Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ

April 05, 2025 06:10 PM
SehajTimes
ਹੁਸ਼ਿਆਰਪੁਰ : ਵਿਦੇਸ਼ਾਂ ਵਿੱਚ ਬੈਠੇ ਭਾਰਤ ਦੇਸ਼ ਦੀ ਏਕਤਾ,ਅਖੰਡਤਾ ਅਤੇ ਭਾਈਚਾਰਕ ਸਾਂਝ ਦੇ ਵਿਰੋਧੀ ਅਖੌਤੀ ਖਾਲਿਸਤਾਨੀ ਸਮਰਥਕ  ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਖਿਲਾਫ ਕੀਤੀਆਂ ਭੈੜੀਆਂ ਟਿੱਪਣੀਆਂ ਨਾਲ ਜਿਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਹੋਇਆ ਹੈ ਓਥੇ ਇਸ ਬਹੂਦਾ ਹਰਕਤ ਨਾਲ ਦੇਸ਼ ਦੇ ਕਰੋੜਾਂ ਆਦਿ ਵਾਸੀ ਬਹੁਜਨਾਂ ਦਾ ਸਮਾਜਿਕ ਅਪਮਾਨ ਹੋਇਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼ਹਿਰ ਦੇ ਵਾਰਡ ਨੰਬਰ 46 ਦੇ ਹੋਣਹਾਰ ਕੌਂਸਲਰ ਮੁਕੇਸ਼ ਕੁਮਾਰ ਮੱਲ੍ਹ ਨੇ ਸਾਡੇ ਪੱਤਰਕਾਰ ਨਾਲ ਇੱਕ ਵਿਸ਼ੇਸ਼ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਇਕੱਲੇ ਐਸਸੀ ਸਮਾਜ ਜਾਂ ਕਿਸੇ ਇਕ ਫਿਰਕੇ ਦੇ ਆਗੂ ਨਹੀਂ ਹਨ ਬਲਕਿ ਪੂਰੇ ਭਾਰਤ ਵਾਸੀਆਂ ਦੇ ਹਰਮਨ ਪਿਆਰੇ ਰਹਿਬਰ ਹਨ। ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨਾਲ ਭਾਰਤ ਦਾ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਵਪਾਰਕ ਸਿਸਟਮ ਚੱਲਦਾ ਹੈ। ਕਿਸੇ ਵੀ ਫੁੱਟ-ਪਾਊ ਅਤੇ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਦੇ ਖਿਲਾਫ਼ ਇਹੋ ਜਿਹੀ ਘਟੀਆ ਸ਼ਬਦਾਵਲੀ ਵਰਤਣ ਨੂੰ ਆਦਿ ਵਾਸੀ ਐਸਸੀ ਸਮਾਜ ਸਹਿਣ ਨਹੀਂ ਕਰੇਗਾ। ਉਹਨਾਂ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਦੇਸ਼ ਅੰਦਰ ਪੱਖਪਾਤ, ਊਚ-ਨੀਚ ਤੇ ਜਾਤ-ਪਾਤ ਦਾ ਵੱਡੇ ਪੱਧਰ 'ਤੇ ਵਖਰੇਵਾਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨਾਂ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਇਹੋ ਜਿਹੀਆਂ ਫੁੱਟ ਪਾਊ ਹਰਕਤਾਂ ਕਰਨ ਵਾਲਿਆਂ ਨੂੰ ਮੂੰਹ ਤੋੜ ਜਬਾਬ ਦੇਣ। ਉਨਾਂ ਕਿਹਾ ਕਿ ਡਾ. ਭੀਮ ਰਾਉ ਅੰਬੇਡਕਰ ਨੂੰ ਭਾਰਤ ਅੰਦਰ ਹੀ ਨਹੀਂ ਪੂਰੇ ਵਿਸ਼ਵ ਵਿੱਚ ਸਭ ਤੋਂ ਵੱਧ ਪੜ੍ਹੇ-ਲਿਖੇ ਹੋਣ ਦਾ ਮਾਣ ਪ੍ਰਾਪਤ ਹੈ ਇਸੇ ਕਰਕੇ ਭਾਰਤ ਸਰਕਾਰ ਵਲੋੰ ਉਨਾਂ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਪੰਨੂ ਵਰਗੇ ਸ਼ਰਾਰਤੀ ਅਨਸਰ ਸਮਾਜ ਵਿਚ ਜ਼ਹਿਰ ਤੇ ਨਫਰਤ ਫੈਲਾਉਂਦੇ ਹਨ ਤੇ ਦੇਸ਼ ਨੂੰ ਤੋੜਨ ਦਾ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਕਰੋੜਾਂ ਆਦਿ ਵਾਸੀ ਬਹੁਜਨਾਂ ਨੂੰ ਸੰਵਿਧਾਨਕ ਅਧਿਕਾਰ ਲੈ ਕੇ ਦਿੱਤੇ ਜਿਸ ਸਦਕਾ ਅੱਜ ਸਮਾਜ ਪੜ੍ਹ ਲਿਖਕੇ ਰਾਸ਼ਟਰਪਤੀ, ਕੇਂਦਰੀ ਮੰਤਰੀ, ਮੁੱਖ ਮੰਤਰੀ, ਐਮ ਪੀ, ਐਮ ਐਲ ਏ ਅਤੇ ਸਰਕਾਰੀ ਚੰਗੀਆਂ ਚੰਗੀਆਂ ਨੌਕਰੀਆਂ ਦਾ ਅਨੰਦ ਮਾਣਦੇ ਹਨ। ਉਹਨਾਂ ਕਿਹਾ ਬਾਬਾ ਸਾਹਿਬ ਨੇ ਬਿਨਾਂ ਕਿਸੇ ਪੱਖ ਪਾਤ, ਭੇਦ ਭਾਵ ਦੇ ਸੰਵਿਧਾਨ ਅੰਦਰ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਲੈ ਕੇ ਦਿੱਤੇ ਹਨ ਨੀਚ ਅਤੇ ਅਬਲਾ ਕਹਿਣ ਵਾਲੀ ਔਰਤ ਨੂੰ ਬਰਾਬਰਤਾ ਦਾ ਅਧਿਕਾਰ ਦੇ ਕੇ ਸਿਰ ਦਾ ਤਾਜ ਬਣਾਇਆ। ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਇਨਾਂ ਫੁੱਟ ਪਾਉਣ ਵਾਲੇ ਭਾਰਤ, ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਲਾਉਣ ਵਾਲੇ ਲੋਕਾਂ ਦਾ ਡੱਟ ਕੇ ਵਿਰੋਧ ਕਰਨ ਅਤੇ ਆਪਸੀ ਪਿਆਰ ਏਕਤਾ ਭਾਈਚਾਰਕ ਸਾਂਝ ਬਣਾ ਕੇ ਰੱਖਣ। ਉਨਾਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰੇ
 
 
 

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ