Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

"ਪੰਜਾਬ ਸਿੱਖਿਆ ਕ੍ਰਾਂਤੀ" ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

April 07, 2025 04:05 PM
SehajTimes

 

ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ

ਖੰਨਾ : ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ "ਪੰਜਾਬ ਸਿੱਖਿਆ ਕ੍ਰਾਂਤੀ" ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਦਿਅਕ ਢਾਂਚੇ ਵਿੱਚ ਨਿਰੰਤਰ ਸੁਧਾਰ ਕਰ ਰਹੀ ਹੈ ਕਿ ਹਰੇਕ ਬੱਚੇ, ਭਾਵੇਂ ਪਿਛੋਕੜ ਦਾ ਕੋਈ ਵੀ ਹੋਵੇ, ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਸਰਕਾਰੀ ਮਿਡਲ ਸਕੂਲ ਰਹੋਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਕਾਰੀ ਮਿਡਲ ਸਕੂਲ ਗੋਹ, ਸਰਕਾਰੀ ਪ੍ਰਾਇਮਰੀ ਸਕੂਲ ਗੋਹ ਅਤੇ ਸਰਕਾਰੀ ਮਿਡਲ ਸਕੂਲ ਰਤਨਹੇੜੀ ਦੇ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡ ਰਹੌਣ ਦੇ ਸਰਕਾਰੀ ਮਿਡਲ ਸਕੂਲ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਬਾਥਰੂਮ ਦੀ ਪੂਰੀ ਤਿਆਰੀ ਅਤੇ ਕੁਝ ਮੁਰੰਮਤ ਦਾ ਕੰਮ ਸੀ, ਉਸ 'ਤੇ 1 ਲੱਖ ਰੁਪਏ ਖਰਚ ਕੀਤਾ ਗਿਆ ਹੈ। ਲਲਹੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਵੱਡੇ ਕਲਾਸ ਰੂਮਾਂ ਉੱਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਦੋ ਆਧੁਨਿਕ ਲੈਬ ਬਣਾਈਆਂ ਗਈਆਂ ਹਨ ਜਿਨ੍ਹਾਂ 'ਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਇੱਥੇ ਲੜਕੀਆਂ ਲਈ ਨਵੇਂ ਬਾਥਰੂਮ ਬਣਾਏ ਗਏ ਹਨ ਜਿਹਨਾਂ ਉੱਤੇ ਡੇਢ ਲੱਖ ਰੁਪਏ ਖਰਚ ਹੋਏ ਹਨ। ਪਿੰਡ ਮਲਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਾਥਰੂਮ ਲਈ 1.66 ਲੱਖ ਰੁਪਏ ਖਰਚ ਹੋਏ ਹਨ। ਰਤਨਹੇੜੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਿੰਨ ਵੱਡੇ ਕਲਾਸ ਰੂਮ ਬਣਾਏ ਗਏ ਹਨ ਜਿਹਨਾਂ 'ਤੇ 18.50 ਲੱਖ ਰੁਪਏ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਮਿਡਲ ਸਕੂਲ ਦੀ 4.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ 1.40 ਲੱਖ ਰੁਪਏ ਬਾਥਰੂਮ ਉੱਤੇ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਕਾਨਵੈਂਟ ਤੇ ਮਾਡਲ ਸਕੂਲਾਂ ਨੂੰ ਮਾਤ ਪਾ ਰਹੇ ਸਰਕਾਰੀ ਸਕੂਲ ਹੁਣ ਵਿਦਿਆਰਥੀਆਂ ਦੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ।

ਸੌਂਦ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 12500 ਕੱਚੇ ਅਧਿਆਪਕ ਪੱਕੇ ਕੀਤੇ ਗਏ ਅਤੇ 20 ਹਜ਼ਾਰ ਨਵੇਂ ਅਧਿਆਪਕਾ ਦੀ ਭਰਤੀ ਸ਼ੁਰੂ ਕੀਤੀ ਗਈ।‌ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਜਿਸ ਅਨੁਸਾਰ ਇੱਕ ਸਾਲ ਦੀ 18 ਹਜ਼ਾਰ ਦੀ ਅਨੁਪਾਤ ਬਣ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਨਾ ਕੇਵਲ ਪੜ੍ਹਾਈ ਬਲਕਿ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀ ਵਰਗ ਨੂੰ ਤਰਾਸ਼ਣ ਲਈ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ ਅਤੇ ਇੱਥੇ ਪੜਨ ਵਾਲੇ ਸੈਂਕੜੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਵਿੱਚ ਨਵੇਂ ਸਕੂਲਾਂ ਦੇ ਉਦਘਾਟਨਾਂ ਦੀ ਇੱਕ ਲੜੀ ਦੇ ਨਾਲ ਵਿਕਾਸ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਹੋਈ ਹੈ, ਜੋ ਅਗਲੇ ਸਮੇਂ ਤੱਕ ਜਾਰੀ ਰਹੇਗੀ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ