ: ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਅਤੇ ਵੱਖ ਵੱਖ ਭਲਾਈ ਸਕੀਮਾਂ ਅਧੀਨ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ।

ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਵੱਖ ਵੱਖ ਭਲਾਈ ਸਕੀਮਾਂ ਅਧੀਨ ਐਕਸ ਗ੍ਰੇਸ਼ੀਆਂ ਗ੍ਰਾਂਟ ਅਤੇ ਡਿਊਟੀ ਦੌਰਾਨ ਅਪਾਹਜ਼ ਹੋਏ ਸੈਨਿਕਾਂ ਨੂੰ ਵਿੱਤੀ ਸਹਾਇਤਾ ਸਮੇਂ ਸਿਰ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਦੇ 105 ਧਰਮੀ ਫੌਜੀਆਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰ.ਆਈ.ਐਮ.ਸੀ. ਦੇਹਰਾਦੂਨ ਵਿੱਚ ਪੜ੍ਹ ਰਹੇ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫੇ ਦੀ ਅਦਾਇਗੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਮੁੜ-ਵਸੇਬੇ ਲਈ ਯਤੀਨਸ਼ੀਲ ਹੈ । ਉਨ੍ਹਾਂ ਦੱਸਿਆਂ ਕਿ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਕਰਨ ਲਈ ਸਮੂਹ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਵੀ ਜ਼ਾਰੀ ਕੀਤੇ ਗਏ ਹਨ ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ