Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸ.ਮਿ.ਸ.ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ

April 07, 2025 02:27 PM
SehajTimes

ਪਟਿਆਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2025 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦਾ ਕੰਪਿਊਟਰ ਸਾਇੰਸ ਵਿਸ਼ੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸਭ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਨਵਦੀਪ ਕੌਰ ਸਪੁੱਤਰੀ ਅਸ਼ੋਕ ਕੁਮਾਰ, ਮਹਿਕਪ੍ਰੀਤ ਕੌਰ ਸਪੁੱਤਰੀ ਅਵਤਾਰ ਸਿੰਘ, ਗੁਰਨੂਰ ਕੌਰ ਸਪੁੱਤਰੀ ਮਨਿੰਦਰ ਸਿੰਘ, ਨਵਪ੍ਰੀਤ ਕੌਰ ਸਪੁੱਤਰੀ ਸਰਦਾਰਾ ਸਿੰਘ ਅਤੇ ਹਰਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਜੀ ਨੇ ਕਿਹਾ ਕਿ ਇਸ ਸਕੂਲ ਨੇ ਵਿਦਿਆਰਥੀ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਬਹੁਤ ਰੁਚੀ ਰੱਖਦੇ ਹਨ ਅਤੇ ਹਰ ਸਾਲ ਬੋਰਡ ਪ੍ਰੀਖਿਆਵਾਂ ਵਿੱਚ ਕੰਪਿਊਟਰ ਸਾਇੰਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ। ਸ੍ਰੀਮਤੀ ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਜੀ ਨੇ ਕਿਹਾ ਕਿ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਤੇ ਬਹੁਤ ਮਿਹਨਤ ਕੀਤੀ ਸੀ, ਜਿਸ ਦੇ ਸਿੱਟੇ ਵੱਜੋਂ ਵਿਦਿਆਰਥੀ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਜੀ ਨੇ ਕਿਹਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਹੋਰ ਮਿਹਨਤ ਕਰਨੀ ਚਾਹੀਦੀ ਹੈ। ਸਮੂਹ ਸਕੂਲ ਸਟਾਫ ਨੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਅਤੇ ਸਮੂਹ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿਤੀ। ਇਸ ਮੌਕੇ ਤੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਮੋਜੂਦ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ