Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਮਨ ਅਰੋੜਾ ਵੱਲੋਂ ਸਕੂਲਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ 

April 07, 2025 05:20 PM
ਦਰਸ਼ਨ ਸਿੰਘ ਚੌਹਾਨ
ਕੈਬਨਿਟ ਮੰਤਰੀ ਅਮਨ ਅਰੋੜਾ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ
 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਛੇ ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। 
ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਮਗਰਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰੀ ਰੱਖਿਆ ਭਗਵੰਤ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਉਨ੍ਹਾਂ ਆਖਿਆ ਕਿ ਪੜ੍ਹਾਈ ਲਈ ਉਸਾਰੂ ਮਾਹੌਲ ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਸਰਵੋਤਮ ਵਿਦਿਅਕ ਮਾਹੌਲ ਸਦਕਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਹੋਣਹਾਰ ਵਿਦਿਆਰਥੀ ਰੌਸ਼ਨ ਕੁਮਾਰ ਵੀ ਸ਼ਾਮਿਲ ਹੈ। ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਾਇੰਸ ਲੈਬ, ਲਾਈਬ੍ਰੇਰੀ, ਫਿਜਿਕਸ ਲੈਬ, ਬਾਇਓ ਲੈਬ, ਕੰਪਿਊਟਰ ਲੈਬ ਅਤੇ ਨਵੇਂ ਮਰਿਆਂ ਦੇ ਨੀਂਹ ਪੱਥਰ ਰੱਖੇ।‌

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ