Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸਿੱਖਿਆ ਮੰਤਰੀ ਬੈਂਸ ਵੱਲੋਂ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ

April 05, 2025 02:09 PM
SehajTimes

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਲ 2,90,471 ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀ ਪਾਸ ਹੋ ਕੇ 9ਵੀਂ ਜਮਾਤ ਵਿੱਚ ਹੋ ਗਏ ਹਨ। ਇਸ ਤਰ੍ਹਾਂ ਪ੍ਰੀਖਿਆ ਦਾ ਨਤੀਜਾ 97.30% ਰਿਹਾ ਹੈ। ਇਹ ਪ੍ਰਾਪਤੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮਰਪਣ ਅਤੇ ਮਿਹਨਤ ਨੂੰ ਉਜਾਗਰ ਕਰਦੀ ਹੈ।

ਸਿੱਖਿਆ ਮੰਤਰੀ ਨੇ ਪੁਨੀਤ ਵਰਮਾ ਅਤੇ ਨਵਜੋਤ ਕੌਰ ਦੇ 100 ਫੀਸਦ ਅੰਕ ਪ੍ਰਾਪਤ ਕਰਕੇ ਪਾਸ ਹੋਣ ’ਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ। ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੁਨੀਤ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਚੀਫ਼ ਖ਼ਾਲਸਾ ਦੀਵਾਨ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਵਿਦਿਆਰਥੀ ਹੈ ਅਤੇ ਨਵਜੋਤ ਕੌਰ ਫ਼ਰੀਦਕੋਟ ਜ਼ਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀ ਵਿਦਿਆਰਥਣ ਹੈ।

ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਸ. ਬੈਂਸ ਨੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਾਂਗ ਮਿਹਨਤ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਨਤੀਜੇ ਸਾਡੀ ਸਰਕਾਰ ਦੀ ਸਿੱਖਿਆ ਵਿੱਚ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਤੇ ਸਮਰਪਣ ਸਦਕਾ ਵਿੱਦਿਆ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ, ਜੋ ਅਕਾਦਮਿਕ ਉੱਤਮਤਾ ਨੂੰ ਹੋਰ ਪ੍ਰਫੁੱਲਿਤ ਕਰ ਰਿਹਾ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ