Saturday, November 01, 2025

Chandigarh

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

April 07, 2025 01:41 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।

ਜ਼ਿਆਦਾ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ਵਿੱਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 5 ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 10 ਲਾਇਬ੍ਰੇਰੀਆ ਕਾਰਜਸ਼ੀਲ ਹਨ ਤੇ 2 ਦਾ ਕੰਮ ਪ੍ਰਗਤੀਅਧੀਨ ਹੈ, ਫਰੀਦਕੋਟ ਵਿੱਚ 5 ਕਾਰਜਸ਼ੀਲ ਤੇ 7 ਪ੍ਰਗਤੀਅਧੀਨ, ਫਾਜ਼ਿਲਕਾ ਵਿੱਚ 21 ਕਾਰਜਸ਼ੀਲ ਤੇ 9 ਪ੍ਰਗਤੀਅਧੀਨ ਅਤੇ ਫਿਰੋਜ਼ਪੁਰ ਵਿੱਚ 22 ਲਾਇਬ੍ਰੇਰੀਆ ਦਾ ਕੰਮ ਪ੍ਰਗਤੀਅਧੀਨ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 13 ਦਾ ਕੰਮ ਚੱਲ ਰਿਹਾ ਹੈ। ਲੁਧਿਆਣਾ ਵਿੱਚ 15 ਕਾਰਜਸ਼ੀਲ ਤੇ 26 ਪ੍ਰਗਤੀਅਧੀਨ, ਮਾਨਸਾ ਵਿੱਚ 8 ਕਾਰਜਸ਼ੀਲ ਤੇ 10 ਪ੍ਰਗਤੀਅਧੀਨ, ਮਾਲੇਰਕੋਟਲਾ ਵਿੱਚ 6 ਕਾਰਜਸ਼ੀਲ ਤੇ 5 ਪ੍ਰਗਤੀਅਧੀਨ ਜਦਕਿ ਸ੍ਰੀ ਮੁਕਤਸਰ ਸਾਹਿਬ ਵਿੱਚ 6 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਮੋਗਾ ਵਿੱਚ 13 ਲਾਇਬ੍ਰੇਰੀਆਂ ਕਾਰਜਸ਼ੀਲ ਤੇ 1 ਪ੍ਰਗਤੀਅਧੀਨ, ਪਟਿਆਲਾ ਵਿੱਚ 18 ਕਾਰਜਸ਼ੀਲ ਤੇ 11 ਪ੍ਰਗਤੀਅਧੀਨ, ਰੂਪਨਗਰ ਵਿੱਚ 12 ਕਾਰਜਸ਼ੀਲ ਤੇ 1 ਪ੍ਰਗਤੀਅਧੀਨ, ਸ਼ਹੀਦ ਭਗਤ ਸਿੰਘ ਨਗਰ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 12 ਲਾਇਬ੍ਰੇਰੀਆਂ ਪ੍ਰਗਤੀਅਧੀਨ ਹਨ।

ਪੰਚਾਇਤ ਮੰਤਰੀ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ 28 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦਕਿ 5 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਇਸੇ ਤਰ੍ਹਾਂ ਤਰਨਤਾਰਨ ਵਿੱਚ 11 ਅਤੇ ਜਲੰਧਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਚੱਲ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ, ਵੱਖ-ਵੱਖ ਵਿਸ਼ਿਆਂ ਦੀਆਂ ਮਿਆਰੀ ਪੁਸਤਕਾਂ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲੱਬਧ ਹਨ, ਜੋ ਸਿੱਖਣ ਲਈ ਅਨੁਕੂਲ ਤਜ਼ਰਬਾ ਪ੍ਰਦਾਨ ਕਰਦੀਆਂ ਹਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ