Tuesday, September 16, 2025

Chandigarh

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

April 05, 2025 01:57 PM
SehajTimes

ਪਠਾਨਕੋਟ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਵਿੱਚ ਪਿੰਡ ਸਰਨਾ ਵਿਖੇ, 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇੱਕ ਪਾਰਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ 2.15 ਕਰੋੜ ਰੁਪਏ ਦੀ ਲਾਗਤ ਵਾਲੀ ਪਠਾਨਕੋਟ - ਮਾਧੋਪੁਰ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਜ਼ਿਕਰਯੋਗ ਹੈ ਕਿ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਸੁਹਿਰਦ ਯਤਨਾਂ ਨਾਲ ਸਰਨਾ ਦੇ ਲੋਕਾਂ ਨੂੰ ਇੱਕ ਸੁੰਦਰ ਪਾਰਕ ਮਿਲੇਗਾ ਅਤੇ ਖਾਨਪੁਰ ਦੇ ਵਸਨੀਕਾਂ ਸਮੇਤ ਦਰਜਨਾਂ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਲਗਭਗ 10 ਸਾਲਾਂ ਬਾਅਦ ਇੱਕ ਨਵੀਂ ਸੜਕ ਦਾ ਤੋਹਫ਼ਾ ਮਿਲੇਗਾ।

ਸਰਨਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪਾਰਕ ਵਿੱਚ 6 ਫੁੱਟ ਚੌੜਾ ਵਾਕਿੰਗ ਟਰੈਕ, ਓਪਨ ਜਿਮ ਅਤੇ ਯੋਗਾ ਲਈ ਸੁਚੱਜੀ ਥਾਂ ਤੋਂ ਇਲਾਵਾ ਡਿਜੀਟਲ ਗੇਟ, ਮਿਊਜ਼ਿਕ ਸਿਸਟਮ ਅਤੇ ਸੁੰਦਰ ਫੁੱਲ-ਬੂਟੇ ਹੋਣਗੇੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਹੀ ਹੈ। ਸ੍ਰੀ ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਪਠਾਨਕੋਟ ਨੂੰ ਲਾਇਬ੍ਰੇਰੀਆਂ ਤੋਂ ਇਲਾਵਾ 6 ਸਟੇਡੀਅਮ ਵੀ ਮਿਲਣਗੇ, ਜਿਸ ਨਾਲ ਖੇਡਾਂ ਦੇ ਨਾਲ-ਨਾਲ ਅਕਾਦਮਿਕ ਖੇਤਰ ਵੀ ਹੋਰ ਪ੍ਰਫੁੱਲਿਤ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਾ ਹਿੰਦੂ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਅਮਿਤ ਮੰਟੂ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਸੋਹਨ ਲਾਲ ਅਤੇ ਬਰਜਿੰਦਰ ਕੌਰ ਤੋਂ ਇਲਾਵਾ ਮਾਰਕੀਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਵਿਕਾਸ ਸੈਣੀ ਵੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ