Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

April 05, 2025 05:19 PM
SehajTimes

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ ਘਟਾ ਕੇ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਪਹੁੰਚਯੋਗ ਬਣਾਇਆ: ਅਰੋੜਾ

ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।

ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ 41,000 (ਲਗਭਗ 95 ਫ਼ੀਸਦ) ਤੋਂ ਵੱਧ ਆਨਲਾਈਨ ਲੌਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਆਖੀਰ ਤੱਕ ਬਣਾ ਦਿੱਤੀਆਂ ਜਾਣਗੀਆਂ ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਸੂਬਾ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 'ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।

ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਹਨਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪਹਿਲੂਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਵੀਨਤਾਕਾਰੀ ਆਈ.ਟੀ. ਅਤੇ ਈ-ਗਵਰਨੈਂਸ ਹੱਲ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਵਧੇਰੇ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੋਰਡ ਨੇ ਕਈ ਮੁੱਖ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ, ਜਿਨ੍ਹਾਂ ਵਿੱਚ ਈ-ਸੇਵਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.), ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਪੋਰਟਲ, ਐਮ-ਸੇਵਾ, ਸਟੇਟ ਐਡਮਿਸ਼ਨ ਪੋਰਟਲ, ਕੁਨੈਕਟ ਪੋਰਟਲ ਅਤੇ ਵਿਜ਼ਟਰ ਪਾਸ ਪ੍ਰਬੰਧਨ ਪ੍ਰਣਾਲੀ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਘਨਸ਼ਿਆਮ ਥੋਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਗਿਰੀਸ਼ ਦਿਆਲਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਦੀਪਤੀ ਉੱਪਲ, ਰਾਜ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ