Tuesday, September 16, 2025

Malwa

ਮਨਿੰਦਰ ਲਖਮੀਰਵਾਲਾ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ 

April 05, 2025 04:27 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਜ਼ਿਲ੍ਹਾ ਸੰਗਰੂਰ ਨਾਲ ਸਬੰਧਿਤ ਸਰਪੰਚਾਂ ਦੀ ਹੋਈ ਭਰਵੀਂ ਮੀਟਿੰਗ ਵਿੱਚ ਨੌਜਵਾਨ ਆਗੂ ਪਿੰਡ ਲਖਮੀਰਵਾਲਾ ਦੇ ਸਰਬਸੰਮਤੀ ਨਾਲ ਸਰਪੰਚ ਬਣੇ ਮਨਿੰਦਰ ਸਿੰਘ ਲਖਮੀਰਵਾਲਾ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣਿਆ। ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਰਪੰਚਾਂ ਨੇ ਭਰਵੀਂ ਸ਼ਮੂਲੀਅਤ ਕੀਤੀ।  ਸਮਾਗਮ ਵਿੱਚ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਸਰਪੰਚਾਂ ਨੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਦੇ ਹੱਲ ਦੀ ਮੰਗ ਉਠਾਈ। ਸਰਪੰਚ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ ਨੇ ਸਮੂਹ ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਸਰਪੰਚਾਂ ਦੇ ਹਿੱਤਾਂ ਦੀ ਰਾਖੀ ਕਰਨਗੇ| ਸਰਪੰਚਾਂ ਦੀ ਹਰ ਸਮੱਸਿਆ ਨੂੰ ਸਰਕਾਰ ਅੱਗੇ ਰੱਖਿਆ ਜਾਵੇਗਾ ਅਤੇ ਹੱਲ ਕਰਵਾਇਆ ਜਾਵੇਗਾ। ਇਸ ਮੀਟਿੰਗ ਵਿੱਚ ਪਿੰਡਾਂ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਗਤੀਵਿਧੀਆਂ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ। ਸਦੀਆਂ ਪੁਰਾਣੇ ਰਿਸ਼ਤਿਆਂ ਨੂੰ ਨਵੇਂ ਸ਼ਬਦਾਂ ਵਿੱਚ ਬੰਨ੍ਹਕੇ ਆਪਣੇ ਮੂਲ ਸੱਭਿਆਚਾਰ ਤੋਂ ਦੂਰ ਜਾਣ ’ਤੇ ਚਿੰਤਾ ਪ੍ਰਗਟਾਈ ਗਈ ਅਤੇ ਮੂਲ ਸੱਭਿਆਚਾਰ ਵੱਲ ਮੁੜਨ ਦਾ ਸੱਦਾ ਦਿੱਤਾ ਗਿਆ। ਬੱਚਿਆਂ ਨੂੰ ਬਜ਼ੁਰਗਾਂ ਨਾਲ ਸਮਾਂ ਬਿਤਾਉਣ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਹੋਣਹਾਰਾਂ ਨੂੰ ਸਨਮਾਨਿਤ ਕਰਕੇ ਪਿੰਡ ਦੇ ਬੱਚਿਆਂ ਵਿੱਚ ਨਵੀਂ ਚੇਤਨਾ ਪੈਦਾ ਕਰਨੀ ਚਾਹੀਦੀ ਹੈ। ਇਸ ਮੌਕੇ ਸਰਪੰਚ ਯੂਨੀਅਨ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਜਸਪਾਲ ਸਿੰਘ ਦੇਹਲਾ, ਗੁਰਚਰਨ ਸਿੰਘ ਜਖੇਪਲ , ਬਾਬੂ ਸਿੰਘ ਨਮੋਲ, ਦਲਜੀਤ ਸਿੰਘ ਘਰਾਚੋਂ, ਸਤਿਗੁਰ ਸਿੰਘ ਸ਼ੇਰੋਂ, ਬੱਬੀ ਹੋਤੀਪੁਰ, ਗੁਰਬਿਆਸ ਸਿੰਘ ਛਾਜਲੀ, ਗੁਰਪ੍ਰੀਤ ਸਿੰਘ, ਕਮਲਜੀਤ ਕੌਰ, ਜਗਤਾਰ ਸਿੰਘ, ਮਾਲਵਿੰਦਰ ਕੌਰ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਮੀਮਸਾ, ਰਿਸ਼ੀਪਾਲ, ਰਣਜੀਤ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ, ਰਜਿੰਦਰ ਕੁਮਾਰ, ਸਤਨਾਮ ਸਿੰਘ ਘਾਬਦਾਂ, ਜਸਪ੍ਰੀਤ ਕੌਰ ਆਦਿ ਸਰਪੰਚਾਂ ਤੋਂ ਇਲਾਵਾ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਪਰਮਿੰਦਰ ਸਿੰਘ ਜਾਰਜ, ਰਿੰਪਲ ਧਾਲੀਵਾਲ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਐਡਵੋਕੇਟ ਹਰਦੀਪ ਸਿੰਘ ਭਰੂਰ, ਹਰਵਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਤੂਰ, ਅਮਰਿੰਦਰ ਸਿੰਘ ਮੋਨੀ ਨੰਬਰਦਾਰ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ