Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

April 07, 2025 05:54 PM
SehajTimes

ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲਗਭਗ 12,000 ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਹੁਣ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਦੇ ਖੇਤਰ ਦਾ ਬਜਟ ਕਰੀਬ 57 ਫੀਸਦ ਵਧਾਇਆ ਗਿਆ ਸੀ।

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅਧਿਆਪਕਾਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜੋ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਨਹੀਂ ਉਨ੍ਹਾਂ ਦੀ ਸਰਕਾਰ ਵੱਲੋਂ ਆਮ ਘਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਵਿੱਚ ਲਗਭਗ 20,000 ਅਧਿਆਪਕ ਭਰਤੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀਆਂ ਦਾ ਚੰਗਾ ਅਸਰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਾਹੀਂ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 200 ਦੇ ਲਗਭਗ ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕੀਤਾ ਹੈ ਜੋ ਇੱਕ ਵੱਖਰੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਹੋਰ ਵਾਧੇ ਲਈ ਮਾਨ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵੀ ਸ਼ੁਰੂ ਕੀਤੇ ਗਏ ਹਨ ਜਿੱਥੇ ਹਰ ਸਟਰੀਮ ਵਿੱਚ ਚੰਗੇ ਵਿਦਿਆਰਥੀ ਪੈਦਾ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਹੁਣ ਵਿਸ਼ਿਆਂ ‘ਤੇ ਆਧਾਰਤ ਲੈਬਜ਼, ਐਜੂਕੇਸ਼ਨਲ ਪਾਰਕ, ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਪਖਾਨੇ, ਬੱਸਾਂ ਦੀ ਵਿਵਸਥਾ, ਸੁਰੱਖਿਆ ਗਾਰਡ, ਚੌਂਕੀਦਾਰ, ਸਫਾਈ ਸੇਵਕ ਆਦਿ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਛੇੜੀ ਗਈ ਹੈ ਜਿਸ ਤਹਿਤ ਨਸ਼ਾ ਤਸਕਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮੁਕੰਮਲ ਖਾਤਮੇ ਦੇ ਨਾਲ ਨਾਲ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਾਕਿਸਤਾਨ ਦੀ ਸਰਹੱਦ ਨਾਲ ਨਸ਼ੇ ਦੀ ਤਸਕਰੀ ਦੀ ਸਮੱਸਿਆ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਅਤੇ ਪੰਜਾਬ ਹੋਮ ਗਾਰਡ ਵਿੱਚ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਮਿਲੇਗੀ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ