Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

April 05, 2025 06:20 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।


ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਜਾਰੀ:


ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ