Saturday, November 01, 2025

Health

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

April 07, 2025 02:11 PM
SehajTimes
ਮੋਹਾਲੀ : ਵਿਸ਼ਵ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ,ਬਚਾਅ ਅਤੇ ਇਲਾਜ ਬਾਰੇ ਦਸਿਆ ਗਿਆ l ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਹਰ ਸਾਲ 7 ਅਪ੍ਰੈਲ ਨੂੰ ਇਹ ਦਿਨ ਮਨਾਇਆ ਜਾਂਦਾ ਹੈ ਜੋ ਸਾਨੂੰ ਚੰਗੀ ਸਿਹਤ ਦੀ ਅਹਿਮੀਅਤ ਦਾ ਅਹਿਸਾਸ ਕਰਾਉਂਦਾ ਹੈl ਇਹ ਦਿਨ ਪਹਿਲੀ ਵਾਰ ਸਾਲ 1950 ਵਿਚ 7 ਅਪ੍ਰੈਲ ਨੂੰ ਮਨਾਇਆ ਗਿਆ ਸੀ ਪਰ ਇਸ ਦੀ ਸ਼ੁਰੂਆਤ ਸਾਲ 1948 ਵਿਚ ਹੋਈ ਸੀ ਕਿਉਂਕਿ ਉਸੇ ਸਾਲ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਹੋਈ ਸੀl ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਦਿਨ ਨਹੀਂ ਸਗੋਂ ਮੌਕਾ ਹੈ ਜਦੋਂ ਅਸੀਂ ਅਪਣੇ ਜੀਵਨ ਅਤੇ ਸਮਾਜ ਵਿਚ ਚੰਗੀ ਸਿਹਤ ਨੂੰ ਪਹਿਲ ਦੇ ਸਕਦੇ ਹਾਂ ਅਤੇ ਸਿਹਤਮੰਦ ਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਵਿਚ ਅਪਣਾ ਯੋਗਦਾਨ ਪਾ ਸਕਦੇ ਹਾਂl
 ਡਾ. ਜੈਨ ਨੇ ਕਿਹਾ ਕਿ ਇਹ ਦਿਨ ਹਰ ਸਾਲ ਖ਼ਾਸ ਨਾਹਰੇ ਨਾਲ ਮਨਾਇਆ ਜਾਂਦਾ ਹੈ ਤੇ ਇਸ ਵਾਰ ਦਾ ਵਿਸ਼ਾ-ਵਸਤੂ ਹੈ,' ਸਿਹਤਮੰਦ ਸ਼ੁਰੂਆਤ, ਆਸਵੰਦ ਭਵਿੱਖ ' ਜੋ ਨਵਜਨਮੇ ਬੱਚਿਆਂ ਅਤੇ ਮਾਵਾਂ ਦੀ ਸਿਹਤ ਨਾਲ ਜੁੜਿਆ ਹੈl ਉਨ੍ਹਾਂ ਕਿਹਾ ਕਿ ਜੇ ਜੱਚਾ ਅਤੇ ਬੱਚਾ ਦੀ ਸਿਹਤ ਠੀਕ ਹੋਵੇਗੀ ਤਾਂ ਦੇਸ਼ ਦੀ ਅਗਲੀ ਪੀੜ੍ਹੀ ਵੀ ਤੰਦਰੁਸਤ ਹੋਵੇਗੀl ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜੱਚਾ ਅਤੇ ਬੱਚਾ ਨੂੰ ਉੱਚ ਪੱਧਰ ਦੀਆਂ ਜਾਂਚ, ਇਲਾਜ ਤੇ ਜਣੇਪਾ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨl ਮੁਫ਼ਤ ਸਹੂਲਤਾਂ ਵਿਚ ਮੁਫ਼ਤ ਜਾਂਚ ਅਤੇ ਦਵਾਈਆਂ, ਮੁਫ਼ਤ ਅਲਟਰਾਸਾਊਂਡ, ਮੁਫ਼ਤ ਖਾਣਾ, ਸਿਹਤ ਸੰਸਥਾ ਤਕ ਆਉਣ ਅਤੇ ਵਾਪਸ ਘਰ ਜਾਣ ਲਈ ਮੁਫ਼ਤ ਟਰਾਂਸਪੋਰਟ ਸਹੂਲਤl ਇਸੇ ਤਰ੍ਹਾਂ ਨਵਜਨਮੇ ਬੱਚੇ ਨੂੰ ਇਕ ਸਾਲ ਤਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈl ਉਨ੍ਹਾਂ ਗਰਭਵਤੀ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੀ ਅਤੇ ਬੱਚੇ ਦੀ ਚੰਗੀ ਸਿਹਤ ਵਾਸਤੇ ਸੰਤੁਲਿਤ ਤੇ ਪੌਸ਼ਟਿਕ ਖੁਰਾਕ ਲੈਣ ਅਤੇ ਸਮੇਂ ਸਮੇਂ ਤੇ ਅਪਣਾ ਹਰ ਜ਼ਰੂਰੀ ਟੈਸਟ ਕਰਾਉਣl ਗਰਭ ਅਵਸਥਾ ਦੌਰਾਨ ਚਾਰ ਵਾਰ ਜਾਂਚ ਜ਼ਰੂਰੀ ਹੈ ਜਿਵੇਂ ਭਾਰ, ਖ਼ੂਨ, ਪਿਸ਼ਾਬ, ਬਲੱਡ ਆਦਿ ਦੀ ਜਾਂਚl ਖਾਣੇ ਵਿਚ ਹਰੀਆਂ ਤੇ ਤਾਜ਼ੀਆਂ ਸਬਜ਼ੀਆਂ, ਫੱਲ ਅਤੇ ਦੁੱਧ ਦੀ ਵਰਤੋਂ ਕੀਤੀ ਜਾਵੇl ਉਨ੍ਹਾਂ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਣੇਪਾ ਕਰਾਉਣ ਦੀ ਅਪੀਲ ਕੀਤੀl ਸਿਹਤ ਸੰਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ