Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Doaba

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

April 05, 2025 01:43 PM
SehajTimes

ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੋਰਸ ਦੇ ਬਲਾਕ ਹਰਿਆਣਾ ਭੁੰਗਾ ਦੇ ਪ੍ਰਧਾਨ ਅਨਿਲ ਕੁਮਾਰ ਬੰਟੀ ਉਪ ਪ੍ਰਧਾਨ ਰਾਹੁਲ ਕਲੋਤਾ ਪ੍ਰਧਾਨਗੀ ਹੇਠ ਨਾਇਬ ਤਹਿਸੀਲਦਾਰ ਰਵਿੰਦਰ ਕੌਰ ਦੇ ਰਾਹੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਸਿਵਲ ਹਸਪਤਾਲ ਵਿੱਚ ਕਰੋੜਾਂ ਰੁਪਏ ਨਾਲ ਬਣੇ ਆਕਸੀਜਨ ਜਨਰੇਸ਼ਨ ਪਲਾਂਟ ਨੂੰ ਤੁਰੰਤ ਚਾਲੂ ਕਰਨ ਲਈ ਭੇਜਿਆ ਗਿਆ! ਮੰਗ ਪੱਤਰ ਵਿੱਚ ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅੰਦਰ ਸਿਹਤ ਪ੍ਰਬੰਧ ਰੱਬ ਆਸਰੇ ਹੀ ਚੱਲ ਰਹੇ ਹਨ। ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦੋ ਆਕਸੀਜਨ ਜਨਰੇਸ਼ਨ ਪਲਾਂਟ ਕਰੋੜਾਂ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਹੋਏ ਹਨ ਤਾਂ ਜੋ ਹੰਗਾਮੀ ਹਾਲਤ ਵਿੱਚ ਮਰੀਜ਼ਾਂ ਦੀ ਜਾਨ ਬਚਾਉਣ ਲਈ ਤੁਰੰਤ ਜੀਵਨ ਰੱਖਿਆ ਉਪਕਰਨਾਂ ਦੀ ਤੁਰੰਤ ਵਰਤੋਂ ਕੀਤੀ ਜਾ ਸਕੇ। ਇਸ ਮਕਸਦ ਲਈ ਆਕਸੀਜਨ ਪਹੁੰਚਾਉਣ ਲਈ ਸਿਵਲ ਹਸਪਤਾਲ ਦੇ ਸਾਰੇ ਕਮਰਿਆਂ ਵਿੱਚ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਦੀ ਟੀਮ ਵੱਲੋਂ ਇਸ ਆਕਸੀਜਨ ਪਲਾਂਟ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਕੀਤੇ ਦੌਰੇ ਦੌਰਾਨ ਇਹ ਵੇਖਿਆ ਗਿਆ ਕਿ ਦੋਵੇਂ ਆਕਸੀਜਨ ਜਨਰੇਸ਼ਨ ਪਲਾਂਟਾਂ ਦੀ ਤਾਲਾਬੰਦੀ ਕੀਤੀ ਹੋਈ ਹੈ ਅਤੇ ਇਹ ਕੰਮ ਕਰਨ ਦੀ ਸਥਿਤੀ ਵਿੱਚ ਨਹੀਂ ਹਨ। ਉਹਨਾਂ ਕਿਹਾ ਕਿ ਪੁੱਛ ਪੜਤਾਲ ਕਰਨ ਤੋਂ ਪਤਾ ਚੱਲਿਆ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਇਹ ਦੋਵੇਂ ਆਪ ਜੀ ਪਲਾਂਟ ਬੰਦ ਪਏ ਹੋਏ ਹਨ। ਇਹਨਾਂ ਦਾ ਮਰੀਜ਼ਾਂ ਨੂੰ ਕੋਈ ਫਾਇਦਾ ਨਹੀਂ ਹੋ ਰਿਹਾ। ਉਨਾਂ ਦੋਸ਼ ਲਗਾਇਆ ਕਿ ਹੰਗਾਮੀ ਹਾਲਤ ਵਿੱਚ ਜੀਵਨ ਰੱਖਿਅਕ ਉਪਕਰਨ ਦੋਵੇਂ ਆਕਸੀਜਨ ਪਲਾਂਟ ਲੰਬੇ ਸਮੇਂ ਤੋਂ ਵਰਤੋਂ ਵਿੱਚ ਨਾ ਹੋਣ ਕਾਰਨ ਇਹ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੌਜੂਦਾ ਪ੍ਰਸ਼ਾਸਕ ਸੀਨੀਅਰ ਐਸ ਐਮ ਓ ਦੀ ਕੇਵਲ ਕਾਰਜਸ਼ਾਲੀ ਹੀ ਨਹੀਂ, ਸਗੋਂ ਉਹਨਾਂ ਦੀ ਪ੍ਰਸ਼ਾਸਨਿਕ ਯੋਗਤਾ ਉੱਪਰ ਵੀ ਸਵਾਲੀਆ ਚਿੰਨ੍ਹ ਲਗਾ ਰਹੇ ਹਨ। ਉਨਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਬੰਦ ਪਏ ਇਹਨਾਂ ਆਕਸੀਜਨ ਪਲਾਂਟਾਂ ਨੂੰ ਸਮੇਂ ਸਿਰ ਠੀਕ ਨਾ ਕਰਾਉਣ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਗੈਰ ਜਿੰਮੇਵਾਰ ਪ੍ਰਸ਼ਾਸਕ ਤੇ ਹੋਰ ਅਧਿਕਾਰੀਆਂ ਨੂੰ ਮੌਜੂਦਾ ਸੀਟ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਕੇ ਇਹਨਾਂ ਸਭਨਾਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਅਤੇ ਜੀਵਨ ਰਖਿਅਕ ਕਰਨਾ ਨੂੰ ਠੀਕ ਕਰਾ ਕੇ ਮਰੀਜ਼ਾਂ ਦੀ ਵਰਤੋਂ ਯੋਗ ਵਿੱਚ ਲਿਆਉਣ, ਜੀਵਨ ਰੱਖਿਅਕ ਉਪਕਰਨਾਂ ਦੀ ਚੋਰੀ ਵੱਲ ਲੈ ਜਾਣ ਵਾਲੇ ਹਾਲਾਤਾਂ ਦੀ ਤੁਰੰਤ ਅਤੇ ਪੂਰੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਤੇ ਅਧਿਕਾਰੀਆਂ ਨੂੰ ਉਹਨਾਂ ਦੀ ਗੰਭੀਰ ਲਾਪਰਵਾਹੀ ਲਈ ਜਿੰਮੇਵਾਰ ਠਹਿਰਾਇਆ ਜਾਵੇ ਅਤੇ ਤੁਰੰਤ ਪ੍ਰਸ਼ਾਸਨ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ, ਸਤੀਸ਼ ਕੁਮਾਰ ਬਸੀ ਬਾਹਦ, ਮਨਪ੍ਰੀਤ ਕਲੋਤਾ, ਸੁਨੀਲ ਕੁਮਾਰ ਆਦਿ ਹਾਜ਼ਰ ਸਨ!

Have something to say? Post your comment

 

More in Doaba

 ਸੰਤ ਧਿਆਨ ਦਾਸ ਦੇ ਬਰਸੀ ਸਮਾਗਮ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੇ ਭਰੀ ਹਾਜਰੀ 

ਕਕਾਰ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਰੋਕਣਾ ਧਾਰਮਿਕ ਅਤੇ ਸਮਾਜਿਕ ਹੱਕਾਂ ਦਾ ਘਾਣ ਹੈ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਸੰਤ ਕੁਲਵੰਤ ਰਾਮ ਭਰੋਮਜ਼ਾਰਾ

ਮਾਮਲਾ ਸਿਵਲ ਜੱਜ ਪ੍ਰੀਖਿਆ 'ਚ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਨਾ ਬੈਠਣ ਦੇਣ ਦਾ

ਨੌਜਵਾਨਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਮਦਨ ਸ਼ੁਰੂ ਹੁੰਦੇ ਹੀ ਬੱਚਤ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ : ਪਰਮਜੀਤ ਸਚਦੇਵਾ

ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ ਵੱਲੋਂ ਆਈਟੀ 2.0 ਐਪਲੀਕੇਸ਼ਨ ਦੀ 4 ਅਗਸਤ ਤੋਂ ਹੋਵੇਗੀ ਸ਼ੁਰੂਆਤ

ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਹੋਣਹਾਰ  ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ

ਕਿਸਾਨਾਂ ਦੀਆ ਜਬਰੀ ਜ਼ਮੀਨਾਂ ਖੋਹਣ ਵਾਲਿਆਂ ਨੂੰ ਲੋਕ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ : ਲਾਲੀ ਬਾਜਵਾ 

ਜਾਨਲੇਵਾ ਹੋ ਸਕਦਾ ਹੈ ਹੈਪੇਟਾਈਟਸ, ਬਚਾਓ ਲਈ ਜਾਗਰੂਕਤਾ ਹੈ ਜਰੂਰੀ: ਸਿਵਲ ਸਰਜਨ ਡਾ. ਪਵਨ ਕੁਮਾਰ 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼